12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਜ਼ਿਲ੍ਹਾ ਪੱਧਰੀ ਖੇਡਾਂ ਵਿਚੋਂ ਸਰਕਾਰੀ ਸਕੂਲ ਪੂਹਲਾ ਨੇ ਨਾਮਣਾ ਖੱਟਿਆ

ਨਥਾਣਾ, 11 ਸਤੰਬਰ (ਗੁਰਦਰਸ਼ਨ ਲੁੱਧੜ)-ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਜ਼ਿਲ੍ਹਾ ਪੱਧਰ ’ਤੇ ਕਰਵਾਏ ਗਏ ਸਕੂਲੀ ਖੇਡ ਮੁਕਾਬਲਿਆਂ ਵਿਚੋਂ ਜਥੇਦਾਰ ਜੰਗੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੂਹਲਾ ਦੀਆਂ ਵੱਖ-ਵੱਖ ਟੀਮਾਂ ਨੇ ਚੰਗੀਆਂ ਪੁਜੀਸ਼ਨਾਂ ਹਾਸਲ ਕੀਤੀਆਂ ਹਨ। ਅੰਡਰ-19 ਸਾਲਾਂ ਲੜਕੀਆਂ ਦੀ ਟੀਮ ਨੇ ਜ਼ਿਲ੍ਹੇ ਵਿਚੋਂ ਗੋਲਡ ਮੈਡਲ ਜਿੱਤਿਆ ਹੈ ਅਤੇ ਸਕੂਲ ਟੀਮ ਵਿਚੋਂ ਅੱਠ ਲੜਕੀਆਂ ਰਾਜ ਪੱਧਰੀ ਖੇਡਾਂ ਲਈ ਚੁਣੀਆਂ ਗਈਆਂ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਨਥਾਣਾ, 11 ਸਤੰਬਰ (ਗੁਰਦਰਸ਼ਨ ਲੁੱਧੜ)-ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਜ਼ਿਲ੍ਹਾ ਪੱਧਰ ’ਤੇ ਕਰਵਾਏ ਗਏ ਸਕੂਲੀ ਖੇਡ ਮੁਕਾਬਲਿਆਂ ਵਿਚੋਂ ਜਥੇਦਾਰ ਜੰਗੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੂਹਲਾ ਦੀਆਂ ਵੱਖ-ਵੱਖ ਟੀਮਾਂ ਨੇ ਚੰਗੀਆਂ ਪੁਜੀਸ਼ਨਾਂ ਹਾਸਲ ਕੀਤੀਆਂ ਹਨ। ਅੰਡਰ-19 ਸਾਲਾਂ ਲੜਕੀਆਂ ਦੀ ਟੀਮ ਨੇ ਜ਼ਿਲ੍ਹੇ ਵਿਚੋਂ ਗੋਲਡ ਮੈਡਲ ਜਿੱਤਿਆ ਹੈ ਅਤੇ ਸਕੂਲ ਟੀਮ ਵਿਚੋਂ ਅੱਠ ਲੜਕੀਆਂ ਰਾਜ ਪੱਧਰੀ ਖੇਡਾਂ ਲਈ ਚੁਣੀਆਂ ਗਈਆਂ ਹਨ। ਲੜਕਿਆਂ ਦੀ ਅੰਡਰ-19 ਸਾਲਾਂ ਹਾਕੀ ਟੀਮ ਨੇ ਵੀ ਜ਼ਿਲ੍ਹੇ ਵਿਚੋਂ ਸੋਨੇ ਦਾ ਤਮਗ਼ਾ ਜਿੱਤਿਆ ਹੈ ਅਤੇ ਟੀਮ ਵਿਚੋਂ ਛੇ ਲੜਕੇ ਰਾਜ ਪੱਧਰੀ ਖੇਡਾਂ ਲਈ ਚੁਣੇ ਗਏ ਹਨ। ਟੇਬਲ ਟੈਨਿਸ ਲੜਕੀਆਂ ਦੇ ਅੰਡਰ-17 ਸਾਲਾਂ ਅਤੇ ਅੰਡਰ-14 ਸਾਲਾਂ ਮੁਕਾਬਲੇ ’ਚੋਂ ਉਕਤ ਸਕੂਲ ਦੀਆਂ ਟੀਮਾਂ ਨੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ ਹੈ ਅਤੇ ਉਕਤ ਦੋਂਵਾਂ ਟੀਮਾਂ ਵਿਚੋਂ ਦੋ-ਦੋ ਖਿਡਾਰਨਾਂ ਰਾਜ ਪੱਧਰੀ ਮੁਕਾਬਲਿਆਂ ਲਈ ਚੁਣੀਆਂ ਗਈਆਂ ਹਨ। ਟੇਬਲ ਟੈਨਿਸ ਲੜਕਿਆਂ ਦੇ ਮੁਕਾਬਲੇ ਵਿਚੋਂ ਵੀ ਸਕੂਲ ਦੀ ਅੰਡਰ -17 ਸਾਲਾਂ ਟੀਮ ਨੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਇਸ ਟੀਮ ਦੇ ਇਕ ਖਿਡਾਰੀ ਦੀ ਚੋਣ ਰਾਜ ਪੱਧਰੀ ਮੁਕਾਬਲੇ ਲਈ ਹੋਈ ਹੈ। ਸਰਕਲ ਸਟਾਈਲ ਕਬੱਡੀ ਅੰਡਰ-19 ਸਾਲਾਂ ਮੁਕਾਬਲੇ ਵਿਚ ਇਕ ਲੜਕਾ ਰਾਜ ਪੱਧਰੀ ਮੁਕਾਬਲੇ ਲਈ ਚੁਣਿਆ ਗਿਆ ਹੈ। ਨੈਸ਼ਨਲ ਸਟਾਇਲ ਕਬੱਡੀ ਵਿਚੋਂ ਵੀ ਸਕੂਲ ਦੀ ਟੀਮ ਨੇ ਜ਼ਿਲ੍ਹੇ ’ ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਜ਼ਿਲ੍ਹਾ ਜੇਤੂ ਟੀਮਾਂ ਦਾ ਸਕੂਲ ਵਿਚ ਪਹੁੰਚਣ ’ਤੇ ਸਵਾਗਤ ਕੀਤਾ ਗਿਆ। ਸਕੂਲ ਦੇ ਇੰਚਾਰਜ ਪ੍ਰਿੰਸੀਪਲ ਡਾ: ਬਾਬਰ ਫ਼ਰੀਦ ਸਿੰਘ ਸਿੱਧੂ ਵਲੋਂ ਇਸ ਪ੍ਰਾਪਤੀ ਦਾ ਸਿਹਰਾ ਸਕੂਲ ਦੇ ਸਰੀਰਕ ਸਿੱਖਿਆ ਅਧਿਆਪਕ ਰਹਿੰਦਰ ਸਿੰਘ ਨੂੰ ਦਿੱਤਾ ਗਿਆ। ਪ੍ਰਬੰਧਕਾਂ ਵਲੋਂ ਸਾਰੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ। ਸਰਕਾਰੀ ਸਕੂਲ ਪੂਹਲਾ ਦੇ ਲਗਭਗ 20 ਵਿਦਿਆਰਥੀ ਖਿਡਾਰੀ ਅਗਲੇ ਹਫ਼ਤੇ ਲੁਧਿਆਣਾ ਅਤੇ ਹੁਸ਼ਿਆਰਪੁਰ ਵਿਖੇ ਹੋ ਰਹੀਆਂ ਵੱਖ-ਵੱਖ ਰਾਜ ਪੱਧਰੀ ਸਕੂਲੀ ਖੇਡਾਂ ਦੇ ਮੁਕਾਬਲਿਆਂ ਵਿਚ ਭਾਗ ਲੈ ਕੇ ਸਕੂਲ ਦਾ ਨਾਮ ਰੌਸ਼ਨ ਕਰਨਗੇ। ਪਿੰਡ ਦੇ ਸਰਪੰਚ ਸੁਮਨਪ੍ਰੀਤ ਕੌਰ ਸਿੱਧੂ ਨੇ ਰਾਜ ਪੱਧਰੀ ਖੇਡਾਂ ਵਿਚ ਹਿੱਸਾ ਲੈਣ ਜਾ ਰਹੇ ਸਕੂਲ ਦੇ ਖਿਡਾਰੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਰਾਤ ਸਮੇਂ ਪੁਲਿਸ ਗਸ਼ਤ ਵਧਾ ਕੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਐਸ. ਐਸ. ਪੀ. ਅਗਲੀ ਖ਼ਬਰ ਬਿਜਲੀ ਕੱਟਾਂ ਦੇ ਸਤਾਏ ਲੋਕ ਸੂਬਾ ਸਰਕਾਰ ਨੂੰ ਕੋਸਣ ਲੱਗੇ-ਮੁਕੇਸ਼ ਸ਼ਰਮਾ
Ad Position 24