12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੈਨੇਜਮੈਂਟ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਬਠਿੰਡਾ, 11 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਪੀ. ਆਰ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਬਠਿੰਡਾ, 11 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਬਠਿੰਡਾ ਡਿੱਪੂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਬੱਸ ਅੱਡੇ ’ਚ ਇਕ ਰੋਸ ਰੈਲੀ ਕੀਤੀ ਗਈ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਸੁਖਜੀਤ ਸਿੰਘ ਅਤੇ ਚੇਅਰਮੈਨ ਸੱਤਪਾਲ ਭਾਈ ਦੇਸਾ ਨੇ ਦੱਸਿਆ ਕਿ ਉਨ੍ਹਾਂ ਦੀਆ ਕਈ ਮੰਗਾਂ ਹਨ, ਜਿੰਨਾਂ ਨੂੰ ਪੰਜਾਬ ਸਰਕਾਰ ਦੇ ਮੰਤਰੀ ਅਤੇ ਪੀਆਰਟੀਸੀ ਮੈਨੇਜਮੈਂਟ ਦੇ ਧਿਆਨ ਵਿਚ ਲਿਆ ਚੁੱਕੇ ਹਨ, ਪ੍ਰੰਤੂ ਅਜੇ ਤੱਕ ਕੋਈ ਸੁਚਾਰੂ ਹੱਲ ਨਹੀ ਕੱਢਿਆ ਗਿਆ। ਉਨ੍ਹਾਂ ਮੰਗ ਕੀਤੀ ਕਿ ਮਾਸਿਕ ਪੈਨਸ਼ਨ ਹਰ ਮਹੀਨੇ ਦੀ 5 ਤਰੀਕ ਨੂੰ ਪਾਈ ਜਾਵੇ, 2016 ਦੇ ਪੇ-ਕਮਿਸ਼ਨ ਦੇ ਬਕਾਏ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ ਦੇਣੇ ਸ਼ੁਰੂ ਕੀਤੇ ਜਾਣ ਕਿਉਂਕਿ ਪੰਜਾਬ ਦੇ ਵੱਖ-ਵੱਖ ਸਰਕਾਰੀ ਅਦਾਰਿਆਂ ਵਿਚ ਇਹ ਬਕਾਏ ਦਿੱਤੇ ਜਾ ਰਹੇ ਹਨ, ਪ੍ਰੰਤੂ ਪੀਆਰਟੀਸੀ ਵਿਚ ਇਹਨਾਂ ਬਕਾਇਆ ਦੀ ਉਡੀਕ ਕਰਦੇ ਹੋਏ ਕਰੀਬ 250 ਪੈਨਸ਼ਨਰਜ਼ ਸਮੇਤ ਪਤਨੀਆਂ ਰੱਬ ਨੂੰ ਪਿਆਰੇ ਹੋ ਚੁੱਕੇ ਹਨ। ਪਰ ਇਸ ਦੀ ਉਨ੍ਹਾਂ ਨੂੰ ਇਕ ਕਿਸ਼ਤ ਅਜੇ ਤੱਕ ਨਹੀ ਮਿਲੀ। ਉਨ੍ਹਾਂ ਕਿਹਾ ਕਿ ਸਾਡੇ ਬਜ਼ੁਰਗ ਪੈਨਸ਼ਨਰ ਤਰ੍ਹਾਂ ਤਰ੍ਹਾਂ ਦੀਆਂ ਬਿਮਾਰੀਆਂ ਦੇ ਸ਼ਿਕਾਰ ਹੋਏ ਮੰਜਿਆਂ ਤੇ ਪਏ ਤੜਫ਼ ਰਹੇ ਹਨ ਪਰੰਤੂ ਪੈਸੇ ਦੀ ਘਾਟ ਕਾਰਨ ਇਲਾਜ ਨਹੀ ਕਰਵਾ ਸਕਦੇ, ਮੈਡੀਕਲ ਬਿੱਲਾਂ ਦੀ ਅਦਾਇਗੀ ਤੁਰੰਤ ਕੀਤੀ ਜਾਵੇ, ਨਵੇਂ ਸੇਵਾ ਮੁਕਤ ਹੋਏ ਵਿਅਕਤੀਆਂ ਦੇ ਬਣਦੇ ਬਕਾਇਆ ਦੀ ਅਦਾਇਗੀ ਤੁਰੰਤ ਕੀਤੀ ਜਾਵੇ, ਇਸ ਦੇ ਨਾਲ ਹੀ ਪੰਜਾਬ ਸਰਕਾਰ ਤੋਂ ਹਾਈ ਕੋਰਟ ਦੇ ਫ਼ੈਸਲੇ ਅਨੁਸਾਰ 18 ਫ਼ੀਸਦੀ ਡੀ.ਏ. ਜਾਰੀ ਕਰਨ ਦੀ ਮੰਗ ਵੀ ਉਠਾਈ ਗਈ। ਮੀਟਿੰਗ ਦੌਰਾਨ ਸੇਵਾ ਮੁਕਤੀ ਤੋਂ ਬਾਅਦ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੈਂਬਰਸ਼ਿਪ ਲੈਣ ਵਾਲੇ ਰਾਮ ਸਿੰਘ ਡੱਬਵਾਲੀ, ਭਗਵਾਨ ਸਿੰਘ ਤਲਵੰਡੀ ਅਤੇ ਰੋਸ਼ਨ ਲਾਲ ਮੁਕਤਸਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਾਮ ਸਿੰਘ ਡੱਬਵਾਲੀ, ਨਛੱਤਰ ਸਿੰਘ, ਸੁਖਦੇਵ ਸਿੰਘ ਧੋਲਾ, ਗੁਰਬਚਨ ਸਿੰਘ ਜੱਸੀ, ਸੁਖਜੀਤ ਸਿੰਘ ਪ੍ਰਧਾਨ ਅਤੇ ਪ੍ਰੀਤਮ ਸਿੰਘ ਬਰਾੜ ਸੀ., ਮੀਤ ਪ੍ਰਧਾਨ ਸੈਂਟਰ ਬਾਡੀ ਸਮੇਤ ਹੋਰਨਾਂ ਬੁਲਾਰਿਆਂ ਨੇ ਸੰਬੋਧਨ ਕੀਤਾ। ਸਟੇਜ ਦੀ ਜ਼ਿੰਮੇਵਾਰੀ ਗੋਪਾਲ ਕ੍ਰਿਸ਼ਨ ਮੌੜ, ਜਨਰਲ ਸਕੱਤਰ ਬਠਿੰਡਾ ਡਿਪੂ ਨੇ ਨਿਭਾਈ। ਅੰਤ ਵਿਚ ਚੇਅਰਮੈਨ ਸੱਤਪਾਲ ਭਾਈ ਦੇਸਾ ਨੇ ਮੀਟਿੰਗ ਵਿਚ ਪਹੁੰਚੇ ਸਾਰੇ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਵਲੋਂ ਭੁੱਚੋ ਹਲਕੇ ਦੇ ਕਿਸਾਨਾਂ ਸੌਗਾਤ, ਖੇਤੀ ਖਾਲਿਆਂ ਲਈ 1038.96 ਲੱਖ ਰੁਪਏ ਦੀ ਗ੍ਰਾਂਟ ਜਾਰੀ ਭੁੱਚੋ ਹਲ... ਅਗਲੀ ਖ਼ਬਰ ਰਾਤ ਸਮੇਂ ਪੁਲਿਸ ਗਸ਼ਤ ਵਧਾ ਕੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਐਸ. ਐਸ. ਪੀ.
Ad Position 24