12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਦੰਦਾਂ ਦਾ ਜਾਂਚ ਕੈਂਪ ਲਗਾਇਆ

ਚਾਉਕੇ, 11 ਸਤੰਬਰ (ਮਨਜੀਤ ਸਿੰਘ ਘੜੈਲੀ)-ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਕਰਾੜਵਾਲਾ ਵਿਖੇ ਵਿਦਿਆਰਥੀਆਂ ਦੀ ਮੌਖਿਕ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਦੰਦਾਂ ਦੀ ਜਾਂਚ ਲਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੀ ਅਗਵਾਈ ਪ੍ਰਸਿੱਧ ਦੰਦਾਂ ਦੇ ਮਾਹਿਰ ਡਾ: ਸਾਕਸ਼ੀ ਵਲੋਂ ਕੀਤੀ ਗਈ।

Ad Position 21
repet_subhas-goyals [Copy P29]
ਦੂਨ ਸਕੂਲ ਕਰਾੜਵਾਲਾ ਵਿਖੇ ਲਗਾਏ ਦੰਦਾਂ ਦੇ ਕੈਂਪ ਦਾ ਇਕ ਦ੍ਰਿਸ਼। ਅਜੀਤ ਤਸਵੀਰ 12-09-2026
ਚਾਉਕੇ, 11 ਸਤੰਬਰ (ਮਨਜੀਤ ਸਿੰਘ ਘੜੈਲੀ)-ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਕਰਾੜਵਾਲਾ ਵਿਖੇ ਵਿਦਿਆਰਥੀਆਂ ਦੀ ਮੌਖਿਕ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਦੰਦਾਂ ਦੀ ਜਾਂਚ ਲਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੀ ਅਗਵਾਈ ਪ੍ਰਸਿੱਧ ਦੰਦਾਂ ਦੇ ਮਾਹਿਰ ਡਾ: ਸਾਕਸ਼ੀ ਵਲੋਂ ਕੀਤੀ ਗਈ। ਕੈਂਪ ਦੌਰਾਨ ਡਾ: ਸਾਕਸ਼ੀ ਨੇ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਦੰਦਾਂ ਦੀ ਸਹੀ ਸਫ਼ਾਈ, ਸੰਤੁਲਿਤ ਖੁਰਾਕ ਅਤੇ ਮੌਖਿਕ ਸਿਹਤ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦਿਨ ਵਿਚ ਦੋ ਵਾਰ ਬੁਰਸ਼ ਕਰਨ, ਮਿੱਠੀਆਂ ਚੀਜ਼ਾਂ ਦੀ ਅਤਿ ਵਰਤੋਂ ਤੋਂ ਬਚਣ ਅਤੇ ਨਿਯਮਿਤ ਦੰਦਾਂ ਦੀ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕਾਂ ਨੇ ਡਾ: ਸਾਕਸ਼ੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਿਹਤ ਕੈਂਪ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਉਤਸ਼ਾਹਿਤ ਕਰਦੇ ਹਨ। ਵਿਦਿਆਰਥੀਆਂ ਨੇ ਵੀ ਇਸ ਕੈਂਪ ਤੋਂ ਲਾਭ ਪ੍ਰਾਪਤ ਕੀਤਾ ਅਤੇ ਦੰਦਾ ਦੀ ਸਿਹਤ ਨਾਲ ਸਬੰਧਿਤ ਕਈ ਜਾਣਕਾਰੀਆਂ ਹਾਸਲ ਕੀਤੀਆਂ। ਅੰਤ ’ਚ ਸਕੂਲ ਦੇ ਪ੍ਰਿੰਸੀਪਲ ਮੀਨਾਕਸ਼ੀ ਚੌਧਰੀ ਨੇ ਡਾ: ਸਾਕਸ਼ੀ ਅਤੇ ਉਨ੍ਹਾਂ ਦੀ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਭਵਿੱਖ ’ਚ ਵੀ ਅਜਿਹੇ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਦੀ ਆਸ ਪ੍ਰਗਟਾਈ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਭਗਤਾ ਵਿਖੇ ਐਸ.ਸੀ. ਸਕਾਲਰਸ਼ਿਪ ਓਰੀਐਂਟੇਸ਼ਨ ਪ੍ਰੋਗਰਾਮ ਅਗਲੀ ਖ਼ਬਰ ਅਜੀਤ, ਜਲੰਧਰ ਬੈਂਗਲੌਰ ਤੋਂ ਚੱਲ ਕੇ ਟੈਕਨਾਲੋਜੀ ਪਹੁੰਚੀ ਬਠਿੰਡਾ ਦੇ ਪਿੰਡਾਂ ਵਿਚ ਹੁਣ ਮਸ਼ੀਨਾਂ ਨੂੰ ਪੰਜਾਬੀ ਪੜ੍ਹਾਉਣਗ...
Ad Position 24