12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਨਗਰ ਪੰਚਾਇਤ ਮਹਿਰਾਜ ਵਿਖੇ ਪੀ. ਐਮ. ਸਵੈਨਿਧੀ ਸਕੀਮ ਤਹਿਤ ਲੋਕ ਕਲਿਆਣ ਮੇਲਾ

ਮਹਿਰਾਜ, 11 ਸਤੰਬਰ (ਸੁਖਪਾਲ ਮਹਿਰਾਜ)-ਨਗਰ ਪੰਚਾਇਤ ਮਹਿਰਾਜ ਦੇ ਪ੍ਰਧਾਨ ਯੋਧਾ ਮਹਿਰਾਜ ਦੀ ਅਗਵਾਈ ਹੇਠ ਸਮੁੱਚੇ ਸਟਾਫ਼ ਦੇ ਸਹਿਯੋਗ ਨਾਲ ਪੀ. ਐਮ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਮਹਿਰਾਜ, 11 ਸਤੰਬਰ (ਸੁਖਪਾਲ ਮਹਿਰਾਜ)-ਨਗਰ ਪੰਚਾਇਤ ਮਹਿਰਾਜ ਦੇ ਪ੍ਰਧਾਨ ਯੋਧਾ ਮਹਿਰਾਜ ਦੀ ਅਗਵਾਈ ਹੇਠ ਸਮੁੱਚੇ ਸਟਾਫ਼ ਦੇ ਸਹਿਯੋਗ ਨਾਲ ਪੀ. ਐਮ. ਸਵੈਨਿਧੀ ਸਕੀਮ ਤਹਿਤ ਲੋਕ ਕਲਿਆਣ ਮੇਲਾ ਲਗਾਇਆ ਗਿਆ, ਜਿਸ ਵਿਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਕੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਜੇ. ਈ. ਕਿਰਨਦੀਪ ਕੌਰ ਨੇ ਦੱਸਿਆ ਕਿ ਮੇਲੇ ਦੌਰਾਨ 15 ਹਜ਼ਾਰ ਰੁਪਏ ਤੱਕ ਦੇ ਲੋਨ ਸਬੰਧੀ ਫਾਰਮ ਭਰੇ ਗਏ ਅਤੇ ਲੋਕਾਂ ਨੂੰ ਲੋਨ ਦੀ ਪ੍ਰਕਿਰਿਆ ਤੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਦਾ ਮਕਸਦ ਲੋੜਵੰਦ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿਵਾਉਣਾ ਹੈ। ਵਿਸ਼ਾਲ ਗਰਗ ਨੇ ਦੱਸਿਆ ਕਿ ਮੇਲੇ ਦੌਰਾਨ ਲੋਕਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਉਂਦਿਆਂ ਇਨ੍ਹਾਂ ਨਾਲ ਜੋੜਿਆ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਲਈ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਦਿੱਤੀ ਗਈ। ਪ੍ਰਧਾਨ ਯੋਧਾ ਮਹਿਰਾਜ ਨੇ ਕਿਹਾ ਕਿ ਲੋਕਾਂ ਨੂੰ ਸਰਕਾਰ ਦੀ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਸਹੂਲਤ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਕਲਿਆਣ ਮੇਲੇ ਆਮ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਸਿੱਧਾ ਲਾਭ ਪਹੁੰਚਾਉਣ ਵਿੱਚ ਸਹਾਈ ਸਿੱਧ ਹੁੰਦੇ ਹਨ। ਇਸ ਮੌਕੇ ਸੰਨੀ ਕਲਰਕ, ਟੀਨਾ ਸੀ ੳ , ਹਰਪ੍ਰੀਤ ਕੌਰ, ਅਭਿਸ਼ੇਕ ਸਿੰਘ, ਗੁਰਪ੍ਰੀਤ ਸਿੰਘ, ਜਗਦੀਪ ਸਿੰਘ, ਬਲਕਾਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬੱਲੋ ਦੇ ਸਮਾਜ ਸੇਵੀ ਕੈਨੇਡੀਅਨ ਪਰਿਵਾਰ ਨੇ ਸਰਕਾਰੀ ਸਕੂਲ ਲਈ ਫਰਿੱਜ ਦਾਨ ਕੀਤਾ ਅਗਲੀ ਖ਼ਬਰ ਖ਼ਾਲਸਾ ਕਾਲਜ ਭਗਤਾ ਵਿਖੇ ਐਸ.ਸੀ. ਸਕਾਲਰਸ਼ਿਪ ਓਰੀਐਂਟੇਸ਼ਨ ਪ੍ਰੋਗਰਾਮ
Ad Position 24