12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਨੈਸ਼ਨਲ ਲੋਕ ਅਦਾਲਤ ਅੱਜ

ਬਠਿੰਡਾ, 11 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾਂ-ਨਿਰਦੇਸ਼ਾ ਅਤੇ ਕਰੁਨੇਸ਼ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੀ ਰਹਿਨੁਮਾਈ ਹੇਠ ਬਲਜਿੰਦਰ ਕੌਰ ਮਾਨ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ. ਜੇ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਬਠਿੰਡਾ, 11 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾਂ-ਨਿਰਦੇਸ਼ਾ ਅਤੇ ਕਰੁਨੇਸ਼ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੀ ਰਹਿਨੁਮਾਈ ਹੇਠ ਬਲਜਿੰਦਰ ਕੌਰ ਮਾਨ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ-ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੁਆਰਾ ਸੈਸ਼ਨਜ਼ ਡਵੀਜ਼ਨ, ਬਠਿੰਡਾ ਅਧੀਨ ਸਮੂਹ ਨਿਆਂਇਕ ਅਦਾਲਤਾਂ ਬਠਿੰਡਾ ਅਤੇ ਸਬ-ਡਵੀਜਨਾਂ, ਤਲਵੰਡੀ ਸਾਬੋ ਅਤੇ ਫੂਲ ਵਲੋਂ ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ 12 ਸਤੰਬਰ 2026 ਨੂੰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਕਰੁਨੇਸ਼ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦੇ ਕੀਮਤੀ ਸਮੇਂ ਅਤੇ ਧਨ ਦੀ ਬੱਚਤ ਹੋ ਸਕੇ ਅਤੇ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਉਹਨਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾ ਹੋਏ ਕੇਸ ਦੀ ਅੱਗੇ ਕੋਈ ਅਪੀਲ ਨਹੀਂ ਹੋ ਸਕਦੀ ਕਿਉਂਕਿ ਲੋਕ ਅਦਾਲਤ ਵਿੱਚ ਫੈਸਲਾ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਜਾਂਦਾ ਹੈ। ਇਸ ਨਾਲ ਝਗੜਾ ਹਮੇਸ਼ਾ ਲਈ ਖਤਮ ਹੋ ਜਾਂਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾ ਹੋਏ ਕੇਸਾਂ ਵਿਚ ਲਗਾਈ ਗਈ, ਕੋਰਟ ਫੀਸ ਵੀ ਵਾਪਸ ਕੀਤੀ ਜਾਂਦੀ ਹੈ। ਇਸ ਨੈਸ਼ਨਲ ਲੋਕ ਅਦਾਲਤ ਵਿਚ ਫੌਜਦਾਰੀ, ਚੈੱਕ ਬਾਊਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਕਿਸਮਾਂ ਦੇ ਕੇਸ ਲਗਾਏ ਜਾਣਗੇ। ਇਸ ਤੋਂ ਇਲਾਵਾ ਪ੍ਰੀ-ਲੀਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਜਲ ਸਪਲਾਈ, ਲੇਬਰ ਆਦਿ ਕੇਸ ਵੀ ਲਗਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਫ਼ਰਟੀਲਾਈਜ਼ਰ ਲਿਮਟਿਡ ਵਲੋਂ ਸੀ.ਐਸ.ਆਰ. ਤਹਿਤ ਅਕਾਲ ਯੂਨੀਵਰਸਿਟੀ ਨੂੰ ਕੰਪਿਊਟਰ ਸਿਸਟਮ ਅਤੇ ਯੂ.ਪੀ.ਐਸ. ਭੇਟ-ਡਿਜ਼ੀਟ... ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ਵਿਚੋਂ ਸਰਕਾਰੀ ਸਕੂਲ ਪੂਹਲਾ ਨੇ ਨਾਮਣਾ ਖੱਟਿਆ
Ad Position 24