12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਮਾਲਵਾ ਕਾਲਜ ਬਠਿੰਡਾ ਵਲੋਂ 9/11 ਦੇ ਪੀੜਤਾਂ ਦੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ

ਬਠਿੰਡਾ, 11 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮਾਲਵਾ ਕਾਲਜ, ਬਠਿੰਡਾ ਵਲੋਂ ਰੈੱਡ ਰਿਬਨ ਕਲੱਬ ਤੇ ਐਨ. ਐਸ.

Ad Position 21
repet_subhas-goyals [Copy P29]
ਮਾਲਵਾ ਕਾਲਜ, ਬਠਿੰਡਾ ਵਲੋਂ 9/11 ਦੇ ਪੀੜਤਾਂ ਦੀ ਯਾਦ ਨੂੰ ਸਮਰਪਿਤ ਲਗਾਏ ਖੂਨਦਾਨ ਕੈਂਪ ਦਾ ਦ੍ਰਿਸ਼। ਤਸਵੀਰ: ਲਵਲੀ 12-09-2026
ਬਠਿੰਡਾ, 11 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮਾਲਵਾ ਕਾਲਜ, ਬਠਿੰਡਾ ਵਲੋਂ ਰੈੱਡ ਰਿਬਨ ਕਲੱਬ ਤੇ ਐਨ. ਐਸ. ਐਸ. ਦੇ ਸਹਿਯੋਗ ਨਾਲ ਲਾਈਫ਼ ਸੇਵਿੰਗ ਹੈਲਥ ਕੇਅਰ ਸੁਸਾਇਟੀ ਦੇ ਸਹਿਯੋਗ ਨਾਲ 11 ਸਤੰਬਰ, 2026 ਨੂੰ 9/11 ਦੇ ਹਮਲੇ ਵਿਚ ਆਪਣੀਆਂ ਜਾਨਾਂ ਗੁਆਉਣ ਵਾਲੇ ਨਿਰਦੋਸ਼ ਪੀੜ੍ਹਤਾਂ ਦੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਕਾਲਜ ਦੇ ਸੈਮੀਨਾਰ ਹਾਲ ਵਿਖੇ ਸਵੇਰੇ 10 ਵਜੇ ਤੋਂ ਸ਼ੁਰੂ ਹੋਇਆ ਜਿਸ ਵਿਚ ਵਿਦਿਆਰਥੀਆਂ ਤੇ ਵਲੰਟੀਅਰਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਸਵੈ-ਇੱਛਾ ਨਾਲ ਖੂਨਦਾਨ ਕੀਤਾ। ਇਸ ਮੌਕੇ ਮਾਲਵਾ ਐਡਵਾਂਸਡ ਐਜੂਕੇਸ਼ਨਲ ਸੋਸਾਇਟੀ ਦੇ ਵਾਈਸ ਪ੍ਰੈਜ਼ੀਡੈਂਟ ਰਾਕੇਸ਼ ਗੋਇਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਖੂਨਦਾਨ ਕਰਨ ਵਾਲੇ ਵਿਦਿਆਰਥੀਆਂ ਤੇ ਵਲੰਟੀਅਰਾਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸੇਵਾ ਦਾ ਮਹਾਨ ਕਾਰਜ ਹੈ ਤੇ ਨੌਜਵਾਨਾਂ ਵੱਲੋਂ ਅਜਿਹੇ ਸਮਾਜ-ਸੇਵੀ ਉਪਰਾਲਿਆਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣਾ ਬਹੁਤ ਸ਼ਲਾਘਾਯੋਗ ਹੈ। ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਮਨੁੱਖਤਾ ਦੀ ਸੇਵਾ, ਸਮਾਜਿਕ ਜ਼ਿੰਮੇਵਾਰੀ ਤੇ ਸਵੈ-ਇੱਛਕ ਖੂਨਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੌਕੇ 9/11 ਦੇ ਹਮਲੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇਹ ਸੰਦੇਸ਼ ਦਿੱਤਾ ਗਿਆ ਕਿ ਮਨੁੱਖਤਾ ਦੀ ਸੇਵਾ ਅਤੇ ਲੋੜਵੰਦਾਂ ਦੀ ਜ਼ਿੰਦਗੀ ਬਚਾਉਣ ਲਈ ਕੀਤਾ ਗਿਆ ਹਰ ਉਪਰਾਲਾ ਇੱਕ ਮਹਾਨ ਨੇਕ ਕਾਰਜ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਮਨਜੀਤ ਸਿੰਘ ਨੇ ਕਿਹਾ ਕਿ ਖੂਨਦਾਨ ਇਕ ਅਜਿਹਾ ਮਹਾਨ ਕਾਰਜ ਹੈ, ਜਿਸ ਰਾਹੀਂ ਅਸੀਂ ਕਿਸੇ ਲੋੜਵੰਦ ਦੀ ਜ਼ਿੰਦਗੀ ਬਚਾਉਣ ਵਿਚ ਆਪਣਾ ਯੋਗਦਾਨ ਪਾ ਸਕਦੇ ਹਾਂ। ਡਿਪਟੀ ਡਾਇਰੈਕਟਰ ਡਾ. ਸਰਬਜੀਤ ਕੌਰ ਢਿੱਲੋਂ ਨੇ ਕਿਹਾ ਕਿ ਖੂਨਦਾਨ ਇਕ ਮਹਾਨ ਸਮਾਜਿਕ ਅਤੇ ਮਨੁੱਖੀ ਸੇਵਾ ਹੈ। ਉਨ੍ਹਾਂ ਕਿਹਾ ਕਿ ਇਸ ਖੂਨਦਾਨ ਕੈਂਪ ਨੂੰ 9/11 ਦ ੇ ਹਮਲੇ ਦੇ ਪੀੜਤਾਂ ਦੀ ਯਾਦ ਨੂੰ ਸਮਰਪਿਤ ਕਰਨਾ ਉਨ੍ਹਾਂ ਸਾਰੇ ਨਿਰਦੋਸ਼ ਲੋਕਾਂ ਨੂੰ ਸੱਚੀ ਸ਼ਰਧਾਂਜਲੀ ਹੈ, ਜਿਨ੍ਹਾਂ ਨੇ ਉਸ ਦੁਖਦਾਈ ਘਟਨਾ ਵਿਚ ਆਪਣੀਆਂ ਜਾਨਾਂ ਗੁਆਈਆਂ। ਕੈਂਪ ਦੌਰਾਨ ਮੈਡੀਕਲ ਟੀਮ ਵਲੋਂ ਸਾਰੇ ਲੋੜੀਂਦੇ ਸਿਹਤ ਅਤੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਦਿਆਂ ਖੂਨ ਇਕੱਤਰ ਕੀਤਾ ਗਿਆ। ਖੂਨਦਾਨ ਕਰਨ ਵਾਲੇ ਵਲੰਟੀਅਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਮੋਹਨਜੀਤ ਸਿੰਘ ਸ਼ੇਰੋਂ ਅਤੇ ਗੁਲਜ਼ਾਰ ਸਿੰਘ ਦੇ ਮਾਮਲੇ ’ਤੇ ਕਾਲੀਆਂ ਝੰਡੀਆਂ ਨਾਲ ਰੋਸ ਮਾਰਚ ਭਲਕੇ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬੁਢਲਾਡਾ ਦੀ ਵਿਦਿਆਰਥਣ ਨੇ ਪਾਸ ਕੀਤੀ ਜੇ.ਆਰ.ਐੱਫ. ਦੀ ਪ੍ਰੀਖਿਆ
Ad Position 24