ਐਸ.ਐਸ.ਡੀ ਗਰਲਜ਼ ਕਾਲਜ ਵਿਖੇ ਐਨ. ਸੀ. ਸੀ. ਇਨਰੋਲਮੈਂਟ ਪ੍ਰਕਿਰਿਆ ਸਮਾਪਤ
ਬਠਿੰਡਾ, 11 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਐਸ. ਐਸ.
ਬਠਿੰਡਾ, 11 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਐਸ.ਐਸ.ਡੀ ਗਰਲਜ਼ ਕਾਲਜ ਬਠਿੰਡਾ ਵਿਖੇ ਐਨ.ਸੀ.ਸੀ ਇਨਰੋਲਮੈਂਟ ਪ੍ਰਕ੍ਰਿਆ ਸਫ਼ਲਤਾਪੂਰਵਕ ਸਮਾਪਤ ਹੋ ਗਈ। ਇਸ ਮੌਕੇ 20 ਪੰਜਾਬ ਬਟਾਲੀਅਨ ਐਨ.ਸੀ.ਸੀ, ਬਠਿੰਡਾ ਦੇ ਕਮਾਂਡਿੰਗ ਅਫ਼ਸਰ ਕਰਨਲ ਏ.ਡੀ. ਪਿਤਰੇ ਨੇ ਕਾਲਜ ਦਾ ਜਾਇਜ਼ ਲਿਆ ਅਤੇ ਵਿਦਿਆਰਥਣਾਂ ਨੂੰ ਐਨ.ਸੀ . ਸੀ ਵਿਚ ਸ਼ਾਮਿਲ ਹੋਣ ਲਈ ਜਾਗਰੂਕ ਕੀਤਾ। ਇਸ ਮੌਕੇ ਕਾਲਜ ਦੇ ਪ੍ਰਧਾਨ ਐਡਵੋਕੇਟ ਸੰਜੈ ਗੋਇਲ, ਜਨਰਲ ਸਕੱਤਰ ਵਿਕਾਸ ਗੋਇਲ ਅਤੇ ਪ੍ਰਿੰਸੀਪਲ ਡਾ: ਨੀਰੂ ਗਰਗ ਨੇ ਐਨ.ਸੀ.ਸੀ ਇੰਚਾਰਜ ਡਾ. ਪੂਜਾ ਗੋਸਵਾਮੀ ਨੂੰ ਸਫ਼ਲਤਾਪੂਰਵਕ ਇਨਰੋਲਮੈਂਟ ਪ੍ਰਕ੍ਰਿਆ ਸਮਾਪਤ ਕਰਵਾਉਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਇਸ ਕੰਮ ਦੀ ਪ੍ਰਸ਼ੰਸਾ ਕੀਤੀ।