13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਦਸਮੇਸ਼ ਸਕੂਲ ਦੇ ਕਰਾਟੇ ਖਿਡਾਰੀਆਂ ਦਾ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਸਰਦੂਲਗੜ੍ਹ, 12 ਸਤੰਬਰ (ਜੀ. ਐਮ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਸਰਦੂਲਗੜ੍ਹ, 12 ਸਤੰਬਰ (ਜੀ.ਐਮ. ਅਰੋੜਾ)- ਸਥਾਨਕ ਦਸਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਤੇ ਦਸਮੇਸ਼ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ 70ਵੇਂ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਪ੍ਰਿੰਸੀਪਲ ਭੁਪਿੰਦਰ ਸਿੰਘ ਸੰਧੂ ਨੇ ਕਿਹਾ ਕਿ ਅੰਡਰ-14, ਅੰਡਰ-17 ਤੇ ਅੰਡਰ-19 ਦੇ ਵੱਖ-ਵੱਖ ਭਾਰ ਵਰਗਾਂ ’ਚੋਂ ਲੜਕੇ-ਲੜਕੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅੰਡਰ-19 ’ਚ ਅਨੁਰੀਤ ਕੌਰ, ਹਰਮਨ ਕੌਰ ਤੇ ਯਸ਼ ਕੁਮਾਰ ਅਤੇ ਅੰਡਰ-17 ’ਚ ਸਿਮਰਨ ਕੌਰ, ਗੌਰਵਪ੍ਰੀਤ ਸਿੰਘ ਤੇ ਨਮਨ ਕੁਮਾਰ ਨੇ ਸੋਨ ਤਗਮੇ ਜਿੱਤੇ ਹਨ । ਉਨ੍ਹਾਂ ਦੱਸਿਆ ਕਿ ਉਕਤ ਜੇਤੂ ਖਿਡਾਰੀਆਂ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਵੀ ਚੋਣ ਹੋ ਗਈ ਹੈ। ਉਨ੍ਹਾਂ ਹੋਰ ਦੱਸਿਆ ਕਿ ਦੋਵੇਂ ਸਕੂਲਾਂ ਨੇ 6 ਸੋਨ, 13 ਚਾਂਦੀ ਅਤੇ 18 ਕਾਂਸੇ ਦੇ ਤਗਮਿਆਂ ਨਾਲ ਕੁੱਲ 37 ਤਗਮੇ ਜਿੱਤੇ ਹਨ। ਇਸ ਮੌਕੇ ਟੀਮ ਕੋਚ ਬਲਜਿੰਦਰ ਸਿੰਘ ਵਿੱਕੀ ਤੇ ਜੀਵਨਜੋਤ ਕੌਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਘੱਟ ਮਿਲਣ ਦੇ ਰੋਸ ’ਚ ਕਿਸਾਨਾਂ ਵਲੋਂ ਪ੍ਰਦਰਸ਼ਨ ਬਰਨਾਲਾ - ਸਿਰਸਾ ਮੁੱਖ ਸੜਕ ’ ਤੇ ਲਗਾਇ... ਅਗਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸ਼ਾਟਪੁੱਟ, ਲੰਬੀ ਛਾਲ ਤੇ ਦੌੜ ਮੁਕਾਬਲੇ ਕਰਵਾਏ
Ad Position 24