13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਘੱਟ ਮਿਲਣ ਦੇ ਰੋਸ ’ਚ ਕਿਸਾਨਾਂ ਵਲੋਂ ਪ੍ਰਦਰਸ਼ਨ ਬਰਨਾਲਾ - ਸਿਰਸਾ ਮੁੱਖ ਸੜਕ ’ ਤੇ ਲਗਾਇਆ ਜਾਮ

ਮਾਨਸਾ, 12 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਪੂਰੀ ਦੇਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਇੱਥੇ ਬਰਨਾਲਾ-ਸਿਰਸਾ ਮੁੱਖ ਸੜਕ ਜਾਮ ਕਰ ਕੇ ਪੰਜਾਬ ਸਰਕਾਰ ਅਤੇ ਪਾਵਰ ਕਾਮ ਦੇ ਅਧਿਕਾਰੀਆਂ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ। ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੋਸ਼ ਲਗਾਇਆ ਕਿ ਖੇਤੀ ਸੈਕਟਰ ਲਈ ਬਿਜਲੀ ਸਪਲਾਈ ਦੇਣ ਦੇ ਮਾਮਲੇ ’ਚ ਸਰਕਾਰ ਬੁਰੀ ਤਰ੍ਹਾਂ ਪਛੜ ਗਈ ਹੈ।

Ad Position 21
repet_subhas-goyals [Copy P29]
ਭੀਖੀ ਗਰਿੱਡ ਦਾ ਘਿਰਾਓ ਕਰਨ ਸਮੇਂ ਕਿਸਾਨ। ਅਜੀਤ ਤਸਵੀਰ 13-09-2026
ਮਾਨਸਾ, 12 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਪੂਰੀ ਦੇਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਇੱਥੇ ਬਰਨਾਲਾ-ਸਿਰਸਾ ਮੁੱਖ ਸੜਕ ਜਾਮ ਕਰ ਕੇ ਪੰਜਾਬ ਸਰਕਾਰ ਅਤੇ ਪਾਵਰ ਕਾਮ ਦੇ ਅਧਿਕਾਰੀਆਂ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ। ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੋਸ਼ ਲਗਾਇਆ ਕਿ ਖੇਤੀ ਸੈਕਟਰ ਲਈ ਬਿਜਲੀ ਸਪਲਾਈ ਦੇਣ ਦੇ ਮਾਮਲੇ ’ਚ ਸਰਕਾਰ ਬੁਰੀ ਤਰ੍ਹਾਂ ਪਛੜ ਗਈ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਲਵਾਈ ਦੇ ਸੀਜ਼ਨ ’ਚ ‘ਆਪ’ ਸਰਕਾਰ ਨੇ ਟਿਊਬਵੈੱਲਾਂ ਲਈ ਬਿਜਲੀ ਸਪਲਾਈ ਨਿਰਵਿਘਨ 8 ਘੰਟੇ ਰੋਜ਼ਾਨਾ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਸਪਲਾਈ 2 ਜਾਂ 4 ਘੰਟੇ ਹੀ ਦਿੱਤੀ ਜਾ ਰਹੀ ਹੈ, ਜਿਸ ਤੋਂ ਪਰੇਸ਼ਾਨ ਹੋ ਕੇ ਕਿਸਾਨ ਸੜਕਾਂ ’ਤੇ ਬੈਠਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਨੂੰ ਇਸ ਵੇਲੇ ਲਗਾਤਾਰ ਪਾਣੀ ਦੇਣ ਦੀ ਸਖ਼ਤ ਲੋੜ ਹੈ ਕਿਉਂਕਿ ਝੋਨੇ ਦੀ ਫ਼ਸਲ ਨਿੱਸਰਨ ਲੱਗੀ ਹੈ ਪਰ ਸਖ਼ਤ ਗਰਮੀ ਤੇ ਸਮੇਂ ਸਿਰ ਪੂਰਾ ਪਾਣੀ ਨਾ ਮਿਲਣ ਕਾਰਨ ਫ਼ਸਲ ਦੇ ਝਾੜ ’ਤੇ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸੂਬਾ ਸਰਕਾਰ ਇਸ ਸਮੱਸਿਆ ਦਾ ਤੁਰੰਤ ਹੱਲ ਕਰ ਕੇ ਖੇਤੀ ਸੈਕਟਰ ਨੂੰ ਰੋਜ਼ਾਨਾ ਬਿਜਲੀ ਸਪਲਾਈ ਨਿਰਵਿਘਨ ਅਤੇ ਪੂਰੀ ਮਾਤਰਾ ’ਚ ਦੇਣ ਦਾ ਪ੍ਰਬੰਧ ਕੀਤਾ ਜਾਵੇ। ਕਈ ਘੰਟੇ ਤੱਕ ਚੱਲੇ ਸੜਕ ਜਾਮ ਦੌਰਾਨ ਪਾਵਰ ਕਾਮ ਦੇ ਐਕਸੀਅਨ ਵਲੋਂ ਧਰਨੇ ’ਚ ਪਹੁੰਚ ਕੇ ਨਿਰੰਤਰ ਸਪਲਾਈ ਦੇਣ ਦਾ ਭਰੋਸਾ ਦੇਣ ’ਤੇ ਧਰਨਾ ਚੁੱਕਿਆ ਗਿਆ। ਧਰਨੇ ਨੂੰ ਮਹਿੰਦਰ ਸਿੰਘ ਰੋਮਾਣਾ, ਉੱਤਮ ਸਿੰਘ ਰਾਮਾਂਨੰਦੀ, ਇੰਦਰਜੀਤ ਸਿੰਘ ਝੱਬਰ, ਭੋਲਾ ਸਿੰਘ ਮਾਖਾ, ਜਗਸੀਰ ਸਿੰਘ ਜਵਾਹਰਕੇ, ਕੁਲਦੀਪ ਸਿੰਘ ਚਚੋਹਰ, ਹਰਪਾਲ ਸਿੰਘ ਮੀਰਪੁਰ, ਸਾਧੂ ਸਿੰਘ ਅਕਲੀਆ, ਸੁਖਵਿੰਦਰ ਸਿੰਘ, ਸੁਰਿੰਦਰ ਕੁਮਾਰ ਆਦਿ ਨੇ ਵੀ ਸੰਬੋਧਨ ਕੀਤਾ। ਭਾਕਿਯੂ (ਡਕੌਂਦਾ) ਨੇ ਭੀਖੀ ਗਰਿੱਡ ਦਾ ਕੀਤਾ ਘਿਰਾਓ ਭੀਖੀ ਤੋਂ ਬਲਕਾਰ ਸਿੰਘ ਸਹੋਤਾ ਅਨੁਸਾਰ- ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਸਥਾਨਕ ਬਿਜਲੀ ਗਰਿੱਡ ਦਾ ਘਿਰਾਓ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਰੈਲੀਆਂ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਲੰਬੇ ਕੱਟ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਦੇ ਲਗਦੇ ਲੰਬੇ ਕੱਟਾਂ ਦੇ ਨਾਲ-ਨਾਲ ਖੇਤੀ ਮੋਟਰਾਂ ਨੂੰ ਵੀ 8 ਘੰਟੇ ਬਿਜਲੀ ਦੇਣ ਦੀ ਬਜਾਏ ਸਿਰਫ਼ 2-3 ਘੰਟੇ ਹੀ ਸਪਲਾਈ ਦਿੱਤੀ ਜਾ ਰਹੀ ਹੈ, ਜਿਸ ਕਾਰਨ ਫ਼ਸਲ ਦਾ ਵੱਡੇ ਪੱਧਰ ’ਤੇ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਦਾ ਸੁਚੱਜਾ ਪ੍ਰਬੰਧ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਰਾਜਪਾਲ ਸਿੰਘ, ਮਨਜੀਤ ਕੁਮਾਰ ਪੱਪੀ, ਜਗਜੀਤ ਸਿੰਘ, ਦਰਸ਼ਨ ਸਿੰਘ, ਰਾਜ ਸਿੰਘ ਮਿੱਠੂ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਨਤਾ ਤੇ ਤੂਫ਼ਾਨ ਐਕਸਪ੍ਰੈੱਸ ਰੇਲ ਸੇਵਾ ਬਹਾਲ ਕਰਨ ਦੀ ਮੰਗ ਅਗਲੀ ਖ਼ਬਰ ਦਸਮੇਸ਼ ਸਕੂਲ ਦੇ ਕਰਾਟੇ ਖਿਡਾਰੀਆਂ ਦਾ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24