17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸੜਕ ਹਾਦਸੇ ’ਚ 2 ਔਰਤਾਂ ਦੀ ਮੌਤ, 1 ਜ਼ਖਮੀ

ਭੀਖੀ, 17 ਸਤੰਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਬੁਢਲਾਡਾ ਰੋਡ ’ਤੇ ਅਨਾਜ ਮੰਡੀ ਦੇ ਨਜ਼ਦੀਕ ਸਵਿਫ਼ਟ ਡਿਜਾਇਰ ਕਾਰ ਦੀ ਟਰਾਲੇ ਨਾਲ ਜ਼ਬਰਦਸਤ ਟੱਕਰ ਹੋ ਗਈ। ਟੱਕਰ ਐਨੀ ਭਿਆਨਕ ਸੀ ਕਿ ਹਾਦਸੇ ਵਿਚ 2 ਔਰਤਾਂ ਦੀ ਮੌਤ ਹੋ ਗਈ, ਜਦਕਿ 1 ਵਿਅਕਤੀ ਜ਼ਖਮੀ ਹੋ ਗਿਆ।

Ad Position 21
No active advertisement
ਅਜੀਤ ਡੈਸਕ 18-09-2026
ਭੀਖੀ, 17 ਸਤੰਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਬੁਢਲਾਡਾ ਰੋਡ ’ਤੇ ਅਨਾਜ ਮੰਡੀ ਦੇ ਨਜ਼ਦੀਕ ਸਵਿਫ਼ਟ ਡਿਜਾਇਰ ਕਾਰ ਦੀ ਟਰਾਲੇ ਨਾਲ ਜ਼ਬਰਦਸਤ ਟੱਕਰ ਹੋ ਗਈ। ਟੱਕਰ ਐਨੀ ਭਿਆਨਕ ਸੀ ਕਿ ਹਾਦਸੇ ਵਿਚ 2 ਔਰਤਾਂ ਦੀ ਮੌਤ ਹੋ ਗਈ, ਜਦਕਿ 1 ਵਿਅਕਤੀ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਬੁਢਲਾਡਾ ਸਾਈਡ ਤੋਂ ਸਵਿਫ਼ਟ ਡਿਜਾਇਰ ਕਾਰ ਆ ਰਹੀ ਸੀ ਅਤੇ ਜਦੋਂ ਉਹ ਅਨਾਜ ਮੰਡੀ ਟੀ-ਪੁਆਇੰਟ ਦੇ ਨਜ਼ਦੀਕ ਪਹੁੰਚੀ ਤਾਂ ਉੱਥੇ ਸੜਕ ਦੀ ਸਾਈਡ ’ਤੇ ਖੜ੍ਹੇ ਇਕ ਟਰਾਲੇ ਦੇ ਪਿੱਛੇ ਜਾ ਟਕਰਾਈ ਅਤੇ ਕਾਰ ਦੇ ਪਰਖੱਚੇ ਉੁਡ ਗਏ। ਇਸ ਹਾਦਸੇ ’ਚ ਪਰਮਜੀਤ ਕੌਰ (45) ਪਤਨੀ ਪਰਮਜੀਤ ਸਿੰਘ ਅਤੇ ਮਹਿੰਦਰ ਕੌਰ (65) ਪਤਨੀ ਗੁਰਦੇਵ ਸਿੰਘ ਵਾਸੀ ਕੜੈਲ (ਸੰਗਰੂਰ) ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਭੀਖੀ ਦੇ ਏ. ਐਸ. ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਾਂ ਵਲੋਂ ਵਿਧਾਇਕ ਬੁੱਧ ਰਾਮ ਦੀ ਰਿਹਾਇਸ਼ ਅੱਗੇ ਧਰਨਾ 20 ਨੂੰ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦਾ ਅਲੌਕਿਕ ਵਿਆਹ
Ad Position 24