17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪੈਨਸ਼ਨਰਾਂ ਵਲੋਂ ਵਿਧਾਇਕ ਬੁੱਧ ਰਾਮ ਦੀ ਰਿਹਾਇਸ਼ ਅੱਗੇ ਧਰਨਾ 20 ਨੂੰ

ਬੁਢਲਾਡਾ, 17 ਸਤੰਬਰ (ਸਵਰਨ ਸਿੰਘ ਰਾਹੀ)- ਪੈਨਸ਼ਨਰਜ਼ ਅਤੇ ਮੁਲਾਜ਼ਮ ਸਾਂਝਾ ਫ਼ਰੰਟ ਦੇ ਆਗੂਆਂ ਦੀ ਮੀਟਿੰਗ ਸਥਾਨਕ ਪੈਨਸ਼ਨ ਭਵਨ ਵਿਖੇ ਪ੍ਰਧਾਨ ਪ੍ਰਗਟ ਸਿੰਘ ਚਹਿਲ ਦੀ ਅਗਵਾਈ ਹੇਠ ਹੋਈ। ਬੁਲਾਰਿਆਂ ਨੇ ਕਿਹਾ ਕਿ ਪੈਨਸ਼ਨਰਜ਼ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨਾ ਮੰਨਣ ਨੂੰ ਲੈ ਕੇ ਸਰਕਾਰ ਵਲੋਂ ਅਪਣਾਏ ਜਾ ਰਹੇ ਅੜੀਅਲ ਵਤੀਰੇ ਪ੍ਰਤੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ’ਚ ਰੋਹ ਦੇਖਣ ਨੂੰ ਮਿਲ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 18-09-2026
ਬੁਢਲਾਡਾ, 17 ਸਤੰਬਰ (ਸਵਰਨ ਸਿੰਘ ਰਾਹੀ)- ਪੈਨਸ਼ਨਰਜ਼ ਅਤੇ ਮੁਲਾਜ਼ਮ ਸਾਂਝਾ ਫ਼ਰੰਟ ਦੇ ਆਗੂਆਂ ਦੀ ਮੀਟਿੰਗ ਸਥਾਨਕ ਪੈਨਸ਼ਨ ਭਵਨ ਵਿਖੇ ਪ੍ਰਧਾਨ ਪ੍ਰਗਟ ਸਿੰਘ ਚਹਿਲ ਦੀ ਅਗਵਾਈ ਹੇਠ ਹੋਈ। ਬੁਲਾਰਿਆਂ ਨੇ ਕਿਹਾ ਕਿ ਪੈਨਸ਼ਨਰਜ਼ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨਾ ਮੰਨਣ ਨੂੰ ਲੈ ਕੇ ਸਰਕਾਰ ਵਲੋਂ ਅਪਣਾਏ ਜਾ ਰਹੇ ਅੜੀਅਲ ਵਤੀਰੇ ਪ੍ਰਤੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ’ਚ ਰੋਹ ਦੇਖਣ ਨੂੰ ਮਿਲ ਰਿਹਾ ਹੈ। ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਸੂਬਾਈ ਲੀਡਰਸ਼ਿਪ ਦੇ ਸੱਦੇ ’ਤੇ 20 ਸਤੰਬਰ ਨੂੰ ਹਲਕਾ ਵਿਧਾਇਕਾਂ/ਇੰਚਾਰਜਾਂ ਦੇ ਕੀਤੇ ਜਾਣ ਵਾਲੇ ਘਿਰਾਓ ਤਹਿਤ ਸਵੇਰੇ 9 ਵਜੇ ਤੋਂ ਬੁਢਲਾਡਾ ਦੇ ਵਿਧਾਇਕ ਬੁੱਧ ਦੀ ਰਿਹਾਇਸ਼ ਦਾ ਘਿਰਾਓ ਕਰ ਕੇ ਰੋਸ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਚੇਅਰਮੈਨ ਗੁਰਚਰਨ ਸਿੰਘ ਮਾਨ, ਨਰੇਸ਼ ਕਾਂਸਲ, ਰਘੂ ਨਾਥ ਸਿੰਗਲਾ, ਮਿੱਤ ਸਿੰਘ, ਜਗਸੀਰ ਸਿੰਘ ਰਾਏਕੇ, ਗੁਰਜੰਟ ਸਿੰਘ ਬੀਰੋਕੇ, ਜਰਨੈਲ ਸਿੰਘ, ਜੋਗਿੰਦਰ ਸਿੰਘ ਬਰ੍ਹੇ, ਗੁਰਲਾਲ ਸਿੰਘ, ਲਖਵੀਰ ਸਿੰਘ, ਮੋਹਨ ਪਾਲ ਸਿੰਘ, ਜਸ਼ਨ ਗਰਗ, ਪ੍ਰੀਤਮ ਸਿੰਘ, ਭਗਵਾਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਨਸਾ ਜ਼ਿਲ੍ਹੇ ਦੇ ਕਈ ਹਿੱਸਿਆਂ ’ਚ ਪਿਆ ਮੀਂਹ ਝੋਨੇ ਦੀ ਫ਼ਸਲ ਲਈ ਲਾਹੇਵੰਦ ਅਗਲੀ ਖ਼ਬਰ ਸੜਕ ਹਾਦਸੇ ’ਚ 2 ਔਰਤਾਂ ਦੀ ਮੌਤ, 1 ਜ਼ਖਮੀ
Ad Position 24