17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮਾਨਸਾ ਪੁਲਿਸ ਵਲੋਂ ਨੌਜਵਾਨ ’ਤੇ ਹਮਲਾ ਕਰਨ ਵਾਲੇ ਹਥਿਆਰਾਂ ਸਮੇਤ ਕਾਬੂ ਪੁਰਾਣੀ ਰਜਿੰਸ਼ ਦੇ ਚਲਦਿਆਂ ਕੀਤੀ ਸੀ ਫਾਇਰਿੰਗ

ਮਾਨਸਾ, 17 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਨੌਜਵਾਨ ’ਤੇ ਫਾਇਰਿੰਗ ਕਰ ਕੇ ਗੰਭੀਰ ਜ਼ਖਮੀ ਕਰਨ ਵਾਲੇ ਵਿਅਕਤੀਆਂ ਨੂੰ ਹਥਿਆਰਾਂ, ਵਾਰਦਾਤ ’ਚ ਵਰਤੇ ਗਏ ਵਾਹਨਾਂ ਸਮੇਤ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ । ਜ਼ਿਲ੍ਹਾ ਪੁਲਿਸ ਮੁਖੀ ਵੈਭਵ ਚੌਧਰੀ ਨੇ ਪ੍ਰੈੱਸ ਕਾਨਫ਼ਰੰਸ ਮੌਕੇ ਦੱਸਿਆ ਕਿ ਪਿਛਲੇ ਦਿਨੀਂ ਕੁਝ ਨੌਜਵਾਨਾਂ ਨੇ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੀ ਬੈਕ ਸਾਈਡ ’ਤੇ ਹਰਵਿੰਦਰ ਸਿੰਘ ਪੁੱਤਰ ਲਖਵਿੰਦਰ ਸਿੰਘ ’ਤੇ ਫਾਇਰਿੰਗ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ ਸੀ, ਜਿਸ ਦੇ ਸੰਬੰਧ ’ਚ ਥਾਣਾ ਸ਼ਹਿਰੀ-2 ਮਾਨਸਾ ’ਚ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਹੋਇਆ ਸੀ।

Ad Position 21
No active advertisement
ਵੈਭਵ ਚੌਧਰੀ ਜ਼ਿਲ੍ਹਾ ਪੁਲਿਸ ਮੁਖੀ ਮਾਨਸਾ ਪੱਤਰਕਾਰਾਂ ਨਾਲ ਗੱਲਬਾਤ ਕਰਨ ਮੌਕੇ। ਨਾਲ ਹੋਰ ਪੁਲਿਸ ਅਧਿਕਾਰੀ। ਤਸਵੀਰ : ਸੇਮੀ ਮਾਨਸਾ 18-09-2026
ਮਾਨਸਾ, 17 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਨੌਜਵਾਨ ’ਤੇ ਫਾਇਰਿੰਗ ਕਰ ਕੇ ਗੰਭੀਰ ਜ਼ਖਮੀ ਕਰਨ ਵਾਲੇ ਵਿਅਕਤੀਆਂ ਨੂੰ ਹਥਿਆਰਾਂ, ਵਾਰਦਾਤ ’ਚ ਵਰਤੇ ਗਏ ਵਾਹਨਾਂ ਸਮੇਤ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ । ਜ਼ਿਲ੍ਹਾ ਪੁਲਿਸ ਮੁਖੀ ਵੈਭਵ ਚੌਧਰੀ ਨੇ ਪ੍ਰੈੱਸ ਕਾਨਫ਼ਰੰਸ ਮੌਕੇ ਦੱਸਿਆ ਕਿ ਪਿਛਲੇ ਦਿਨੀਂ ਕੁਝ ਨੌਜਵਾਨਾਂ ਨੇ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੀ ਬੈਕ ਸਾਈਡ ’ਤੇ ਹਰਵਿੰਦਰ ਸਿੰਘ ਪੁੱਤਰ ਲਖਵਿੰਦਰ ਸਿੰਘ ’ਤੇ ਫਾਇਰਿੰਗ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ ਸੀ, ਜਿਸ ਦੇ ਸੰਬੰਧ ’ਚ ਥਾਣਾ ਸ਼ਹਿਰੀ-2 ਮਾਨਸਾ ’ਚ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਹੋਇਆ ਸੀ। ਉਨ੍ਹਾਂ ਦੱਸਿਆ ਕਿ ਮੁਕੱਦਮੇ ਦੀ ਅਹਿਮੀਅਤ ਨੂੰ ਦੇਖਦਿਆਂ ਜਗਬਿੰਦਰ ਸਿੰਘ ਐਸ.ਪੀ.ਡੀ., ਜਸਵਿੰਦਰ ਸਿੰਘ ਡੀ.ਐਸ.ਪੀ. (ਡੀ), ਹਰਜਿੰਦਰ ਸਿੰਘ ਗਿੱਲ ਡੀ.ਐਸ.ਪੀ. ਸਬ ਡਵੀਜ਼ਨ ਦੀ ਦੇਖ-ਰੇਖ ਹੇਠ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਬਲਕੌਰ ਸਿੰਘ ਤੇ ਇੰਸਪੈਕਟਰ ਬੇਅੰਤ ਕੌਰ ਮੁੱਖ ਥਾਣਾ ਅਫ਼ਸਰ ’ਤੇ ਆਧਾਰਿਤ ਟੀਮਾਂ ਦਾ ਗਠਨ ਕੀਤਾ ਗਿਆ। ਪੁਲਿਸ ਪਾਰਟੀਆਂ ਨੇ ਮੁਸਤੈਦੀ ਵਰਤਦਿਆਂ ਪ੍ਰਨੀਤ ਕੁਮਾਰ ਉਰਫ਼ ਪੰਕੂ ਵਾਸੀ ਬਰ੍ਹੇ ਅਤੇ ਸੁਖਪ੍ਰੀਤ ਸਿੰਘ ਉਰਫ਼ ਸੁੱਖਾ ਵਾਸੀ ਮਾਨਸਾ ਤੋਂ ਵਾਰਦਾਤ ’ਚ ਵਰਤੀ ਗਈ ਗੱਡੀ ਤੇ ਮਾਰੂ ਹਥਿਆਰ, ਜਦਕਿ ਰਿੰਪਲ ਸ਼ਰਮਾ ਤੇ ਹਰਮਨਦੀਪ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰ ਕੇ ਮੋਟਰਸਾਈਕਲ ਬਰਾਮਦ ਕੀਤਾ ਗਿਆ। ਇਸੇ ਤਰ੍ਹਾਂ ਗੁਰਪ੍ਰੀਤ ਸਿੰਘ ਉਰਫ਼ ਨੀਲਾ ਤੇ ਆਸ਼ੂ ਕੁਮਾਰ ਵਾਸੀ ਮਾਨਸਾ ਤੋਂ 2 ਮੋਬਾਇਲ ਫ਼ੋਨ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਘਟਨਾ ਦਾ ਮਾਸਟਰ ਮਾਇੰਡ ਹਨੀ ਸ਼ਰਮਾ ਵਾਸੀ ਮਾਨਸਾ ਹੈ, ਜਿਸ ਪਾਸੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਐਸ.ਐਸ.ਪੀ. ਅਨੁਸਾਰ ਮੁਢਲੀ ਤਫ਼ਤੀਸ਼ ਦੌਰਾਨ ਪੁਰਾਣੀ ਰਜਿੰਸ਼ ਸਾਹਮਣੇ ਆਈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਗੈਂਗਸਟਰ ਜਾਂ ਐਸੋਸੀਏਟ ਦੀ ਭੂਮਿਕਾ ਸਾਹਮਣੇ ਆਉਂਦੀ ਹੈ, ਦੇ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਵਲੋਂ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਪ੍ਰਗਤੀ ਸੰਬੰਧੀ ਸਮੀਖਿਆ ਮੀਟਿੰਗ ਯੋਗ ਲਾਭਪਾਤਰੀਆਂ ਨੂੰ ਲਾਭ ਦੇਣਾ ਯਕੀਨੀ ਬਣ... ਅਗਲੀ ਖ਼ਬਰ ਮਾਨਸਾ ਜ਼ਿਲ੍ਹੇ ਦੇ ਕਈ ਹਿੱਸਿਆਂ ’ਚ ਪਿਆ ਮੀਂਹ ਝੋਨੇ ਦੀ ਫ਼ਸਲ ਲਈ ਲਾਹੇਵੰਦ
Ad Position 24