19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਮਨਾਇਆ

ਭੀਖੀ , 18 ਸਤੰਬਰ ( ਬਲਕਾਰ ਸਿੰਘ ਸਹੋਤਾ )- ਸੀਨੀਅਰ ਭਾਜਪਾ ਆਗੂ ਗੁਰਤੇਜ ਸਿੰਘ ਸਮਾਓਂ ਦੀ ਅਗਵਾਈ ’ ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 76 ਵਾਂ ਜਨਮ ਦਿਨ ਧੂਮਧਾਮ ਨਾਲ ਮਨਾਇਆ ਗਿਆ । ਇਸ ਮੌਕੇ ਭਾਜਪਾ ਕਾਰਕੁਨਾਂ ਵਲੋਂ 101 ਛਾਂਦਾਰ , ਫਲਦਾਰ ਅਤੇ ਸਜਾਵਟੀ ਬੂਟੇ ਵੰਡੇ ਅਤੇ ਲਗਾਉਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਮੀ ਉਮਰ , ਸਿਹਤਯਾਬੀ ਅਤੇ ਦੇਸ਼ ਦੀ ਨਿਰੰਤਰ ਸੇਵਾ ਕਰਨ ਦਾ ਬਲ ਬਖ਼ਸ਼ਣ ਦੀ ਕਾਮਨਾ ਕੀਤੀ ।

Ad Position 21
No active advertisement
ਅਜੀਤ ਡੈਸਕ 19-09-2026
ਭੀਖੀ , 18 ਸਤੰਬਰ ( ਬਲਕਾਰ ਸਿੰਘ ਸਹੋਤਾ )- ਸੀਨੀਅਰ ਭਾਜਪਾ ਆਗੂ ਗੁਰਤੇਜ ਸਿੰਘ ਸਮਾਓਂ ਦੀ ਅਗਵਾਈ ’ ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 76 ਵਾਂ ਜਨਮ ਦਿਨ ਧੂਮਧਾਮ ਨਾਲ ਮਨਾਇਆ ਗਿਆ । ਇਸ ਮੌਕੇ ਭਾਜਪਾ ਕਾਰਕੁਨਾਂ ਵਲੋਂ 101 ਛਾਂਦਾਰ , ਫਲਦਾਰ ਅਤੇ ਸਜਾਵਟੀ ਬੂਟੇ ਵੰਡੇ ਅਤੇ ਲਗਾਉਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਮੀ ਉਮਰ , ਸਿਹਤਯਾਬੀ ਅਤੇ ਦੇਸ਼ ਦੀ ਨਿਰੰਤਰ ਸੇਵਾ ਕਰਨ ਦਾ ਬਲ ਬਖ਼ਸ਼ਣ ਦੀ ਕਾਮਨਾ ਕੀਤੀ । ਡਾ . ਗੁਰਤੇਜ ਸਿੰਘ ਚਹਿਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਤੀਸ਼ੀਲ ਅਗਵਾਈ ਹੇਠ ਦੇਸ਼ ਦਾ ਨਾਂਅ ਕੌਮਾਂਤਰੀ ਪੱਧਰ ’ ਤੇ ਸਤਿਕਾਰ ਸਹਿਤ ਲਿਆ ਜਾਣ ਲੱਗਿਆ ਹੈ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਹੈ ਕਿ ਅੱਜ ਦੇਸ਼ ਵਿਸ਼ਵ ਦੀ ਤੀਸਰੀ ਵੱਡੀ ਆਰਥਿਕ ਤਾਕਤ ਹੈ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਜਨਮ ਨੂੰ ਸਦੀਵੀ ਬਣਾਉਣ ਲਈ ਆਲੇ ਦੁਆਲੇ ਦੇ ਪਿੰਡਾਂ ਵਿਚ ਬੋਹੜ , ਪਿੱਪਲ ਅਤੇ ਨਿੰਮ ਵਰਗੇ ਵਿਰਾਸਤੀ ਰੁੱਖ ਲਗਾ ਕੇ ਚੁਗਿਰਦੇ ਨੂੰ ਸਾਫ਼ ਸੁਥਰਾ ਅਤੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਦਾ ਯਤਨ ਕੀਤਾ ਗਿਆ ਹੈ । ਇਸ ਮੌਕੇ ਮੰਡਲ ਭੀਖੀ ਦੇ ਪ੍ਰਧਾਨ ਵਿਵੇਕ ਜੈਨ ਬੱਬੂ , ਰੋਹਤਾਸ਼ ਕੁਮਾਰ ਸਿੰਗਲਾ , ਸੁਖਦੇਵ ਸਿੰਘ ਬਬਲੀ , ਵਰਿੰਦਰ ਜਿੰਦਲ ਚਿੱਬਾ , ਕੁਲਦੀਪ ਸਿੰਘ ਮੱਤੀ , ਸਾਬਕਾ ਸਰਪੰਚ ਬਲਵੀਰ ਸਿੰਘ , ਮੱਘਰ ਸਿੰਘ , ਗੋਰਾ ਸਿੰਘ , ਗੁਲਜਾਰ ਸਿੰਘ , ਜਾਗਰ ਸਿੰਘ ਆਦਿ ਸਨ ।
Ad Position 22
No active advertisement
ਪਿਛਲੀ ਖ਼ਬਰ ਕੂੜਾ ਪ੍ਰਬੰਧਨ ਅਤੇ ਸਫ਼ਾਈ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ-ਗੁਰਪ੍ਰੀਤ ਸਿੰਘ ਭੁੱਚਰ ਅਗਲੀ ਖ਼ਬਰ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਨੇ ਅਵਤਾਰ ਸਿੰਘ ਤਾਰੀ ਨੂੰ ਸੌਂਪਿਆ ਪਿੰਡ ਚੁਖਿਆਰਾ ਦੇ ਰਾਸ਼ਨ ਡਿਪੂ ਦਾ ਲਾਇਸੈਂਸ
Ad Position 24