ਨਗਰ ਕੌਂਸਲ ਬਰੇਟਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਵੰਡੇ
ਬਰੇਟਾ, 21 ਸਤੰਬਰ (ਪਾਲ ਸਿੰਘ ਮੰਡੇਰ)- ਸਥਾਨਕ ਨਗਰ ਕੌਂਸਲ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਵਿਸ਼ੇਸ਼ ਕੈਂਪ ਲਗਾ ਕੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ ਗਏ। ਕੌਂਸਲ ਦੇ ਪ੍ਰਧਾਨ ਸੰਦੀਪ ਸਿੰਘ ਬੱਗਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਦਾ ਮੁੱਖ ਮਕਸਦ ਹਰ ਪਰਿਵਾਰ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ।
ਬਰੇਟਾ, 21 ਸਤੰਬਰ (ਪਾਲ ਸਿੰਘ ਮੰਡੇਰ)- ਸਥਾਨਕ ਨਗਰ ਕੌਂਸਲ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਵਿਸ਼ੇਸ਼ ਕੈਂਪ ਲਗਾ ਕੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ ਗਏ। ਕੌਂਸਲ ਦੇ ਪ੍ਰਧਾਨ ਸੰਦੀਪ ਸਿੰਘ ਬੱਗਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਦਾ ਮੁੱਖ ਮਕਸਦ ਹਰ ਪਰਿਵਾਰ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਲਾਭਪਾਤਰੀ ਪਰਿਵਾਰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ’ਚ ਮੁਫ਼ਤ ਇਲਾਜ ਦੀ ਸਹੂਲਤ ਲੈ ਸਕਦੇ ਹਨ, ਜਿਸ ਨਾਲ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਪਰਿਵਾਰਾਂ ਦੇ ਕਾਰਡ ਹਾਲੇ ਨਹੀਂ ਬਣੇ, ਜਲਦ ਤੋਂ ਜਲਦ ਨਜ਼ਦੀਕੀ ਕੈਂਪ ਜਾਂ ਦਫ਼ਤਰ ’ਚ ਸੰਪਰਕ ਕਰ ਕੇ ਕਾਰਡ ਬਣਵਾਉਣ ਤਾਂ ਜੋ ਸਹੂਲਤ ਦਾ ਲਾਭ ਲਿਆ ਜਾ ਸਕੇ। ਇਸ ਮੌਕੇ ਕੇਵਲ ਸ਼ਰਮਾ, ਗਗਨਦੀਪ ਸਿੰਘ ਘੱਗਾ, ਜੀਵਨ ਗਿਰ, ਪੁਨੀਤ ਜੈਨ ਆਦਿ ਹਾਜ਼ਰ ਸਨ।