22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪਿੰਡ ਖੈਰਾ ਖ਼ੁਰਦ ਵਿਖੇ ਗ੍ਰਾਮ ਪੰਚਾਇਤ ਸਮੇਤ ਕਈ ਪਰਿਵਾਰ ‘ਆਪ’ ’ਚ ਸ਼ਾਮਿਲ

ਮਾਨਸਾ/ਸਰਦੂਲਗੜ੍ਹ, 21 ਸਤੰਬਰ (ਧਾਲੀਵਾਲ/ਅਰੋੜਾ)- ਜ਼ਿਲ੍ਹੇ ਦੇ ਪਿੰਡ ਖੈਰਾ ਖ਼ੁਰਦ ਵਿਖੇ ਆਮ ਆਦਮੀ ਪਾਰਟੀ ਨੂੰ ਉਦੋਂ ਬਲ ਮਿਲਿਆ, ਜਦੋਂ ਪਿੰਡ ਦੀ ਪੰਚਾਇਤ ਸਮੇਤ ਕਈ ਪਰਿਵਾਰ ਵੱਖ-ਵੱਖ ਰਵਾਇਤੀ ਪਾਰਟੀਆਂ ਛੱਡ ਕੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਹਾਜ਼ਰੀ ’ਚ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋ ਗਏ । ‘ ਆਪ’ ਦਾ ਪੱਲਾ ਫੜਨ ਵਾਲਿਆਂ ’ਚ ਸਰਪੰਚ ਰਾਜੇਸ਼ ਕੁਮਾਰ ਤੇ ਪੰਚ, ਸਾਬਕਾ ਸਰਪੰਚ ਪ੍ਰਵੀਨ ਜਾਖੜ ਅਤੇ ਪ੍ਰਧਾਨ ਸ਼ਮਸ਼ੇਰ ਸਿੰਘ ਆਦਿ ਸ਼ਾਮਿਲ ਸਨ।

Ad Position 21
No active advertisement
ਅਜੀਤ ਡੈਸਕ 22-09-2026
ਮਾਨਸਾ/ਸਰਦੂਲਗੜ੍ਹ, 21 ਸਤੰਬਰ (ਧਾਲੀਵਾਲ/ਅਰੋੜਾ)- ਜ਼ਿਲ੍ਹੇ ਦੇ ਪਿੰਡ ਖੈਰਾ ਖ਼ੁਰਦ ਵਿਖੇ ਆਮ ਆਦਮੀ ਪਾਰਟੀ ਨੂੰ ਉਦੋਂ ਬਲ ਮਿਲਿਆ, ਜਦੋਂ ਪਿੰਡ ਦੀ ਪੰਚਾਇਤ ਸਮੇਤ ਕਈ ਪਰਿਵਾਰ ਵੱਖ-ਵੱਖ ਰਵਾਇਤੀ ਪਾਰਟੀਆਂ ਛੱਡ ਕੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਹਾਜ਼ਰੀ ’ਚ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋ ਗਏ । ‘ ਆਪ’ ਦਾ ਪੱਲਾ ਫੜਨ ਵਾਲਿਆਂ ’ਚ ਸਰਪੰਚ ਰਾਜੇਸ਼ ਕੁਮਾਰ ਤੇ ਪੰਚ, ਸਾਬਕਾ ਸਰਪੰਚ ਪ੍ਰਵੀਨ ਜਾਖੜ ਅਤੇ ਪ੍ਰਧਾਨ ਸ਼ਮਸ਼ੇਰ ਸਿੰਘ ਆਦਿ ਸ਼ਾਮਿਲ ਸਨ। ਵਿਧਾਇਕ ਬਣਾਂਵਾਲੀ ਨੇ ਕਿਹਾ ਕਿ ਸ਼ਾਮਿਲ ਹੋਣ ਵਾਲਿਆਂ ਨੂੰ ਪਾਰਟੀ ’ਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਵੇਖਦਿਆਂ ਲੋਕ ‘ਆਪ’ ਨਾਲ ਜੁੜ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਮੁੜ ਝਾੜੂ ਦੀ ਸਰਕਾਰ ਬਣੇਗੀ। ਇਸ ਮੌਕੇ ਵਾਇਸ ਚੇਅਰਮੈਨ ਕੋਆਪ੍ਰੇਟਿਵ ਬੈਂਕ ਪੰਜਾਬ ਗੁਰਸੇਵਕ ਸਿੰਘ ਝੁਨੀਰ ਤੋਂ ਇਲਾਵਾ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਨਸਾ ਜ਼ਿਲ੍ਹੇ ’ਚ ਮਾੜੇ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ- ਐਸ.ਐਸ.ਪੀ. ਵੈਭਵ ਚੌਧਰੀ ਅਗਲੀ ਖ਼ਬਰ ਨਗਰ ਕੌਂਸਲ ਬਰੇਟਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਵੰਡੇ
Ad Position 24