21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਹਫ਼ਤੇ ਅੰਦਰ ਦੁਕਾਨਾਂ ਅੱਗੇ ਰੱਖਿਆ ਸਾਮਾਨ ਨਾ ਹਟਾਇਆ ਤਾਂ ਹੋਵੇਗੀ ਸਖ਼ਤ ਕਾਰਵਾਈ -ਏ.ਡੀ.ਸੀ.

ਮਾਨਸਾ, 21 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸ਼ਹਿਰ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਦੇ ਮਕਸਦ ਨਾਲ ਪੂਨਮ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਮਾਨਸਾ ਵਲੋਂ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਟਰੈਫ਼ਿਕ ਪ੍ਰਬੰਧਨ ਨੂੰ ਸੁਚਾਰੂ ਬਣਾਉਣ, ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਅਤੇ ਬਾਜ਼ਾਰਾਂ ’ਚ ਜਨਤਕ ਪਾਰਕਿੰਗ ਦੀ ਵਿਵਸਥਾ ਵਰਗੇ ਗੰਭੀਰ ਮੁੱਦਿਆਂ ’ਤੇ ਚਰਚਾ ਕੀਤੀ।

Ad Position 21
No active advertisement
ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪੂਨਮ ਸਿੰਘ ਏ.ਡੀ.ਸੀ. ਮਾਨਸਾ। ਅਜੀਤ ਤਸਵੀਰ 22-09-2026
ਮਾਨਸਾ, 21 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸ਼ਹਿਰ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਦੇ ਮਕਸਦ ਨਾਲ ਪੂਨਮ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਮਾਨਸਾ ਵਲੋਂ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਟਰੈਫ਼ਿਕ ਪ੍ਰਬੰਧਨ ਨੂੰ ਸੁਚਾਰੂ ਬਣਾਉਣ, ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਅਤੇ ਬਾਜ਼ਾਰਾਂ ’ਚ ਜਨਤਕ ਪਾਰਕਿੰਗ ਦੀ ਵਿਵਸਥਾ ਵਰਗੇ ਗੰਭੀਰ ਮੁੱਦਿਆਂ ’ਤੇ ਚਰਚਾ ਕੀਤੀ। ਉਨ੍ਹਾਂ ਟਰੈਫ਼ਿਕ ਵਿਵਸਥਾ ਨੂੰ ਲੀਹ ’ਤੇ ਲਿਆਉਣ ਲਈ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ 1 ਹਫ਼ਤੇ ਦੇ ਅੰਦਰ-ਅੰਦਰ ਬਾਜ਼ਾਰਾਂ ’ਚ ਦੁਕਾਨਾਂ ਅੱਗੇ ਗੈਰ ਜ਼ਰੂਰੀ ਸਮਾਨ ਰੱਖ ਕੇ ਕੀਤੇ ਨਾਜਾਇਜ਼ ਕਬਜ਼ੇ ਸਵੈ-ਇੱਛਾ ਨਾਲ ਹਟਾ ਲੈਣ। ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ’ਚ ਮੌਜੂਦ ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਨੂੰ ਵੀ ਇਸ ਕਾਰਜ ’ਚ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਸਪਸ਼ਟ ਕੀਤਾ ਕਿ ਦੁਕਾਨਦਾਰਾਂ ਵਲੋਂ ਬਾਹਰ ਸਮਾਨ ਰੱਖ ਕੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਕਾਰਨ ਜਿੱਥੇ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੁੰਦੀ ਹੈ ਉੱਥੇ ਆਮ ਲੋਕਾਂ ਤੇ ਰਾਹਗੀਰਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਹਦਾਇਤ ਕੀਤੀ ਕਿ 1 ਹਫ਼ਤੇ ਦੀ ਮੁਹਲਤ ਖ਼ਤਮ ਹੋਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਕਮੇਟੀ ਮੈਂਬਰਾਂ ਵਲੋਂ ਮਾਨਸਾ-ਸੁਨਾਮ ਰੋਡ ’ਤੇ ਸਥਿਤ ਪਿੰਡ ਢੈਪਈ ਵਿਖੇ ਪੁਰਾਣੇ ਟੋਲ ਪਲਾਜੇ ਵਾਲੀ ਥਾਂ ’ਤੇ ਸੜਕ ਨੂੰ ਤਰਜੀਹ ਦੇ ਆਧਾਰ ’ਤੇ ਦਰੁਸਤ ਕਰਵਾਉਣ ਦੀ ਮੰਗ ਕੀਤੀ, ਜਿਸ ਸਬੰਧੀ ਏ. ਡੀ. ਸੀ. ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸੜਕ ’ਤੇ ਢੁਕਵੇਂ ਹੱਲ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸੜਕ ਹਾਦਸੇ ਨਾ ਵਾਪਰ ਸਕਣ। ਇਸ ਤੋਂ ਇਲਾਵਾ ਉਨ੍ਹਾਂ ਬਾਜ਼ਾਰਾਂ ’ਚ ਸੁਚਾਰੂ ਪਾਰਕਿੰਗ ਪ੍ਰਬੰਧਨ ਲਈ ਸੜਕਾਂ ’ਤੇ ਪੀਲੀ ਪੱਟੀ ਲਗਾਉਣ ਲਈ ਸਬੰਧਿਤ ਅਧਿਕਾਰੀਆਂ ਤੋਂ ਅਹਿਮ ਸੁਝਾਅ ਵੀ ਲਏ। ਇਸ ਮੌਕੇ ਹਰਜਿੰਦਰ ਸਿੰਘ ਜੱਸਲ ਐਸ. ਡੀ. ਐਮ. ਸਰਦੂਲਗੜ੍ਹ, ਚਰਨਜੋਤ ਸਿੰਘ ਵਾਲੀਆ ਆਰ. ਟੀ. ਓ., ਪੁਸ਼ਪਿੰਦਰ ਸਿੰਘ ਗਿੱਲ ਡੀ. ਐਸ. ਪੀ., ਲਖਵਿੰਦਰ ਸਿੰਘ ਮੂਸਾ, ਆਸ਼ੂ ਬਾਂਸਲ ਪ੍ਰਧਾਨ ਟਰੇਡਰਜ਼ ਐਸੋਸੀਏਸ਼ਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਵੰਤ ਕੌਰ, ਸੰਦੀਪ ਕੌਰ, ਨੀਸ਼ੂ ਰਾਣੀ, ਰੀਤੂ ਕੌਰ ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਡਾ. ਸੁਰਜ ਮਿਲਿੰਦ ਯੇਂਗੜੇ ਦੀ ਚਰਚਿਤ ਕਿਤਾਬ ‘ਕਾਸਟ ਮੈਟਰਜ਼’ ਦਾ ਪੰਜਾਬੀ ਅਨੁਵਾਦ ਜਾਰੀ
Ad Position 24