ਸਰਕਾਰੀ ਪੌਲੀਟੈਕਨਿਕ ਕਾਲਜਾਂ ਦਾ ਨਿੱਜੀਕਰਨ ਨਹੀਂ ਹੋਣ ਦਿੱਤਾ ਜਾਵੇਗਾ-ਗਿੱਲ
ਬਰੇਟਾ, 21 ਸਤੰਬਰ (ਪਾਲ ਸਿੰਘ ਮੰਡੇਰ)- ਪੌਲੀਟੈਕਨਿਕ ਕਾਲਜ ਗਜ਼ਟਿਡ ਟੀਚਰਜ਼ ਐਸੋਸੀਏਸ਼ਨ ਪੰਜਾਬ ਨੇ ਡਾਇਰੈਕਟਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਨੂੰ ਪੌਲੀਟੈਕਨਿਕ ਐਡਵਾਈਜ਼ਰੀ ਬੋਰਡਜ਼ ਬਣਾਉਣ ਬਾਰੇ ਜਾਰੀ ਗਾਈਡਲਾਈਨਜ਼ ਵਿਰੁੱਧ ਲਿਖਤੀ ਪ੍ਰਤੀਨਿਧਤਾ (ਅਸਹਿਮਤੀ ਪੱਤਰ) ਸੌਂਪੀ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਇੰਜ.
ਬਰੇਟਾ, 21 ਸਤੰਬਰ (ਪਾਲ ਸਿੰਘ ਮੰਡੇਰ)- ਪੌਲੀਟੈਕਨਿਕ ਕਾਲਜ ਗਜ਼ਟਿਡ ਟੀਚਰਜ਼ ਐਸੋਸੀਏਸ਼ਨ ਪੰਜਾਬ ਨੇ ਡਾਇਰੈਕਟਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਨੂੰ ਪੌਲੀਟੈਕਨਿਕ ਐਡਵਾਈਜ਼ਰੀ ਬੋਰਡਜ਼ ਬਣਾਉਣ ਬਾਰੇ ਜਾਰੀ ਗਾਈਡਲਾਈਨਜ਼ ਵਿਰੁੱਧ ਲਿਖਤੀ ਪ੍ਰਤੀਨਿਧਤਾ (ਅਸਹਿਮਤੀ ਪੱਤਰ) ਸੌਂਪੀ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਇੰਜ. ਜਸਵੀਰ ਸਿੰਘ ਗਿੱਲ, ਸਰਕਾਰੀ ਬਹੁਤਕਨੀਕੀ ਕਾਲਜ ਬਰੇਟਾ ਦੇ ਪ੍ਰਧਾਨ ਪ੍ਰਮੋਦ ਕੁਮਾਰ, ਸਕੱਤਰ ਯੋਗੇਸ਼ ਕੁਮਾਰ ਨੇ ਸਪੱਸ਼ਟ ਕੀਤਾ ਕਿ ਉਹ ਇੰਡਸਟਰੀ-ਅਕਾਦਮਿਕ ਤਾਲਮੇਲ, ਇੰਟਰਨਸ਼ਿਪ ਅਤੇ ਪਲੇਸਮੈਂਟ ਦੇ ਖ਼ਿਲਾਫ਼ ਨਹੀਂ ਹਨ ਪਰ ਇਨ੍ਹਾਂ ਗਾਈਡਲਾਈਨਜ਼ ਨਾਲ ਸਰਕਾਰੀ ਸੰਸਥਾਵਾਂ ਦੇ ਢਾਂਚੇ ਅਤੇ ਮੁਲਾਜ਼ਮਾਂ ਦੇ ਹਿਤਾਂ ਨੂੰ ਵੱਡਾ ਖ਼ਤਰਾ ਪੈਦਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੀ. ਏ. ਬੀ. ਨੂੰ ਸਿਰਫ਼ ਸਲਾਹਕਾਰ ਬੋਰਡ ਦੀ ਬਜਾਏ ‘ਮੁੱਖ ਯੋਜਨਾਬੰਦੀ ਅਤੇ ਵਿਕਾਸ ਸੰਸਥਾ’ ਬਣਾ ਕੇ ਬਾਹਰੀ ਇੰਡਸਟਰੀ ਵਿਅਕਤੀ ਨੂੰ ਚੇਅਰਪਰਸਨ ਅਤੇ ਪ੍ਰਿੰਸੀਪਲ ਨੂੰ ਮਹਿਜ਼ ਮੈਂਬਰ ਸਕੱਤਰ ਬਣਾ ਦਿੱਤਾ ਗਿਆ ਹੈ। ਜਥੇਬੰਦੀ ਦੀ ਮੰਗ ਹੈ ਕਿ ਪੀ. ਏ. ਬੀ. ਕੋਲ ਬਦਲੀਆਂ, ਤਾਇਨਾਤੀਆਂ, ਏ. ਸੀ. ਆਰ. ਜਾਂ ਅਨੁਸ਼ਾਸਨੀ ਕਾਰਵਾਈ ਦਾ ਕੋਈ ਅਧਿਕਾਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਮੰਗ ਕੀਤੀ ਕਿ ਪੀ. ਏ. ਬੀ. ਦੀਆਂ ਨਵੀਆਂ ਗਾਈਡਲਾਈਨਜ਼ ਦਾ ਨੋਟੀਫ਼ਿਕੇਸ਼ਨ ਤੁਰੰਤ ਰੱਦ/ਹੋਲਡ ਕੀਤਾ ਜਾਵੇ ਅਤੇ ਸਾਰੀਆਂ ਸਬੰਧਿਤ ਯੂਨੀਅਨਾਂ ਨਾਲ ਰਸਮੀ ਵਿਚਾਰ ਵਟਾਂਦਰਾ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮਸਲਾ ਹੱਲ ਨਾ ਹੋਇਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।