22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸੀਵਰੇਜ ਬੋਰਡ ਦੇ ਆਊਟ ਸੋਰਸ ਮੁਲਾਜ਼ਮਾਂ ਵਲੋਂ ਕਾਰਜਕਾਰੀ ਇੰਜੀਨੀਅਰ ਨਾਲ ਮੀਟਿੰਗ

ਮਾਨਸਾ, 21 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਤੇ ਲੇਬਰ ਯੂਨੀਅਨ ਵਲੋਂ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਦੀ ਅਗਵਾਈ ਹੇਠ ਕਾਰਜਕਾਰੀ ਇੰਜੀਨੀਅਰ ਮਾਨਸਾ ਰਾਜਿੰਦਰ ਗਰਗ ਨਾਲ ਮੀਟਿੰਗ ਕੀਤੀ ਗਈ। ਆਗੂਆਂ ਨੇ ਆਊਟਸੋਰਸ ਮੁਲਾਜ਼ਮਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਚਰਚਾ ਕਰਦਿਆਂ ਦੱਸਿਆ ਕਿ ਕੁਝ ਸਟੇਸ਼ਨਾਂ ’ਤੇ ਉੱਚ ਸਿੱਖਿਅਤ ਪੰਪ ਅਪਰੇਟਰਾਂ ਨੂੰ ਕਿਰਤ ਕਾਨੂੰਨ ਮੁਤਾਬਿਕ ਪੂਰੀਆਂ ਤਨਖ਼ਾਹਾਂ ਨਹੀਂ ਮਿਲ ਰਹੀਆਂ, ਜਿਨ੍ਹਾਂ ’ਚ ਮਾਨਸਾ ਅਤੇ ਸਰਦੂਲਗੜ੍ਹ ਸਟੇਸ਼ਨ ਆਉਂਦੇ ਹਨ।

Ad Position 21
No active advertisement
ਅਜੀਤ ਡੈਸਕ 22-09-2026
ਮਾਨਸਾ, 21 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਤੇ ਲੇਬਰ ਯੂਨੀਅਨ ਵਲੋਂ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਦੀ ਅਗਵਾਈ ਹੇਠ ਕਾਰਜਕਾਰੀ ਇੰਜੀਨੀਅਰ ਮਾਨਸਾ ਰਾਜਿੰਦਰ ਗਰਗ ਨਾਲ ਮੀਟਿੰਗ ਕੀਤੀ ਗਈ। ਆਗੂਆਂ ਨੇ ਆਊਟਸੋਰਸ ਮੁਲਾਜ਼ਮਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਚਰਚਾ ਕਰਦਿਆਂ ਦੱਸਿਆ ਕਿ ਕੁਝ ਸਟੇਸ਼ਨਾਂ ’ਤੇ ਉੱਚ ਸਿੱਖਿਅਤ ਪੰਪ ਅਪਰੇਟਰਾਂ ਨੂੰ ਕਿਰਤ ਕਾਨੂੰਨ ਮੁਤਾਬਿਕ ਪੂਰੀਆਂ ਤਨਖ਼ਾਹਾਂ ਨਹੀਂ ਮਿਲ ਰਹੀਆਂ, ਜਿਨ੍ਹਾਂ ’ਚ ਮਾਨਸਾ ਅਤੇ ਸਰਦੂਲਗੜ੍ਹ ਸਟੇਸ਼ਨ ਆਉਂਦੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਦੂਲਗੜ੍ਹ ਐਮ. ਪੀ. ਐਸ. ਉੱਪਰ ਵਰਕਰਾਂ ਦੀ ਗਿਣਤੀ ਪੂਰੀ ਕੀਤੀ ਜਾਵੇ। ਐਕਸੀਅਨ ਨੇ ਭਰੋਸਾ ਦਿੱਤਾ ਕਿ ਮੁਲਾਜ਼ਮਾਂ ਦੀ ਗਿਣਤੀ ਪੂਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੇਰੇ ਅਧੀਨ ਆਉਂਦੇ ਮੰਡਲ ਮਾਨਸਾ ਅਤੇ ਬਠਿੰਡਾ ਦੇ ਆਊਟਸੋਰਸ ਮੁਲਾਜ਼ਮਾਂ ਨੂੰ 1 ਮਈ ਨੂੰ ਆਊਟ ਸੋਰਸਿਸ ਮੁਲਾਜ਼ਮਾਂ ਦੀਆਂ ਤਨਖ਼ਾਹਾਂ ’ਚ 15 ਪ੍ਰਤੀਸ਼ਤ ਵਾਧਾ ਕੀਤਾ ਗਿਆ ਸੀ, ਜੋ ਜਾਰੀ ਕਰ ਦਿੱਤਾ ਗਿਆ ਹੈ। ਇਸ ਮੌਕੇ ਸੂਬਾ ਸਕੱਤਰ ਗਗਨਦੀਪ ਸਿੰਘ ਸੁਨਾਮ, ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਭੀਖੀ, ਜਗਤਾਰ ਸਿੰਘ ਮੌੜ ਮੰਡੀ, ਪ੍ਰਦੀਪ ਸਿੰਘ ਭੀਖੀ, ਦਿਨੇਸ਼ ਸ਼ਰਮਾ, ਰਣਜੀਤ ਸਿੰਘ ਸਰਦੂਲਗੜ੍ਹ, ਪੁੰਨੂੰ ਮਾਨਸਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤ ਗਰੁੱਪ ਆਫ਼ ਕਾਲਜਿਜ਼ ਵਿਖੇ ਨਵੇਂ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਕਰਵਾਈ ਅਗਲੀ ਖ਼ਬਰ 24 ਦੀ ਮਜ਼ਦੂਰ ਅਧਿਕਾਰ ਰੈਲੀ ਸੰਬੰਧੀ ਬਹਾਦਰਪੁਰ ਵਿਖੇ ਮੀਟਿੰਗ ਹੋਈ
Ad Position 24