‘ਆਪ’ ਦੀ ਡੋਰ-ਟੂ-ਡੋਰ ਤੇ ਮੈਂਬਰਸ਼ਿਪ ਮੁਹਿੰਮ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ-ਵਿਧਾਇਕ ਬੁੱਧ ਰਾਮ
ਬੁਢਲਾਡਾ, 22 ਸਤੰਬਰ (ਸਵਰਨ ਸਿੰਘ ਰਾਹੀ)- ਆਮ ਆਦਮੀ ਪਾਰਟੀ ਵਲੋਂ ਵਿੱਢੀ ਡੋਰ-ਟੂ-ਡੋਰ ਅਤੇ ਮੈਂਬਰਸ਼ਿਪ ਮੁਹਿੰਮ ਤਹਿਤ ਬੁਢਲਾਡਾ ਹਲਕੇ ਦੇ ਵਿਧਾਇਕ ਬੁੱਧ ਰਾਮ ਵਲੋਂ ਨੇੜਲੇ ਪਿੰਡ ਗੁੜੱਦੀ ਵਿਖੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਅਧੀਨ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਉਨ੍ਹਾਂ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ 4 ਸਾਲਾਂ ਦੌਰਾਨ ਕੀਤੇ ਗਏ ਵਿਕਾਸ ਕੰਮਾਂ ਦੇ ਮੁਨਾਫ਼ੇ ਅਤੇ ਰਿਪੋਰਟ ਕਾਰਡ ਪਿੰਡ ਵਾਸੀਆਂ ਨਾਲ ਸਾਂਝਾ ਕਰਦਿਆਂ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ।
ਬੁਢਲਾਡਾ, 22 ਸਤੰਬਰ (ਸਵਰਨ ਸਿੰਘ ਰਾਹੀ)- ਆਮ ਆਦਮੀ ਪਾਰਟੀ ਵਲੋਂ ਵਿੱਢੀ ਡੋਰ-ਟੂ-ਡੋਰ ਅਤੇ ਮੈਂਬਰਸ਼ਿਪ ਮੁਹਿੰਮ ਤਹਿਤ ਬੁਢਲਾਡਾ ਹਲਕੇ ਦੇ ਵਿਧਾਇਕ ਬੁੱਧ ਰਾਮ ਵਲੋਂ ਨੇੜਲੇ ਪਿੰਡ ਗੁੜੱਦੀ ਵਿਖੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਅਧੀਨ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਉਨ੍ਹਾਂ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ 4 ਸਾਲਾਂ ਦੌਰਾਨ ਕੀਤੇ ਗਏ ਵਿਕਾਸ ਕੰਮਾਂ ਦੇ ਮੁਨਾਫ਼ੇ ਅਤੇ ਰਿਪੋਰਟ ਕਾਰਡ ਪਿੰਡ ਵਾਸੀਆਂ ਨਾਲ ਸਾਂਝਾ ਕਰਦਿਆਂ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਕੀਤੇ ਗਏ ਮੁਲਾਂਕਣ ਮੁਤਾਬਿਕ ਮੁਫ਼ਤ ਬਿਜਲੀ, ਸਿਹਤ ਸਹੂਲਤਾਂ, ਸਿੱਖਿਆ, ਔਰਤਾਂ ਲਈ ਵਿੱਤੀ ਸਹਾਇਤਾ ਅਤੇ ਹੋਰ ਲੋਕ-ਭਲਾਈ ਪਹਿਲਕਦਮੀਆਂ ਨੂੰ ਮਿਲਾ ਕੇ ਪੰਜਾਬ ਦੇ ਇਕ ਔਸਤ ਪਰਿਵਾਰ ਨੂੰ ਸਾਲਾਨਾ ਲਗਪਗ 1.50 ਤੋਂ 1.82 ਲੱਖ ਰੁਪਏ ਤੱਕ ਦਾ ਲਾਭ ਹੋ ਰਿਹਾ ਹੈ। ਵਿਧਾਇਕ ਨੇ ਆਖਿਆ ਕਿ ਲੋਕਤੰਤਰ ’ਚ ਸਰਕਾਰ ਦੀ ਅਸਲ ਜਵਾਬਦੇਹੀ ਜਨਤਾ ਪ੍ਰਤੀ ਹੁੰਦੀ ਹੈ। ਇਸੇ ਵਚਨਬੱਧਤਾ ਤਹਿਤ ਆਮ ਆਦਮੀ ਪਾਰਟੀ ਆਪਣੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਹਿਸਾਬ ਲੈ ਕੇ ਸਿੱਧੀ ਲੋਕਾਂ ਦੀ ਕਚਹਿਰੀ ’ਚ ਪਹੁੰਚ ਰਹੀ ਹੈ। ਇਸ ਮੌਕੇ ਸਰਪੰਚ ਰਮਨ ਗੁੜੱਦੀ ਪ੍ਰਧਾਨ ਜ਼ਿਲ੍ਹਾ ਯੂਥ ਵਿੰਗ, ਰੂਪ ਸਿੰਘ, ਜਗਸੀਰ ਸਿੰਘ ਬਲਾਕ ਪ੍ਰਧਾਨ, ਕੁਲਦੀਪ ਸ਼ੀਮਾਰ, ਸੰਦੀਪ ਗਿੰਨੀ, ਕੁਸ਼ ਦੀਪ ਸ਼ਰਮਾ ਆਦਿ ਹਾਜ਼ਰ ਸਨ।