23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਕਰਜ਼ਾਈ ਮਜ਼ਦੂਰ ਵਲੋਂ ਸਲਫਾਸ ਨਿਗਲ ਕੇ ਖ਼ੁਦਕੁਸ਼ੀ

ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਘਰਾਂਗਣਾ ਦੇ ਕਰਜ਼ਾਈ ਮਜਦੂਰ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਕੁਲਵੀਰ ਸਿੰਘ ਪੁੱਤਰ ਹਰਦੇਵ ਸਿੰਘ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਸੀ।

Ad Position 21
No active advertisement
ਕੁਲਵੀਰ ਸਿੰਘ ਦੀ ਫਾਈਲ ਤਸਵੀਰ। 24-09-2026
ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਘਰਾਂਗਣਾ ਦੇ ਕਰਜ਼ਾਈ ਮਜਦੂਰ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਕੁਲਵੀਰ ਸਿੰਘ ਪੁੱਤਰ ਹਰਦੇਵ ਸਿੰਘ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਸੀ। ਉਸ ਨੇ ਰੈਡੀਮੇਡ ਦੀ ਦੁਕਾਨ ਚਲਾਉਣ ਲਈ ਪ੍ਰਾਈਵੇਟ ਕੰਪਨੀਆਂ ਅਤੇ ਸਰਕਾਰੀ ਬੈਂਕ ਤੋਂ ਕਰਜ਼ਾ ਲਿਆ ਸੀ ਪਰ ਦੁਕਾਨ ਵੀ ਨਾ ਚੱਲ ਸਕੀ ਤੇ ਕਰਜ਼ਾ ਵੀ ਨਹੀਂ ਉੱਤਰਿਆ। ਮਜ਼ਦੂਰ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਘਰਾਂਗਣਾ ਨੇ ਦੱਸਿਆ ਕਿ ਕੁਲਵੀਰ ਨੇ ਬੀਤੇ ਕੱਲ੍ਹ ਸਲਫਾਸ ਦੀ ਗੋਲੀ ਖਾ ਕੇ ਜੀਵਨ-ਲੀਲ੍ਹਾ ਸਮਾਪਤ ਕਰ ਲਈ। ਮ੍ਰਿਤਕ ਪਿੱਛੇ ਪਤਨੀ ਤੇ 2 ਛੋਟੇ ਬੱਚੇ ਹਨ। ਉਸ ਨੇ ਛੋਟੀ ਭੈਣ ਦਾ ਵਿਆਹ ਵੀ ਰੱਖਿਆ ਹੋਇਆ ਸੀ ਪਰ ਉਸ ਤੋਂ ਪਹਿਲਾਂ ਹੀ ਉਹ ਜ਼ਿੰਦਗੀ ਦੀ ਜੰਗ ਹਾਰ ਗਿਆ। ਮੋਰਚੇ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਸਿਰ ਚੜ੍ਹੇ ਕਰਜ਼ੇ ਨੂੰ ਮੁਆਫ਼ ਕਰਨ ਦੇ ਨਾਲ ਹੀ 10 ਲੱਖ ਰੁਪਏ ਆਰਥਿਕ ਸਹਾਇਤਾ ਅਤੇ 1 ਜੀਅ ਨੂੰ ਨੌਕਰੀ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਪੋਸਟ ਮਾਰਟਮ ਵੀ ਕਰਵਾਇਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਡੀ. ਸੀ. ਵਲੋਂ ‘ਗਊ ਸੈੱਸ’ ਸੰਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
Ad Position 24