23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਦੁਕਾਨਦਾਰ ਦੀ ਕੁੱਟਮਾਰ ਮਾਮਲੇ ’ਚ ਮਹੀਨਾ ਬੀਤਣ ਬਾਅਦ ਵੀ ਦੋਸ਼ੀ ਪੁਲਿਸ ਗ੍ਰਿਫ਼ਤ ਤੋਂ ਬਾਹਰ

ਬਰੇਟਾ, 23 ਸਤੰਬਰ (ਪਾਲ ਸਿੰਘ ਮੰਡੇਰ)- ਲੰਘੀ 20 ਅਗਸਤ ਨੂੰ ਪਿੰਡ ਕੁੱਲਰੀਆਂ ਵਿਖੇ ਮੋਬਾਈਲ ਫੋਨਾਂ ਦੀ ਦੁਕਾਨ ਕਰ ਰਹੇ ਹਰਬੰਸ ਸਿੰਘ ਵਾਸੀ ਜੁਗਲਾਣ ਦੀ ਹੋਈ ਕੁੱਟਮਾਰ ਦੇ ਮਾਮਲੇ ’ਚ ਮਹੀਨੇ ਤੋਂ ਵੱਧ ਦਾ ਸਮਾਂ ਬੀਤਣ ਦੇ ਬਾਵਜੂਦ ਦੋਸ਼ੀ ਹਾਲੇ ਤੱਕ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ, ਜਿਸ ਕਾਰਨ ਪੀੜਤ ਪਰਿਵਾਰ ਅਤੇ ਇਲਾਕੇ ਦੇ ਲੋਕਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਰਿਵਾਰ ਦਾ ਦੋਸ਼ ਹੈ ਕਿ ਸਬੰਧਿਤ ਥਾਣੇ ਦੀ ਪੁਲਿਸ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ’ਚ ਜਾਣਬੁੱਝ ਕੇ ਢਿੱਲ ਵਰਤ ਰਹੀ ਹੈ।

Ad Position 21
No active advertisement
ਪਿੰਡ ਜੁਗਲਾਣ ਵਿਖੇ ਮੀਟਿੰਗ ਕਰਦੇ ਹੋਏ ਲੋਕ। ਤਸਵੀਰ : ਪਾਲ ਸਿੰਘ ਮੰਡੇਰ 24-09-2026
ਬਰੇਟਾ, 23 ਸਤੰਬਰ (ਪਾਲ ਸਿੰਘ ਮੰਡੇਰ)- ਲੰਘੀ 20 ਅਗਸਤ ਨੂੰ ਪਿੰਡ ਕੁੱਲਰੀਆਂ ਵਿਖੇ ਮੋਬਾਈਲ ਫੋਨਾਂ ਦੀ ਦੁਕਾਨ ਕਰ ਰਹੇ ਹਰਬੰਸ ਸਿੰਘ ਵਾਸੀ ਜੁਗਲਾਣ ਦੀ ਹੋਈ ਕੁੱਟਮਾਰ ਦੇ ਮਾਮਲੇ ’ਚ ਮਹੀਨੇ ਤੋਂ ਵੱਧ ਦਾ ਸਮਾਂ ਬੀਤਣ ਦੇ ਬਾਵਜੂਦ ਦੋਸ਼ੀ ਹਾਲੇ ਤੱਕ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ, ਜਿਸ ਕਾਰਨ ਪੀੜਤ ਪਰਿਵਾਰ ਅਤੇ ਇਲਾਕੇ ਦੇ ਲੋਕਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਰਿਵਾਰ ਦਾ ਦੋਸ਼ ਹੈ ਕਿ ਸਬੰਧਿਤ ਥਾਣੇ ਦੀ ਪੁਲਿਸ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ’ਚ ਜਾਣਬੁੱਝ ਕੇ ਢਿੱਲ ਵਰਤ ਰਹੀ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਵਾਰ-ਵਾਰ ਥਾਣੇ ’ਚ ਸ਼ਿਕਾਇਤਾਂ ਦੇਣ ਦੇ ਬਾਵਜੂਦ ਪੁਲਿਸ ਵਲੋਂ ਹਾਲੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਦੋਸ਼ੀਆਂ ਦੇ ਹੌਸਲੇ ਬੁਲੰਦ ਹਨ। ਇਸ ਢਿੱਲ-ਮੱਠ ਤੋਂ ਪ੍ਰੇਸ਼ਾਨ ਹੋ ਕੇ ਪੀੜਤ ਪਰਿਵਾਰ ਸਮੇਤ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਵਲੋਂ ਪਿੰਡ ਜੁਗਲਾਣ ’ਚ ਮੀਟਿੰਗ ਕਰਨ ਉਪਰੰਤ ਥਾਣੇ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਪ੍ਰਸ਼ਾਸਨ ਅਤੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਇਸ ਮਾਮਲੇ ਨੂੰ ਲੈ ਕੇ ਜਦ ਥਾਣਾ ਮੁਖੀ ਗਣੇਸ਼ਵਰ ਕੁਮਾਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਫੜਨ ਲਈ ਪੁਲਿਸ ਵਲੋਂ ਉਨ੍ਹਾਂ ਦੇ ਘਰਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਨੇ ‘ਟੇਲੈਂਟ ਹੰਟ’ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਹਾਕੀ ਤੇ ਸਾਫ਼ਟਬਾਲ ਖੇਡਾਂ ਹਾਕੀ ’ਚ ਲੁਧਿਆਣਾ, ਪੀ.ਆਈ.ਐਸ. ਮੁਹਾਲੀ, ਮਲੇਰਕੋਟਲਾ, ਤਰਨ ਤਾਰਨ ਵਿੰਗ...
Ad Position 24