ਨੰਗਲ ਕਲਾਂ ਵਿਖੇ ਆਯੂਸ਼ ਮੈਡੀਕਲ ਕੈਂਪ ਦੌਰਾਨ 670 ਮਰੀਜ਼ਾਂ ਦੀ ਸਿਹਤ ਜਾਂਚ
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਨੰਗਲ ਕਲਾਂ ਵਿਖੇ ਗੁਰਦੁਆਰਾ ਸਾਹਿਬ ’ਚ ਮੁਫ਼ਤ ਆਯੂਸ਼ ਮੈਡੀਕਲ ਕੈਂਪ ਲਗਾਇਆ ਗਿਆ। ਡਾ.
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਨੰਗਲ ਕਲਾਂ ਵਿਖੇ ਗੁਰਦੁਆਰਾ ਸਾਹਿਬ ’ਚ ਮੁਫ਼ਤ ਆਯੂਸ਼ ਮੈਡੀਕਲ ਕੈਂਪ ਲਗਾਇਆ ਗਿਆ। ਡਾ. ਸੀਮਾ ਗੋਇਲ ਆਯੁਰਵੈਦਿਕ ਮੈਡੀਕਲ ਅਫ਼ਸਰ ਚਕੇਰੀਆਂ ਤੇ ਡਾ. ਪੂਜਾ ਆਯੁਰਵੈਦਿਕ ਮੈਡੀਕਲ ਅਫ਼ਸਰ ਕਰੰਡੀ ਨੇ 355 ਆਯੁਰਵੈਦਿਕ ਜਦਕਿ ਡਾ. ਜਗਮੀਤ ਸਿੰਘ ਬੁੱਟਰ ਤੇ ਡਾ. ਪੋਮਲਪ੍ਰੀਤ ਬੁੱਟਰ ਵਲੋਂ 315 ਹੋਮਿਓਪੈਥਿਕ ਮਰੀਜ਼ਾਂ ਦੀ ਜਾਂਚ ਕੀਤੀ ਗਈ। ਕੁੱਲ 670 ਮਰੀਜ਼ਾਂ ਨੂੰ ਮੁਫ਼ਤ ਆਯੂਸ਼ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਉਪ ਵੈਦ ਕਰਨਜੀਤ ਸਿੰਘ ਤੇ ਵਿਸ਼ਵਜੀਤ ਸਿੰਘ ਨੇ ਆਯੁਰਵੈਦਿਕ ਅਤੇ ਨਰਿੰਦਰ ਸ਼ਰਮਾ ਤੇ ਸੁਸ਼ੀਲ ਕੁਮਾਰ ਨੇ ਹੋਮਿਓਪੈਥਿਕ ਦਵਾਈਆਂ ਦਿੱਤੀਆਂ। ਡਾ. ਨਮਿਤਾ ਗਰਗ ਨੇ ਕਿਹਾ ਕਿ ਅਜਿਹੇ ਮੈਡੀਕਲ ਕੈਂਪਾਂ ਦਾ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਹੀ ਮਿਆਰੀ ਅਤੇ ਮੁਫ਼ਤ ਆਯੂਸ਼ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਅਤੇ ਆਯੁਰਵੇਦ ਤੇ ਹੋਮਿਉਪੈਥੀ ਪ੍ਰਤੀ ਜਾਗਰੂਕ ਕਰਨਾ ਹੈ। ਇਸ ਮੌਕੇ ਡਾ. ਰਵਨੀਤ ਕੌਰ ਮੈਡੀਕਲ ਅਫ਼ਸਰ ਨੰਗਲ ਕਲਾਂ, ਸ਼ਮਾ ਕੌਸ਼ਲ ਫਾਰਮੇਸੀ ਅਫ਼ਸਰ, ਸਿਮਰਜੀਤ ਕੌਰ , ਮੁਨੀਸ਼ ਕੁਮਾਰ ਕੌਂਸਲਰ, ਹਰਪਾਲ ਕੌਰ, ਸਿਮਰਜੀਤ ਕੌਰ, ਗੁਰਜਿੰਦਰ ਸਿੰਘ, ਕਰਮਜੀਤ ਕੌਰ, ਸੁਖਪਾਲ ਕੌਰ, ਵੀਰਪਾਲ ਕੌਰ ਆਦਿ ਹਾਜ਼ਰ ਸਨ।