27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਚਿੱਟਾ, ਨਸ਼ੀਲੀਆਂ ਗੋਲੀਆਂ ਤੇ ਸੁਲਫ਼ਾ ਬਰਾਮਦ, 18 ਖ਼ਿਲਾਫ਼ ਮੁਕੱਦਮਾ ਦਰਜ

ਮਾਨਸਾ, 26 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਨਸ਼ੀਲੀਆਂ ਵਸਤਾਂ ਬਰਾਮਦ ਕਰ ਕੇ 18 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ। ਵੈਭਵ ਚੌਧਰੀ ਐਸ.

Ad Position 21
No active advertisement
ਅਜੀਤ ਡੈਸਕ 27-09-2026
ਮਾਨਸਾ, 26 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਨਸ਼ੀਲੀਆਂ ਵਸਤਾਂ ਬਰਾਮਦ ਕਰ ਕੇ 18 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ। ਵੈਭਵ ਚੌਧਰੀ ਐਸ. ਐਸ. ਪੀ. ਵਲੋਂ ਜਾਰੀ ਪ੍ਰੈੱਸ ਨੋਟ ਰਾਹੀਂ ਦੱਸਿਆ ਗਿਆ ਕਿ ਸੀ.ਆਈ.ਏ. ਸਟਾਫ਼ ਮਾਨਸਾ ਪੁਲਿਸ ਨੇ ਮਨਦੀਪ ਸਿੰਘ ਵਾਸੀ ਭੀਖੀ ਤੋਂ 6.50 ਗ੍ਰਾਮ ਚਿੱਟਾ, ਬਰੇਟਾ ਪੁਲਿਸ ਨੇ ਦੀਪੂ ਸਿੰਘ ਵਾਸੀ ਬਰੇਟਾ ਕੋਲੋਂ 2 ਗ੍ਰਾਮ, ਸਦਰ ਬੁਢਲਾਡਾ ਪੁਲਿਸ ਨੇ ਸਤਨਾਮ ਸਿੰਘ ਵਾਸੀ ਭੈਣੀ ਫੱਤਾ (ਬਰਨਾਲਾ) ਹਾਲ ਆਬਾਦ ਬੀਰੋਕੇ ਖ਼ੁਰਦ ਤੋਂ 2.50 ਗ੍ਰਾਮ, ਸ਼ਹਿਰੀ ਬੁਢਲਾਡਾ ਪੁਲਿਸ ਨੇ ਜਸਪ੍ਰੀਤ ਸਿੰਘ ਤੇ ਹਰਜੋਤ ਸਿੰਘ ਵਾਸੀ ਜੋਈਆਂ ਤੋਂ 3.50 ਗ੍ਰਾਮ, ਸ਼ਹਿਰੀ-2 ਮਾਨਸਾ ਪੁਲਿਸ ਨੇ ਪ੍ਰਦੀਪ ਸਿੰਘ ਵਾਸੀ ਮਾਨਸਾ 2 ਗ੍ਰਾਮ, ਜੋਗਾ ਪੁਲਿਸ ਨੇ ਦੀਪਕ ਸ਼ਾਹ ਵਾਸੀ ਰੱਲਾ ਕੋਲੋਂ 6 ਗ੍ਰਾਮ ਅਤੇ ਸ਼ਹਿਰੀ-1 ਮਾਨਸਾ ਪੁਲਿਸ ਨੇ ਮਨਦੀਪ ਸ਼ਰਮਾ ਵਾਸੀ ਮਾਨਸਾ ਤੋਂ 3 ਗ੍ਰਾਮ ਤੇ ਖੁਸ਼ਪ੍ਰੀਤ ਸਿੰਘ ਵਾਸੀ ਭੈਣੀਬਾਘਾ ਕੋਲੋਂ 8 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ। ਉਕਤ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ। ਨਸ਼ੀਲੀਆਂ ਗੋਲੀਆਂ ਤੇ ਸੁਲਫ਼ਾ ਬਰਾਮਦ ਥਾਣਾ ਸਦਰ ਮਾਨਸਾ ਪੁਲਿਸ ਨੇ ਰਣਜੀਤ ਸਿੰਘ ਵਾਸੀ ਰਮਦਿੱਤੇਵਾਲਾ ਤੋਂ 10 ਨਸ਼ੀਲੀਆਂ ਗੋਲੀਆਂ, ਭੀਖੀ ਪੁਲਿਸ ਨੇ ਗੁਰਪ੍ਰੀਤ ਸਿੰਘ ਵਾਸੀ ਸਮਾਓਂ ਕੋਲੋਂ 15, ਜੌੜਕੀਆਂ ਪੁਲਿਸ ਨੇ ਰਾਜੂ ਸਿੰਘ ਵਾਸੀ ਸਰਦੂਲੇਵਾਲਾ ਤੋਂ 10, ਸ਼ਹਿਰੀ-2 ਮਾਨਸਾ ਪੁਲਿਸ ਨੇ ਬਲਜਿੰਦਰ ਸਿੰਘ ਤੇ ਹਰਪ੍ਰੀਤ ਸਿੰਘ ਵਾਸੀ ਬੱਪੀਆਣਾ ਅਤੇ ਗੁਰਪ੍ਰੀਤ ਸਿੰਘ ਕਿਸ਼ਨਗੜ੍ਹ ਫਰਵਾਹੀ ਕੋਲੋਂ 50, ਝੁਨੀਰ ਪੁਲਿਸ ਨੇ ਲਛਮਣ ਸਿੰਘ ਵਾਸੀ ਖਿਆਲੀ ਚਹਿਲਾਂਵਾਲੀ ਤੋਂ 10 ਅਤੇ ਸਰਦੂਲਗੜ੍ਹ ਪੁਲਿਸ ਨੇ ਗੁਰਪ੍ਰੀਤ ਸਿੰਘ ਵਾਸੀ ਸੰਘਾ ਕੋਲੋਂ 10 ਨਸ਼ੀਲੀਆਂ ਗੋਲੀਆਂ ਫੜੀਆਂ ਹਨ। ਇਸ ਤੋਂ ਇਲਾਵਾ ਥਾਣਾ ਬੋਹਾ ਪੁਲਿਸ ਨੇ ਜੈਂਕੀ ਸਿੰਘ ਵਾਸੀ ਧਰਮਪੁਰਾ ਕੋਲੋਂ 25 ਗ੍ਰਾਮ ਸੁਲਫ਼ਾ ਬਰਾਮਦ ਕੀਤਾ ਹੈ। ਸਾਰਿਆਂ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਪਰਚੇ ਦਰਜ ਕੀਤੇ ਗਏ ਹਨ। ਵਾਲੀਆਂ ਖੋਹਣ ਵਾਲੇ ਖ਼ਿਲਾਫ਼ ਮੁਕੱਦਮਾ ਦਰਜ ਇਸੇ ਤਰ੍ਹਾਂ ਥਾਣਾ ਜੋਗਾ ਪੁਲਿਸ ਨੇ ਝਪਟ ਮਾਰ ਕੇ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹਣ ਵਾਲੇ ਇਕ ਵਿਅਕਤੀ ਖ਼ਿਲਾਫ਼ ਕਾਰਵਾਈ ਕੀਤੀ ਹੈ। ਭੋਲਾ ਸਿੰਘ ਵਾਸੀ ਉੱਭਾ ਨੇ ਪੁਲਿਸ ਨੂੰ ਲਿਖਾਏ ਬਿਆਨਾਂ ਦੇ ਆਧਾਰ ’ਤੇ ਉਸ ਦੀ ਮਾਤਾ ਪ੍ਰਸਿੰਨ ਕੌਰ ਘਰ ’ਚ ਇਕੱਲੀ ਸੀ। ਦੁਪਹਿਰ ਸਮੇਂ ਉਸ ਦੇ ਚਾਚੇ ਦੇ ਲੜਕੇ ਜਗਤਾਰ ਸਿੰਘ ਨੇ ਦੱਸਿਆ ਕਿ ਤੇਰੀ ਮਾਤਾ ਦੇ ਕੰਨਾਂ ’ਚ ਪਾਈਆਂ ਵਾਲੀਆਂ ਕੋਈ ਪੁੱਟ ਕੇ ਲੈ ਗਿਆ। ਪੜਤਾਲ ਕਰਨ ਉਪਰੰਤ ਪਤਾ ਲੱਗਾ ਇਹ ਵਾਲੀਆਂ ਬੱਗਾ ਸਿੰਘ ਵਾਸੀ ਉੱਭਾ ਨੇ ਪੁੱਟੀਆਂ ਸਨ। ਪੁਲਿਸ ਨੇ ਉਕਤ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਕਥਿਤ ਦੋਸ਼ੀ ਦੀ ਗ੍ਰਿਫ਼ਤਾਰੀ ਬਾਕੀ ਹੈ।
Ad Position 22
No active advertisement
ਪਿਛਲੀ ਖ਼ਬਰ ਖੁਸ਼ਪ੍ਰੀਤ ਕੌਰ ਨੇ ਸੂਬਾ ਪੱਧਰੀ ਖੇਡਾਂ ਕਰਾਟੇ ’ਚੋਂ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਭਾਕਿਯੂ (ਉਗਰਾਹਾਂ) ਵਲੋਂ ਫਾਈਨਾਂਸ ਕੰਪਨੀ ਦੇ ਦਫ਼ਤਰ ਦਾ ਗੇਟ ਬੰਦ ਕਰ ਕੇ ਧਰਨਾ
Ad Position 24