26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੀ.ਐੱਸ.ਯੂ. ਵਲੋਂ ਮੋਟਰਸਾਈਕਲ ਮਾਰਚ

ਸੰਗਤ ਮੰਡੀ, 26 ਸਤੰਬਰ (ਸੁਖਤੇਜ ਧਾਲੀਵਾਲ)- ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਮੋਟਰਸਾਈਕਲ ਮਾਰਚ ਕੀਤਾ ਗਿਆ। ਇਸ ਦੌਰਾਨ ਨੌਜਵਾਨਾਂ ਵਲੋਂ ‘ਇਨਕਲਾਬ ਜ਼ਿੰਦਾਬਾਦ’ ਅਤੇ ‘ਸਾਮਰਾਜਵਾਦ ਮੁਰਦਾਬਾਦ’ ਦੇ ਨਾਅਰੇ ਲਗਾਏ ਗਏ।

Ad Position 21
No active advertisement
ਅਜੀਤ ਡੈਸਕ 27-09-2026
ਸੰਗਤ ਮੰਡੀ, 26 ਸਤੰਬਰ (ਸੁਖਤੇਜ ਧਾਲੀਵਾਲ)- ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਮੋਟਰਸਾਈਕਲ ਮਾਰਚ ਕੀਤਾ ਗਿਆ। ਇਸ ਦੌਰਾਨ ਨੌਜਵਾਨਾਂ ਵਲੋਂ ‘ਇਨਕਲਾਬ ਜ਼ਿੰਦਾਬਾਦ’ ਅਤੇ ‘ਸਾਮਰਾਜਵਾਦ ਮੁਰਦਾਬਾਦ’ ਦੇ ਨਾਅਰੇ ਲਗਾਏ ਗਏ। ਵਿਦਿਆਰਥੀ ਆਗੂ ਗੁਰਵਿੰਦਰ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਸਾਮਰਾਜਵਾਦ ਵਿਰੋਧੀ ਸੰਘਰਸ਼ ਅਤੇ ਇਨਕਲਾਬ ਦਾ ਪ੍ਰਤੀਕ ਹਨ । ਉਨ੍ਹਾਂ ਕਿਹਾ ਕਿ ਅੱਜ ਵੀ ਦੇਸ਼ ਦੇ ਕੁਦਰਤੀ ਸਰੋਤਾਂ ਅਤੇ ਸਰਕਾਰੀ ਅਦਾਰਿਆਂ ਨੂੰ ਨਿੱਜੀ ਕੰਪਨੀਆਂ ਦੇ ਹਿੱਤਾਂ ਲਈ ਵਰਤੇ ਜਾਣ ਦੇ ਵਿਰੁੱਧ ਸੰਘਰਸ਼ ਦੀ ਲੋੜ ਹੈ। ਉਨ੍ਹਾਂ ਭਾਰਤ-ਅਮਰੀਕਾ ਵਪਾਰਕ ਵਾਰਤਾ ਰਾਹੀਂ ਦੇਸ਼ ਦੀ ਮੰਡੀ ਹੋਰ ਖੋਲ੍ਹਣ ਦਾ ਵੀ ਵਿਰੋਧ ਕੀਤਾ। ਮਾਰਚ ਦੌਰਾਨ ਝੂੰਬਾ, ਜੰਗੀਰਾਣਾ, ਬਾਜਕ, ਨੰਦਗੜ੍ਹ, ਕੋਟਗੁਰੂ, ਸੰਗਤ, ਫੁੱਲੋ ਮਿੱਠੀ, ਜੈ ਸਿੰਘ ਵਾਲਾ ਅਤੇ ਘੁੱਦਾ ਸਮੇਤ ਵੱਖ-ਵੱਖ ਪਿੰਡਾਂ ਵਿਚ ਇਕੱਠ ਕੀਤੇ ਗਏ। ਇਸ ਮੌਕੇ ਬੁਲਾਰਿਆਂ ਨੇ ਯੂ.ਏ.ਪੀ.ਏ. ਸਮੇਤ ਕਾਲੇ ਕਾਨੂੰਨ ਰੱਦ ਕਰਨ ਅਤੇ ਉਮਰ ਖ਼ਾਲਿਦ ਦੀ ਰਿਹਾਈ ਦੀ ਮੰਗ ਕੀਤੀ। ਉਨ੍ਹਾਂ ਲੇਖਕਾਂ, ਪੱਤਰਕਾਰਾਂ ਅਤੇ ਜਮਹੂਰੀ ਹੱਕਾਂ ਦੇ ਕਾਰਕੁਨਾਂ ਦੀ ਗ੍ਰਿਫ਼ਤਾਰੀ ਦਾ ਵੀ ਸਖ਼ਤ ਵਿਰੋਧ ਕੀਤਾ। ਇਸ ਮੌਕੇ ਵਿਦਿਆਰਥੀ ਆਗੂ ਨਵਜੋਤ, ਅਸੀਮ, ਸੁਖ਼ਨ, ਸਮਨ, ਸੀਨੂੰ, ਗੁਰਲੀਨ, ਗੁਰਦਾਤ ਅਤੇ ਸਰਬਜੀਤ ਸਮੇਤ ਹੋਰ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਲਿਖਾਰੀ ਸਭਾ ਵਲੋਂ ਸਨਮਾਨ ਸਮਾਰੋਹ ਅਤੇ ਕਵੀ ਦਰਬਾਰ 2 ਅਕਤੂਬਰ ਨੂੰ ਅਗਲੀ ਖ਼ਬਰ ਗੁਰਬਾਣੀ ਦਾ ਸ਼ੁੱਧ ਪਾਠ ਬੋਧ ਸਮਾਗਮ 4 ਅਕਤੂਬਰ ਤੋਂ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਵਿਖੇ ਹੋਵੇਗਾ ਆਰੰਭ- ਬਾਬਾ ਕਾਕਾ...
Ad Position 24