27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਰੌਇਲ ਕਾਲਜ ਬੋੜਾਵਾਲ ਦਾ ਡੀ. ਲਿਬ. ਦਾ ਨਤੀਜਾ ਸ਼ਾਨਦਾਰ ਰਿਹਾ

ਬੁਢਲਾਡਾ, 27 ਸਤੰਬਰ (ਸਵਰਨ ਸਿੰਘ ਰਾਹੀ)- ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੇ ਡਿਪਲੋਮਾ ਇਨ ਲਾਇਬ੍ਰੇਰੀ ਸਾਇੰਸ (ਡੀ. ਲਿਬ.)

Ad Position 21
No active advertisement
ਸਫਲ ਵਿਦਿਆਰਥੀਆਂ ਦੀਆਂ ਤਸਵੀਰਾਂ। 28-09-2026
ਬੁਢਲਾਡਾ, 27 ਸਤੰਬਰ (ਸਵਰਨ ਸਿੰਘ ਰਾਹੀ)- ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੇ ਡਿਪਲੋਮਾ ਇਨ ਲਾਇਬ੍ਰੇਰੀ ਸਾਇੰਸ (ਡੀ. ਲਿਬ.) ਦੇ ਨਤੀਜੇ ’ਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਲਾਇਬ੍ਰੇਰੀ ਵਿਭਾਗ ਦੀ ਮੁਖੀ ਵਨੀਤਾ ਰਾਣੀ ਨੇ ਦੱਸਿਆ ਕਿ ਨਤੀਜੇ ’ਚ ਸੁਖਪ੍ਰੀਤ ਕੌਰ ਨੇ 91 ਫ਼ੀਸਦੀ, ਜਸਮੀਤ ਕੌਰ ਨੇ 87 ਅਤੇ ਪ੍ਰਭਜੋਤ ਕੌਰ ਨੇ 86 ਫ਼ੀਸਦੀ ਅੰਕਾਂ ਨਾਲ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ, ਜਦਕਿ ਕਲਾਸ ਦੇ ਸਾਰੇ ਵਿਦਿਆਰਥੀਆਂ ਨੇ ਵੀ ਵਧੀਆ ਅੰਕਾਂ ਨਾਲ ਇਹ ਪ੍ਰੀਖਿਆ ਪਾਸ ਕੀਤੀ। ਕਾਲਜ ਦੇ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਅਤੇ ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਕਿਹਾ ਕਿ ਅਧਿਆਪਕਾਂ ਦੀ ਮਿਹਨਤ, ਯੋਗ ਰਹਿਨੁਮਾਈ ਅਤੇ ਵਿਦਿਆਰਥੀਆਂ ਦੀ ਲਗਨ ਸਦਕਾ ਕਾਲਜ ਲਗਾਤਾਰ ਅਕਾਦਮਿਕ ਖੇਤਰ ’ਚ ਨਵੀਆਂ ਉਚਾਈਆਂ ਹਾਸਲ ਕਰ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਐਸ.ਐਸ. ਜੈਨ ਸਭਾ ਬੋਹਾ ਨੇ ਜੈਨ ਪਰਿਵਾਰ ਮਿਲਣੀ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਭਾਕਿਯੂ (ਉਗਰਾਹਾਂ) ਵਲੋਂ ਡੀ.ਸੀ. ਦਫ਼ਤਰ ਦਾ ਘਿਰਾਓ 5 ਨੂੰ
Ad Position 24