ਮਾਈ ਭਾਗੋ ਕਾਲਜ ਰੱਲਾ ਵਿਖੇ ਨੈਤਿਕ ਸਿੱਖਿਆ ਸੰਬੰਧੀ ਸੈਮੀਨਾਰ ਕਰਵਾਇਆ
ਜੋਗਾ, 28 ਸਤੰਬਰ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਕਾਲਜ ਰੱਲਾ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਦੀ ਅਗਵਾਈ ਹੇਠ ‘ਨੈਤਿਕ ਸਿੱਖਿਆ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਵਿਸ਼ੇਸ਼ ਤੌਰ ’ਤੇ ਪਹੁੰਚੇ ਸੇਵਾ ਮੁਕਤ ਡੀ.
ਜੋਗਾ, 28 ਸਤੰਬਰ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਕਾਲਜ ਰੱਲਾ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਦੀ ਅਗਵਾਈ ਹੇਠ ‘ਨੈਤਿਕ ਸਿੱਖਿਆ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਵਿਸ਼ੇਸ਼ ਤੌਰ ’ਤੇ ਪਹੁੰਚੇ ਸੇਵਾ ਮੁਕਤ ਡੀ.ਐਸ.ਪੀ. ਸ਼ਮਸ਼ੇਰ ਸਿੰਘ ਅਤੇ ਉੱਘੇ ਸਾਹਿਤਕਾਰ ਡਾ. ਦਰਸ਼ਨ ਸਿੰਘ ਭੰਮੇ ਨੇ ਨੈਤਿਕਤਾ ਦੇ ਮੂਲ ਅਰਥਾਂ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਮਨੁੱਖ ਦੀ ਅਸਲ ਪਛਾਣ ਉਸ ਦੇ ਅਹੁਦੇ ਜਾਂ ਪ੍ਰਾਪਤੀਆਂ ਨਾਲ ਨਹੀਂ, ਸਗੋਂ ਉਸ ਦੇ ਆਚਰਣ, ਵਿਹਾਰ ਅਤੇ ਨੈਤਿਕ ਗੁਣਾਂ ਨਾਲ ਹੁੰਦੀ ਹੈ। ਉਨ੍ਹਾਂ ‘ਸਾਹਿਤ ਅਤੇ ਨੈਤਿਕ ਜੀਵਨ’ ਦੇ ਸਬੰਧ ’ਤੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਹਿਤ ਮਨੁੱਖ ਦੇ ਅੰਦਰ ਸੰਵੇਦਨਸ਼ੀਲਤਾ, ਚਿੰਤਨਸ਼ੀਲਤਾ ਅਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਵਿਕਸਿਤ ਕਰਨ ’ਚ ਅਹਿਮ ਭੂਮਿਕਾ ਨਿਭਾਉਂਦਾ ਹੈ। ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਖਿਆਲਾ ਤੇ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਨੇ ਵੀ ਵਿਚਾਰ ਪੇਸ਼ ਕੀਤੇ। ਇਸ ਮੌਕੇ ਸਕੱਤਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ, ਸਹਾਇਕ ਪ੍ਰੋਫੈਸਰ ਸ਼ਰਨਜੀਤ ਸਿੰਘ, ਦਫ਼ਤਰ ਪ੍ਰਬੰਧਕ ਲਵਪ੍ਰੀਤ ਕੌਰ ਆਦਿ ਹਾਜ਼ਰ ਸਨ।