28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਵਿਧਾਇਕ ਬੁੱਧ ਰਾਮ ਵਲੋਂ ਸ਼ਹਿਰ ਦੀਆਂ ਨਵੀਆਂ ਬਣੀਆਂ ਸੜਕਾਂ ਦਾ ਉਦਘਾਟਨ

ਬੁਢਲਾਡਾ, 28 ਸਤੰਬਰ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਵਲੋਂ ਸੂਬੇ ਭਰ ’ਚ ਸੜਕਾਂ ਦੇ ਆਧੁਨਿਕਰਨ ਨੂੰ ਪਹਿਲ ਦਿੱਤੀ ਜਾ ਰਹੀ ਹੈ, ਜਿਸ ਤਹਿਤ ਇੱਥੇ ਵਿਧਾਇਕ ਬੁੱਧ ਰਾਮ ਅਤੇ ਨਗਰ ਕੌਂਸਲ ਦੇ ਪ੍ਰਧਾਨ ਸਤਨਾਮ ਸਿੰਘ ਖਨਾਲੀਆ ਨੇ ਸ਼ਹਿਰ ’ਚ ਬਣੀਆਂ 2 ਸੜਕਾਂ ਦੇ ਨਿਰਮਾਣ ਕਾਰਜ ਮੁਕੰਮਲ ਹੋਣ ਮਗਰੋਂ ਉਨ੍ਹਾਂ ਦਾ ਰਸਮੀ ਤੌਰ ’ਤੇ ਉਦਘਾਟਨ ਕੀਤਾ। ਵਿਧਾਇਕ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਵਿਸ਼ੇਸ਼ ਯਤਨਾਂ ਸਦਕਾ ਵਿਧਾਨ ਸਭਾ ਹਲਕਾ ਬੁਢਲਾਡਾ ਦੀ ਕਾਇਆ-ਕਲਪ ਕਰਨ ਲਈ ਵੱਡੇ ਪੱਧਰ ’ਤੇ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਨਾਲ ਹਲਕੇ ਦਾ ਸਰਵਪੱਖੀ ਵਿਕਾਸ ਯਕੀਨੀ ਬਣ ਰਿਹਾ ਹੈ ।

Ad Position 21
No active advertisement
ਅਜੀਤ ਡੈਸਕ 29-09-2026
ਬੁਢਲਾਡਾ, 28 ਸਤੰਬਰ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਵਲੋਂ ਸੂਬੇ ਭਰ ’ਚ ਸੜਕਾਂ ਦੇ ਆਧੁਨਿਕਰਨ ਨੂੰ ਪਹਿਲ ਦਿੱਤੀ ਜਾ ਰਹੀ ਹੈ, ਜਿਸ ਤਹਿਤ ਇੱਥੇ ਵਿਧਾਇਕ ਬੁੱਧ ਰਾਮ ਅਤੇ ਨਗਰ ਕੌਂਸਲ ਦੇ ਪ੍ਰਧਾਨ ਸਤਨਾਮ ਸਿੰਘ ਖਨਾਲੀਆ ਨੇ ਸ਼ਹਿਰ ’ਚ ਬਣੀਆਂ 2 ਸੜਕਾਂ ਦੇ ਨਿਰਮਾਣ ਕਾਰਜ ਮੁਕੰਮਲ ਹੋਣ ਮਗਰੋਂ ਉਨ੍ਹਾਂ ਦਾ ਰਸਮੀ ਤੌਰ ’ਤੇ ਉਦਘਾਟਨ ਕੀਤਾ। ਵਿਧਾਇਕ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਵਿਸ਼ੇਸ਼ ਯਤਨਾਂ ਸਦਕਾ ਵਿਧਾਨ ਸਭਾ ਹਲਕਾ ਬੁਢਲਾਡਾ ਦੀ ਕਾਇਆ-ਕਲਪ ਕਰਨ ਲਈ ਵੱਡੇ ਪੱਧਰ ’ਤੇ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਨਾਲ ਹਲਕੇ ਦਾ ਸਰਵਪੱਖੀ ਵਿਕਾਸ ਯਕੀਨੀ ਬਣ ਰਿਹਾ ਹੈ । ਉਨ੍ਹਾਂ ਦੱਸਿਆ ਕਿ ਕੁਲਾਣਾ ਰੋਡ ਤੋਂ ਐੱਸ.ਡੀ.ਐੱਮ. ਦਫ਼ਤਰ ਤੱਕ ਅਤੇ ਸ਼ਿਵਪੁਰੀ ਵਾਲੀ ਲਿੰਕ ਰੋਡ ਨੂੰ ਨਵਾਂ ਬਣਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਅਤੇ ਰਾਹਗੀਰਾਂ ਨੂੰ ਆਵਾਜਾਈ ’ਚ ਵੱਡੀ ਰਾਹਤ ਮਹਿਸੂਸ ਹੋਵੇਗੀ ਅਤੇ ਸ਼ਹਿਰ ’ਚ ਟਰੈਫ਼ਿਕ ਦੀ ਸਮੱਸਿਆ ਕਾਫ਼ੀ ਹੱਦ ਤੱਕ ਹੱਲ ਹੋਵੇਗੀ। ਉਦਘਾਟਨੀ ਸਮਾਗਮਾਂ ਮੌਕੇ ਕੌਂਸਲਰ ਟਿੰਕੂ ਪੰਜਾਬ, ਮਨਜੀਤ ਕੌਰ, ਜੱਸੀ ਸੈਣੀ, ਸਤਨਾਮ ਸਿੰਘ ਦੁੱਗਲ, ਨੱਥਾ ਸਿੰਘ ਸੰਧੂ, ਗੁਰਚੰਦ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਇੰਟਰਨੈਸ਼ਨਲ ਸਕੂਲ ਦੇ ਬਾਸਕਟਬਾਲ ਖਿਡਾਰੀ ਸ਼ਹਿਬਾਜ਼ ਸੰਧੂ ਨੇ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਪੰਚਾਇਤ ਯੂਨੀਅਨ ਵਲੋਂ ਵਿਧਾਇਕ ਬੁੱਧ ਰਾਮ ਦਾ ਲੋਕ ਪੱਖੀ ਕੰਮ ਕਰਨ ਬਦਲੇ ਸਨਮਾਨ
Ad Position 24