29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਗਿੱਲੇ-ਸੁੱਕੇ ਕੂੜੇ ਦੇ ਪ੍ਰਬੰਧਨ ਲਈ ਜਾਗਰੂਕ ਕੀਤਾ

ਮਾਨਸਾ, 29 ਸਤੰਬਰ (ਸ. ਰਿ.)

Ad Position 21
No active advertisement
ਅਜੀਤ ਡੈਸਕ 30-09-2026
ਮਾਨਸਾ, 29 ਸਤੰਬਰ (ਸ.ਰਿ.)- ਸਥਾਨਕ ਐੱਸ. ਡੀ. ਕਾਲਜ ਵਿਖੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਵਿਦਿਆਰਥਣਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਦੇ ਯੋਗ ਪ੍ਰਬੰਧਨ ਲਈ ਜਾਗਰੂਕ ਕੀਤਾ ਗਿਆ। ਕਾਰਜ ਸਾਧਕ ਅਫ਼ਸਰ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਗਰ ਕੌਂਸਲ ਮਾਨਸਾ ਦੀ ਟੀਮ ਵਲੋਂ ਕਾਲਜ ਕੈਂਪਸ ਅਤੇ ਆਲੇ-ਦੁਆਲੇ ਦੀ ਸਫ਼ਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਿਦਿਆਰਥਣਾਂ ਨਾਲ ਵਿਚਾਰ-ਵਟਾਂਦਰਾ ਕਰ ਕੇ ਸੁਝਾਅ ਪ੍ਰਾਪਤ ਕੀਤੇ ਗਏ। ਸਫ਼ਾਈ ਇੰਚਾਰਜ ਰਿਸ਼ੀ ਕੁਮਾਰ, ਸੀ.ਐਫ. ਜਸਵਿੰਦਰ ਸਿੰਘ, ਸੀ.ਐਫ. ਮੁਕੇਸ਼ ਰਾਣੀ ਅਤੇ ਮੋਟੀਵੇਟਰਾਂ ਨੇ ਸਵੱਛਤਾ ਬਾਰੇ ਜਾਗਰੂਕ ਕਰਦਿਆਂ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕੂੜੇਦਾਨਾਂ ’ ਚ ਪਾਉਣ, ਸਿੰਗਲ-ਯੂਜ਼ ਪਲਾਸਟਿਕ ਤੋਂ ਬਚਣ ਅਤੇ ਕਾਲਜ ਕੈਂਪਸ ਸਮੇਤ ਆਲੇ-ਦੁਆਲੇ ਦੇ ਇਲਾਕੇ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਹਰਸਿਮਰਤ ਦੇ ਅਖ਼ਤਿਆਰੀ ਫ਼ੰਡ ’ਚੋਂ ਸੈਂਟਰਲ ਪਾਰਕ ਲਈ ਬੈਂਚ ਭੇਟ ਅਗਲੀ ਖ਼ਬਰ ਸੀ. ਪੀ. ਆਈ. ਵਲੋਂ ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ
Ad Position 24