29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸਿਹਤ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਮਾਨਬੀਬੜੀਆਂ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ

ਮਾਨਸਾ, 29 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ‘ਸਿਹਤਮੰਦ ਸਮਾਜ, ਸਿਹਤਮੰਦ ਭਵਿੱਖ’ ਅਤੇ ‘ਸਿਹਤ ਹੀ ਧਨ ਹੈ’ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਡਾ. ਜਨਕ ਰਾਜ ਸਿੰਗਲਾ (ਐਮ.

Ad Position 21
No active advertisement
ਅਜੀਤ ਡੈਸਕ 30-09-2026
ਮਾਨਸਾ, 29 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ‘ਸਿਹਤਮੰਦ ਸਮਾਜ, ਸਿਹਤਮੰਦ ਭਵਿੱਖ’ ਅਤੇ ‘ਸਿਹਤ ਹੀ ਧਨ ਹੈ’ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਡਾ. ਜਨਕ ਰਾਜ ਸਿੰਗਲਾ (ਐਮ.ਡੀ.) ਦੀ ਟੀਮ ਵਲੋਂ ਚਲਾਈ ਜਾ ਰਹੀ ਸਿਹਤ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਮਾਨਬੀਬੜੀਆਂ ਵਿਖੇ ਲੜੀਵਾਰ 36ਵਾਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 200 ਤੋਂ ਵਧੇਰੇ ਮਰੀਜ਼ਾਂ ਦੀ ਜਾਂਚ ਕਰ ਕੇ ਲੋੜ ਅਨੁਸਾਰ ਮੁਫ਼ਤ ਟੈਸਟ ਤੇ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਡਾ. ਸਿੰਗਲਾ ਨੇ ਕਿਹਾ ਕਿ ਇਸ ਸਿਹਤ ਮੁਹਿੰਮ ਦਾ ਮਕਸਦ ਆਪਣੇ ਹਸਪਤਾਲਾਂ ਲਈ ਮਰੀਜ਼ ਇਕੱਠੇ ਕਰਨਾ ਨਹੀਂ, ਸਗੋਂ ਲੋਕਾਂ ਨੂੰ ਇਹ ਸਮਝਾਉਣਾ ਹੈ ਕਿ ਅਸੀਂ ਬਿਮਾਰ ਕਿਉਂ ਹੁੰਦੇ ਹਾਂ ਅਤੇ ਬਿਮਾਰੀਆਂ ਤੋਂ ਆਪਣਾ ਬਚਾਅ ਕਿਵੇਂ ਕਰ ਸਕਦੇ ਹਾਂ। ਆਤਮਾ ਰਾਮ ਅੱਖਾਂ ਦਾ ਹਸਪਤਾਲ ਭੀਖੀ ਤੋਂ ਅੱਖਾਂ ਦੇ ਮਾਹਿਰ ਡਾ. ਅਨਿਲ ਗਰਗ ਨੇ ਵੀ ਮਰੀਜ਼ਾਂ ਨੂੰ ਅੱਖਾਂ ਦੀ ਸੰਭਾਲ ਸੰਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਬਲਜੀਤ ਸਿੰਘ ਸਰਪੰਚ ਪ੍ਰਤੀਨਿਧ, ਸ਼ਗਨਦੀਪ ਸਿੰਘ, ਗੁਰਚੇਤ ਸਿੰਘ ਸਾਬਕਾ ਪ੍ਰਧਾਨ ਗੁਰਦੁਆਰਾ ਕਮੇਟੀ, ਕਥਾਵਾਚਕ ਭਾਈ ਜਗਚਾਨਣ ਸਿੰਘ, ਗੁਰਪ੍ਰੀਤ ਸਿੰਘ ਸਾਬਕਾ ਸਰਪੰਚ, ਸੁਖਜਿੰਦਰ ਸਿੰਘ, ਲਵਪ੍ਰੀਤ ਸਿੰਘ ਮੈਂਬਰ, ਅਜੈਬ ਸਿੰਘ ਮੈਂਬਰ, ਨੈਬ ਸਿੰਘ ਮੈਂਬਰ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਕਲੀਨਿਕ ਵਿਖੇ ਵਿਸ਼ਵ ਹਾਰਟ ਦਿਵਸ ਮਨਾਇਆ ਅਗਲੀ ਖ਼ਬਰ ਹਰਸਿਮਰਤ ਦੇ ਅਖ਼ਤਿਆਰੀ ਫ਼ੰਡ ’ਚੋਂ ਸੈਂਟਰਲ ਪਾਰਕ ਲਈ ਬੈਂਚ ਭੇਟ
Ad Position 24