ਲੋਕਤੰਤਰ ਅਤੇ ਵੋਟ ਦੇ ਅਧਿਕਾਰ ’ਤੇ ਹਮਲੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦਾ ਸੱਦਾ
ਮਾਨਸਾ, 29 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੇਸ਼ ਦੀਆਂ ਮੌਜੂਦਾ ਪ੍ਰਸਥਿਤੀਆਂ ’ਤੇ ਵਿਚਾਰ ਚਰਚਾ ਕਰਵਾਈ ਗਈ। ਇਸ ਤੋਂ ਪਹਿਲਾਂ ਸ਼ਹਿਰ ਵਿਚ ਮੋਟਰਸਾਈਕਲ ਮਾਰਚ ਕੱਢਣ ਉਪਰੰਤ ਸ਼ਹੀਦ ਦੇ ਬੁੱਤ ’ਤੇ ਨਤਮਸਤਕ ਹੋਇਆ ਗਿਆ।
ਮ
ਮਾਨਸਾ ਵਿਖੇ ਮਾਰਚ ਕੱਢਣ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨ। ਅਜੀਤ ਤਸਵੀਰ
30-09-2026
ਮਾਨਸਾ, 29 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੇਸ਼ ਦੀਆਂ ਮੌਜੂਦਾ ਪ੍ਰਸਥਿਤੀਆਂ ’ਤੇ ਵਿਚਾਰ ਚਰਚਾ ਕਰਵਾਈ ਗਈ। ਇਸ ਤੋਂ ਪਹਿਲਾਂ ਸ਼ਹਿਰ ਵਿਚ ਮੋਟਰਸਾਈਕਲ ਮਾਰਚ ਕੱਢਣ ਉਪਰੰਤ ਸ਼ਹੀਦ ਦੇ ਬੁੱਤ ’ਤੇ ਨਤਮਸਤਕ ਹੋਇਆ ਗਿਆ। ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਕਾ. ਰਾਜਵਿੰਦਰ ਸਿੰਘ ਰਾਣਾ ਨੇ ਕਿਹਾ ਕਿ ਅੰਗਰੇਜ਼ਾਂ ਦੇ ਰਾਜ ਦੌਰਾਨ ਸਿਰਫ਼ ਸਰਮਾਏਦਾਰਾਂ ਅਤੇ ਜਗੀਰਦਾਰਾਂ ਨੂੰ ਹੀ ਵੋਟ ਪਾਉਣ ਦਾ ਅਧਿਕਾਰ ਸੀ। ਭਗਤ ਸਿੰਘ ਤੇ ਸਾਥੀਆਂ ਸਮੇਤ ਹਜ਼ਾਰਾਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਬਦੌਲਤ ਦੇਸ਼ ਆਜ਼ਾਦ ਹੋਇਆ। ਆਜ਼ਾਦੀ ਤੋਂ ਬਾਅਦ ਡਾ. ਭੀਮ ਰਾਓ ਅੰਬੇਡਕਰ ਵਲੋਂ ਲਿਖੇ ਸੰਵਿਧਾਨ ਨੇ ਦੇਸ਼ ਦੇ ਹਰ ਨਾਗਰਿਕ ਨੂੰ ਬਿਨਾਂ ਕਿਸੇ ਵਿਤਕਰੇ ਦੇ ਵੋਟ ਦਾ ਅਧਿਕਾਰ ਦਿੱਤਾ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਆਪਣੇ ਚਹੇਤੇ ਚੋਣ ਕਮਿਸ਼ਨਰਾਂ ਰਾਹੀਂ ਆਮ ਲੋਕਾਂ ਤੋਂ ਇਹ ਸੰਵਿਧਾਨਕ ਅਧਿਕਾਰ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ। ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਪ੍ਰਕਿਰਿਆ ਰਾਹੀਂ ਦੇਸ਼ ਭਰ ’ਚ ਲਗਪਗ 13 ਕਰੋੜ ਆਮ ਲੋਕਾਂ ਦੀਆਂ ਵੋਟਾਂ ਕੱਟ ਦਿੱਤੀਆਂ ਗਈਆਂ ਹਨ, ਜੋ ਕਿ ਲੋਕਤੰਤਰ ’ਤੇ ਵੱਡਾ ਹਮਲਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿੱਚ ਐਸ.ਆਈ.ਆਰ. ਪ੍ਰਕਿਰਿਆ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਪੁਰਾਣੀਆਂ ਵੋਟਰ ਸੂਚੀਆਂ ਦੇ ਅਧਾਰ ’ਤੇ ਹੀ ਵੋਟ ਪਾਉਣ ਦਾ ਅਧਿਕਾਰ ਬਹਾਲ ਕੀਤਾ ਜਾਵੇ। ਇਨਕਲਾਬੀ ਨੌਜਵਾਨ ਸਭਾ ਦੇ ਇੰਚਾਰਜ ਹੈਪੀ ਮਾਨ ਆਇਸਾ ਦੇ ਆਗੂ ਸੁਖਜੀਤ ਸਿੰਘ ਰਾਮਾਨੰਦੀ, ਜ਼ਿਲ੍ਹਾ ਪ੍ਰਧਾਨ ਹਰਵਿੰਦਰ ਚੋਟੀਆਂ ਨੇ ਕਿਹਾ ਕਿ ਬੇਰੁਜ਼ਗਾਰ ਤਬਕੇ ਲਈ ਇਨਕਲਾਬੀ ਨੌਜਵਾਨ ਸਭਾ ਵਲੋਂ ਚਲਾਈ ਜਾ ਰਹੀ ‘ਰੁਜ਼ਗਾਰ ਗਾਰੰਟੀ ਐਕਟ’ ਦੀ ਮੁਹਿੰਮ ਦਾ ਨੌਜਵਾਨ ਨੂੰ ਵੱਧ ਤੋਂ ਹਿੱਸਾ ਬਣਨ ਲਈ ਕਿਹਾ। ਇਸ ਮੌਕੇ ਲਿਬਰੇਸ਼ਨ ਦੇ ਸੁਰਿੰਦਰ ਸ਼ਰਮਾ, ਕੁੱਲ ਹਿੰਦ ਕਿਸਾਨ ਮਹਾਸਭਾ ਦੇ ਅਮਰੀਕ ਸਿੰਘ ਫਫੜੇ, ਗੁਰਜੰਟ ਸਿੰਘ ਮਾਨਸਾ, ਨਰਿੰਦਰ ਕੌਰ, ਇਨਕਲਾਬੀ ਨੌਜਵਾਨ ਸਭਾ ਕੰਵਲਦੀਪ ਸਿੰਘ, ਮਨੋਜ ਸਿੰਘ, ਪ੍ਰਗਤੀਸ਼ੀਲ ਇਸਤਰੀ ਸਭਾ ਦੀ ਆਗੂ ਜਸਵੀਰ ਕੌਰ ਨੱਤ, ਮਜ਼ਦੂਰ ਮੁਕਤੀ ਮੋਰਚਾ ਦੇ ਬਲਵਿੰਦਰ ਸਿੰਘ ਘਰਾਂਗਣਾ, ਗੁਰਸੇਵਕ ਸਿੰਘ ਮਾਨ, ਕਰਨੈਲ ਸਿੰਘ ਗੇਹਲੇ ਆਦਿ ਹਾਜ਼ਰ ਸਨ।