30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਕੌਮੀ ਇਨਸਾਫ਼ ਮੋਰਚੇ ਦੇ ਪ੍ਰੋਗਰਾਮ ਨੂੰ ਲੈ ਕੇ ਬੀ. ਕੇ. ਯੂ. ਖੋਸਾ ਨੇ ਮੀਟਿੰਗ ਕਰ ਕੇ ਉਲੀਕੀ ਵਿਉਂਤਬੰਦੀ

ਬਠਿੰਡਾ, 30 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ)- ਭਾਕਿਯੂ (ਰਜਿ.) ਖੋਸਾ (ਆਲ ਇੰਡੀਆ) ਦੀ ਮੀਟਿੰਗ ਗੁਰਦੁਆਰਾ ਹਾਜੀਰਤਨ ਸਾਹਿਬ ਬਠਿੰਡਾ ਵਿਖੇ ਹੋਈ, ਜਿਸ ਵਿਚ ਕੌਮੀ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਵਿਸ਼ੇਸ ਤੌਰ ’ਤੇ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 01-10-2026
ਬਠਿੰਡਾ, 30 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ)- ਭਾਕਿਯੂ (ਰਜਿ.) ਖੋਸਾ (ਆਲ ਇੰਡੀਆ) ਦੀ ਮੀਟਿੰਗ ਗੁਰਦੁਆਰਾ ਹਾਜੀਰਤਨ ਸਾਹਿਬ ਬਠਿੰਡਾ ਵਿਖੇ ਹੋਈ, ਜਿਸ ਵਿਚ ਕੌਮੀ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਵਿਸ਼ੇਸ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗੁਰਤੇਜ ਸਿੰਘ ਗਹਿਰੀ ਭਾਗੀ, ਜਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਹਰਰਾਏਪੁਰ ਤੇ ਜੀਤ ਸਿੰਘ ਭਗਤਾ ਭਾਈ ਨੇ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜਥੇਬੰਦੀ ਦੇ ਅਗਾਮੀ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਢੋਲੇਵਾਲਾ, ਕਾਕਾ ਸਿੰਘ ਉਮਰੀਆਣਾ, ਹਰਮਨ ਖੋਸਾ, ਸੀਨੀਅਰ ਆਗੂ ਜਗਸ਼ੀਰ ਸਿੰਘ, ਜਿਲ੍ਹਾ ਮੀਤ ਪ੍ਰਧਾਨ ਬਲਜੀਤ ਸਿੰਘ ਗੌਂਸਪੁਰ ਵੀ ਮੌਜੂਦ ਰਹੇ। ਕੌਮੀ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵਲੋਂ ਪ੍ਰੋਗਰਾਮ ਦਿੱਤਾ ਗਿਆ, ਜਿਸ ਦੇ ਤਹਿਤ 2 ਦਿਨ੍ਹਾਂ ਦਾ ਵਿਸ਼ਾਲ ’ਤੇ ਇਤਿਹਾਸਕ ਮਾਰਚ ਕੱਢਿਆ ਜਾ ਰਿਹਾ ਹੈ। ਇਸ ਮਾਰਚ ਦੀ ਆਰੰਭਤਾ 2 ਅਕਤੂਬਰ ਨੂੰ ਸ਼ਹੀਦਾਂ ਦੀ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਹੋਵੇਗੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਮਾਰਚ ਦੀ ਸਮਾਪਤੀ ਹੋਵੇਗੀ। ਇਸ ਕਰਕੇ ਸਾਰੇ ਬੀ.ਕੇ.ਯੂ. ਖੋਸਾ ਦੇ ਜੁਝਾਰੂ ਵਰਕਰ ਵਹੀਰਾਂ ਘੱਤ ਕੇ ਮਾਰਚ ਵਿਚ ਸ਼ਾਮਿਲ ਹੋਣ। ਤਾਂ ਜੋ ਮੌਕੇ ਦੀਆਂ ਸਰਕਾਰਾਂ ਜਾਗ ਸਕਣ ਅਤੇ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਇਆ ਜਾ ਸਕੇ। ਇਸ ਮੌਕੇ ਹਰਰਾਏਪੁਰ ਤੋਂ ਟਹਿਲ ਸਿੰਘ ਜਨਰਲ ਸੈਕਟਰੀ, ਜਸਵੰਤ ਸਿੰਘ ਬੱਲੂ, ਬਲਵਿੰਦਰ ਸਿੰਘ, ਭਗਤਾ ਭਾਈ ਕਾ ਤੋਂ ਜਗਰੂਪ ਸਿੰਘ, ਪਰਮਜੀਤ ਸਿੰਘ, ਬਲਜਿੰਦਰ ਸਿੰਘ, ਸਾਧੂ ਸਿੰਘ, ਨਾਇਬ ਸਿੰਘ ਗਹਿਰੀ ਭਾਗੀ ਇਕਾਈ ਪ੍ਰਧਾਨ, ਬਰਕੰਦੀ ਤੋਂ ਸਾਬਕਾ ਸਰਪੰਚ ਇਕਬਾਲ ਸਿੰਘ ਤੇ ਇਕਾਈ ਪ੍ਰਧਾਨ ਰਾਜੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਵੱਛਤਾ ਕੈਂਪ ਦੌਰਾਨ ਲੋਕਾਂ ਨੂੰ ਸਾਫ਼-ਸਫ਼ਾਈ ਤੇ ਪਲਾਸਟਿਕ-ਮੁਕਤ ਵਾਤਾਵਰਨ ਲਈ ਕੀਤਾ ਜਾਗਰੂਕ ਅਗਲੀ ਖ਼ਬਰ ਡੀ.ਏ.ਵੀ. ਸਕੂਲ ਦੇ ਖਿਡਾਰੀਆਂ ਨੇ ਚੈਂਪੀਅਨ ਟਰਾਫ਼ੀ ਜਿੱਤੀ
Ad Position 24