30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਝੋਨੇ ਦੀ ਕਟਾਈ ਤੋਂ ਬਾਅਦ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ

ਮਾਨਸਾ, 30 ਸਤੰਬਰ (ਵਿ. ਪ੍ਰਤੀ.)

Ad Position 21
No active advertisement
ਅਜੀਤ ਡੈਸਕ 01-10-2026
ਮਾਨਸਾ, 30 ਸਤੰਬਰ (ਵਿ.ਪ੍ਰਤੀ.)- ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ ਨੇ ਜ਼ਿਲ੍ਹੇ ’ਚ ਝੋਨੇ ਦੀ ਕਟਾਈ ਤੋਂ ਬਾਅਦ ਫ਼ਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਕਈ ਕਿਸਾਨਾਂ ਵਲੋਂ ਝੋਨੇ ਦੀ ਕਟਾਈ ਤੋਂ ਬਾਅਦ ਫ਼ਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਇਸ ਤੋਂ ਇਲਾਵਾ ਬਿਮਾਰੀਆਂ ਫੈਲਣ ਤੇ ਸੜਕੀ ਹਾਦਸੇ ਵਾਪਰਨ ਦਾ ਖ਼ਦਸ਼ਾ ਰਹਿੰਦਾ ਹੈ, ਜਿਸ ਕਾਰਨ ਇਸ ’ਤੇ ਰੋਕ ਲਗਾਈ ਗਈ ਹੈ। ਰਾਤ ਸਮੇਂ ਕੰਬਾਈਨਾਂ ਨਾਲ ਝੋਨਾ ਕੱਟਣ ਦੀ ਮਨਾਹੀ ਇਸੇ ਤਰ੍ਹਾਂ ਉਨ੍ਹਾਂ ਕੰਬਾਈਨ/ਹਾਰਵੈਸਟਰ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਸ਼ਾਮ 6 ਵਜੇ ਤੋਂ ਲੈ ਕੇ ਅਗਲੇ ਦਿਨ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਨਾ ਕਰਨ ਕਿਉਂਕਿ ਰਾਤ ਸਮੇਂ ਝੋਨੇ ਦੀ ਕਟਾਈ ਕਰਨ ਨਾਲ ਨਮੀ ਦੀ ਮਾਤਰਾ ਵਧ ਜਾਂਦੀ ਹੈ, ਜਿਸ ਕਾਰਨ ਏਜੰਸੀਆਂ ਵਲੋਂ ਉਸ ਦੀ ਖ਼ਰੀਦ ਨਹੀਂ ਕੀਤੀ ਜਾਂਦੀ। ਇਸ ਨਾਲ ਝੋਨੇ ਦੀ ਅਨਲੋਡਿੰਗ ਲਈ ਥਾਂ ਦੀ ਘਾਟ ਪੈਦਾ ਹੋ ਜਾਂਦੀ ਹੈ। ਉਪਰੋਕਤ ਹੁਕਮ 30 ਨਵੰਬਰ ਤੱਕ ਲਾਗੂ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ‘ਨਸ਼ਾ ਮੁਕਤ ਯੁਵਾ ਭਵਿੱਖ’ ਤਹਿਤ ਸਹੁੰ ਚੁੱਕ ਸਮਾਗਮ ਕਰਵਾਇਆ ਅਗਲੀ ਖ਼ਬਰ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦਾ ਬਰਸੀ ਸਮਾਗਮ 11 ਨੂੰ
Ad Position 24