30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਭਾਕਿਯੂ (ਡਕੌਂਦਾ) ਵਲੋਂ ਕੌਮੀ ਇਨਸਾਫ਼ ਮੋਰਚੇ ਦਾ ਸਵਾਗਤ ਕੀਤਾ ਜਾਵੇਗਾ

ਮਾਨਸਾ, 30 ਸਤੰਬਰ (ਵਿ. ਪ੍ਰਤੀ)- ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਨੇ ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 3 ਅਕਤੂਬਰ ਨੂੰ ਕੱਢੇ ਜਾ ਰਹੇ ਮਾਰਚ ਦਾ ਸਵਾਗਤ ਕਰਨ ਦਾ ਫ਼ੈਸਲਾ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 01-10-2026
ਮਾਨਸਾ, 30 ਸਤੰਬਰ (ਵਿ.ਪ੍ਰਤੀ)- ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਨੇ ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 3 ਅਕਤੂਬਰ ਨੂੰ ਕੱਢੇ ਜਾ ਰਹੇ ਮਾਰਚ ਦਾ ਸਵਾਗਤ ਕਰਨ ਦਾ ਫ਼ੈਸਲਾ ਕੀਤਾ ਹੈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਮਾਰਚ ਵਾਲੇ ਦਿਨ ਭੀਖੀ ਬਲਾਕ ਦੇ ਪਿੰਡ ਸਮਾਓਂ ਵਿਖੇ ਇਕੱਠ ਕਰ ਕੇ ਮਾਰਚ ਦਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਮਾਰਚ ਜ਼ਿਲ੍ਹੇ ਦੇ ਪਿੰਡ ਬਹਿਣੀਵਾਲ ਤੱਕ ਕੱਢਿਆ ਜਾਵੇਗਾ। ਇਸ ਮੌਕੇ ਮਨਜੀਤ ਸਿੰਘ ਉੱਲਕ, ਰਾਜ ਸਿੰਘ ਅਕਲੀਆ, ਸੁਖਵਿੰਦਰ ਸਿੰਘ, ਜਗਜੀਤ ਸਿੰਘ, ਰਾਜਪਾਲ ਸਿੰਘ, ਗੁਰਮੀਤ ਸਿੰਘ, ਸ਼ਿੰਦਰਪਾਲ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਔਰਤ ਨਾਲ ਜਬਰ ਜਨਾਹ ਕਰਨ ਤੇ ਬਲੈਕਮੇਲ ਕਰਨ ਦੇ ਦੋਸ਼ ਹੇਠ ਇਕ ਨੌਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ ਜਨਗਣਨਾ 2027 ਦੇ ਪੜਾਅ-2 ਤਹਿਤ 3 ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ
Ad Position 24