01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਵਧੀਕ ਡਿਪਟੀ ਕਮਿਸ਼ਨਰ ਵਲੋਂ ਸਬ ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ

ਮਾਨਸਾ, 1 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵਲੋਂ ਸਥਾਨਕ ਸਬ ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਚੈਕਿੰਗ ਦੌਰਾਨ ਉਨ੍ਹਾਂ ਦਫ਼ਤਰ ਦੀਆਂ ਵੱਖ-ਵੱਖ ਬਰਾਂਚਾਂ, ਰਿਕਾਰਡ ਰੂਮ ਅਤੇ ਕੰਮ ਕਰਨ ਦੇ ਢੰਗ-ਤਰੀਕਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ।

Ad Position 21
No active advertisement
ਅਜੀਤ ਡੈਸਕ 02-10-2026
ਮਾਨਸਾ, 1 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵਲੋਂ ਸਥਾਨਕ ਸਬ ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਚੈਕਿੰਗ ਦੌਰਾਨ ਉਨ੍ਹਾਂ ਦਫ਼ਤਰ ਦੀਆਂ ਵੱਖ-ਵੱਖ ਬਰਾਂਚਾਂ, ਰਿਕਾਰਡ ਰੂਮ ਅਤੇ ਕੰਮ ਕਰਨ ਦੇ ਢੰਗ-ਤਰੀਕਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ। ਉਨ੍ਹਾਂ ਦਫ਼ਤਰ ’ਚ ਸਾਫ਼-ਸਫ਼ਾਈ ਦੀ ਜਾਂਚ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੈਠਣ ਵਾਲੇ ਸਥਾਨਾਂ ’ਤੇ ਸਫ਼ਾਈ ਦਾ ਵਿਸ਼ੇਸ਼ ਪ੍ਰਬੰਧ ਰੱਖਿਆ ਜਾਵੇ। ਉਨ੍ਹਾਂ ਦਫ਼ਤਰ ’ਚ ਕੰਮ ਕਰਵਾਉਣ ਆਏ ਲੋਕਾਂ ਨਾਲ ਸਿੱਧੀ ਗੱਲਬਾਤ ਕਰਦਿਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਹਦਾਇਤ ਕੀਤੀ ਕਿ ਦਫ਼ਤਰ ’ਚ ਆਉਣ ਵਾਲੇ ਹਰੇਕ ਨਾਗਰਿਕ ਦੀ ਸਮੱਸਿਆ ਦਾ ਤਰਜੀਹ ਦੇ ਆਧਾਰ ’ਤੇ ਨਿਰਧਾਰਿਤ ਸਮਾਂ ਸੀਮਾ ’ਚ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰੀ ਕੰਮਾਂ ’ਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਜਾਂ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਬਲਜੀਤ ਕੌਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੂਡੋ 28 ਕਿੱਲੋ ਭਾਰ ਵਰਗ ’ਚ ਗੁਰਜੀਤ ਕੌਰ ਨੇ ਪਹਿਲਾ ਸਥਾਨ ਮੱਲਿਆ ਅਗਲੀ ਖ਼ਬਰ ਵਿੱਦਿਆ ਮੰਦਰ ਵਿਖੇ ਟੀ.ਬੀ. ਪ੍ਰਤੀ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24