01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਰੌਇਲ ਕਾਲਜ ਦੇ 7 ਖਿਡਾਰੀਆਂ ਦੀ ਨਾਰਥ ਜ਼ੋਨ ਇੰਟਰ-ਯੂਨੀਵਰਸਿਟੀ ਕਬੱਡੀ ਕੈਂਪ ਲਈ ਚੋਣ

ਬੁਢਲਾਡਾ, 1 ਅਕਤੂਬਰ (ਸਵਰਨ ਸਿੰਘ ਰਾਹੀ)- ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਵਲੋਂ ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਿਖੇ ਕਰਵਾਏ ਗਏ ਅੰਤਰ-ਕਾਲਜ ਕਬੱਡੀ ਮੁਕਾਬਲੇ ’ਚ ਪਹਿਲੇ ਸਥਾਨ ’ਤੇ ਰਹਿਣ ਵਾਲੀ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੀ ਟੀਮ ਦੇ 7 ਖਿਡਾਰੀਆਂ ਦੀ ਚੋਣ ਨਾਰਥ ਜ਼ੋਨ ਕੈਂਪ ਲਈ ਹੋਈ ਹੈ। ਜਿੱਤ ਤੋਂ ਬਾਅਦ ਕਾਲਜ ਪਹੁੰਚੀ ਟੀਮ ਦਾ ਮੈਨੇਜਮੈਂਟ, ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 02-10-2026
ਬੁਢਲਾਡਾ, 1 ਅਕਤੂਬਰ (ਸਵਰਨ ਸਿੰਘ ਰਾਹੀ)- ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਵਲੋਂ ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਿਖੇ ਕਰਵਾਏ ਗਏ ਅੰਤਰ-ਕਾਲਜ ਕਬੱਡੀ ਮੁਕਾਬਲੇ ’ਚ ਪਹਿਲੇ ਸਥਾਨ ’ਤੇ ਰਹਿਣ ਵਾਲੀ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੀ ਟੀਮ ਦੇ 7 ਖਿਡਾਰੀਆਂ ਦੀ ਚੋਣ ਨਾਰਥ ਜ਼ੋਨ ਕੈਂਪ ਲਈ ਹੋਈ ਹੈ। ਜਿੱਤ ਤੋਂ ਬਾਅਦ ਕਾਲਜ ਪਹੁੰਚੀ ਟੀਮ ਦਾ ਮੈਨੇਜਮੈਂਟ, ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਕਾਲਜ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਟੀਮ ਅਤੇ ਚੁਣੇ ਗਏ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ, ਪ੍ਰਤਿਭਾ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ। ਉਨ੍ਹਾਂ ਖੇਡ ਵਿਭਾਗ ਦੇ ਮੁਖੀ ਪ੍ਰੋ. ਕੁਲਦੀਪ ਸਿੰਘ ਵਲੋਂ ਖਿਡਾਰੀਆਂ ਦੇ ਕੀਤੇ ਮਾਰਗਦਰਸ਼ਨ ਦੀ ਵੀ ਪ੍ਰਸ਼ੰਸਾ ਕੀਤੀ। ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਟੀਮ ਅਤੇ ਕੋਚਿੰਗ ਟੀਮ ਨੂੰ ਵਧਾਈ ਦਿੱਤੀ ਅਤੇ ਨਾਰਥ ਜ਼ੋਨ ਕੈਂਪ ਲਈ ਚੁਣੇ ਗਏ ਖਿਡਾਰੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਝੋਨੇ ਦੀ ਪਰਾਲੀ ਸਾੜਨ ਦੀ ਬਜਾਏ ਸੁਚੱਜੇ ਪ੍ਰਬੰਧਨ ਅਪਣਾਉਣ- ਡਿਪਟੀ ਕਮਿਸ਼ਨਰ 3 ਮੋਬਾਈਲ ਵੈਨਾਂ ਨੂੰ ਕੀਤਾ ਰਵਾਨਾ ਅਗਲੀ ਖ਼ਬਰ ਮਾਨਸਾ ਜ਼ਿਲ੍ਹੇ ’ਚ ਐਸ. ਆਈ. ਆਰ. ਦਾ ਕੰਮ 100 ਫ਼ੀਸਦੀ ਮੁਕੰਮਲ-ਡੀ.ਸੀ.
Ad Position 24