03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ

ਮਾਨਸਾ, 3 ਅਕਤੂਬਰ (ਸ. ਰਿ.)

Ad Position 21
No active advertisement
ਅਜੀਤ ਡੈਸਕ 04-10-2026
ਮਾਨਸਾ, 3 ਅਕਤੂਬਰ (ਸ.ਰਿ.)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਨ ਕਰਨ ਅਤੇ ਧਰਨੇ ’ਤੇ ਬੈਠਣ ’ਤੇ ਪਾਬੰਦੀ ਲਗਾਈ ਹੈ। ਇਸ ਤਰ੍ਹਾਂ ਉਨ੍ਹਾਂ ਮਕਾਨ ਮਾਲਕਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਜੋ ਵੀ ਮਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣੇ ਹਨ, ਉਨ੍ਹਾਂ ਵਿਚ ਰਹਿਣ ਵਾਲੇ ਕਿਰਾਏਦਾਰ ਵਿਅਕਤੀਆਂ ਦਾ ਨਾਂਅ ਅਤੇ ਮੁਕੰਮਲ ਵੇਰਵਾ ਥਾਣਾ ਪੁਲਿਸ ਚੌਂਕੀ ’ਚ ਤੁਰੰਤ ਦਰਜ਼ ਕਰਵਾਉਣ। ਇਕ ਹੋਰ ਹੁਕਮ ’ਚ ਮੈਰਿਜ ਪੈਲੇਸਾਂ ਵਿਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਰੋਕ ਲਗਾਈ ਹੈ। ਉਪਰੋਕਤ ਹੁਕਮ 30 ਨਵੰਬਰ ਤੱਕ ਲਾਗੂ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ -4 ਅਥਲੈਟਿਕਸ , ਲੰਬੀ ਛਾਲ , ਟੇਬਲ ਟੈਨਿਸ , ਜੈਵਲਿਨ ਥਰੋਅ ਤੇ ਗਤਕੇ ਦੇ ਦਿਲਚਸਪ ਮੁਕਾਬਲੇ ਹੋਏ ਅਗਲੀ ਖ਼ਬਰ ਵਿਧਾਇਕ ਬੁੱਧ ਰਾਮ ਨੇ ਅਨਾਜ ਮੰਡੀ ’ ਚ ਬਾਸਮਤੀ ਦੀ ਬੋਲੀ ਸ਼ੁਰੂ ਕਰਵਾਈ
Ad Position 24