03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਰਣਜੀਤ ਕੌਰ ਭਾਕਿਯੂ (ਉਗਰਾਹਾਂ) ਨੰਗਲ ਖ਼ੁਰਦ ਇਕਾਈ ਦੀ ਪ੍ਰਧਾਨ ਚੁਣੀ

ਮਾਨਸਾ, 3 ਅਕਤੂਬਰ (ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 5 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਮਾਨਸਾ ਦੇ ਕੀਤੇ ਜਾ ਰਹੇ ਘਿਰਾਓ ਸਬੰਧੀ ਨੇੜਲੇ ਪਿੰਡ ਨੰਗਲ ਖ਼ੁਰਦ ਵਿਖੇ ਲਾਮਬੰਦੀ ਮੀਟਿੰਗ ਕੀਤੀ ਗਈ। ਬਲਾਕ ਮਾਨਸਾ ਦੇ ਪ੍ਰਧਾਨ ਜਗਸੀਰ ਸਿੰਘ ਜਵਾਹਰਕੇ ਨੇ ਦੱਸਿਆ ਕਿ ਅਮਰੀਕਾ ਨਾਲ ਹੋ ਰਿਹਾ ਟੈਕਸ ਮੁਕਤ ਵਪਾਰ ਸਮਝੌਤਾ ਅਤੇ ਲੈਂਡ ਪੂਲਿੰਗ ਨੀਤੀ ਰੱਦ ਕਰਵਾਉਣ ਸਮੇਤ 13 ਮੰਗਾਂ ਨੂੰ ਲੈ ਕੇ ਯੂਨੀਅਨ ਵਲੋਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 04-10-2026
ਮਾਨਸਾ, 3 ਅਕਤੂਬਰ (ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 5 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਮਾਨਸਾ ਦੇ ਕੀਤੇ ਜਾ ਰਹੇ ਘਿਰਾਓ ਸਬੰਧੀ ਨੇੜਲੇ ਪਿੰਡ ਨੰਗਲ ਖ਼ੁਰਦ ਵਿਖੇ ਲਾਮਬੰਦੀ ਮੀਟਿੰਗ ਕੀਤੀ ਗਈ। ਬਲਾਕ ਮਾਨਸਾ ਦੇ ਪ੍ਰਧਾਨ ਜਗਸੀਰ ਸਿੰਘ ਜਵਾਹਰਕੇ ਨੇ ਦੱਸਿਆ ਕਿ ਅਮਰੀਕਾ ਨਾਲ ਹੋ ਰਿਹਾ ਟੈਕਸ ਮੁਕਤ ਵਪਾਰ ਸਮਝੌਤਾ ਅਤੇ ਲੈਂਡ ਪੂਲਿੰਗ ਨੀਤੀ ਰੱਦ ਕਰਵਾਉਣ ਸਮੇਤ 13 ਮੰਗਾਂ ਨੂੰ ਲੈ ਕੇ ਯੂਨੀਅਨ ਵਲੋਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਔਰਤਾਂ ਦੀ ਪਿੰਡ ਕਮੇਟੀ ਦੀ ਚੋਣ ਕੀਤੀ ਗਈ। ਸਰਬਸੰਮਤੀ ਨਾਲ ਰਣਜੀਤ ਕੌਰ ਪ੍ਰਧਾਨ, ਜਸਵੀਰ ਕੌਰ ਜਨਰਲ ਸਕੱਤਰ , ਕੁਲਵਿੰਦਰ ਕੌਰ ਖ਼ਜ਼ਾਨਚੀ, ਜਸਮੇਲ ਕੌਰ ਮੀਤ ਪ੍ਰਧਾਨ, ਬਲਵੰਤ ਕੌਰ ਸਕੱਤਰ ਚੁਣੀ ਗਈ। ਜਗਰਾਜ ਸਿੰਘ, ਗੁਰਦੇਵ ਸਿੰਘ, ਕਰਮ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਕਾਹਨੇਵਾਲਾ ’ਚ ਸਾਂਝੇ ਤੌਰ ’ਤੇ ਸਫ਼ਾਈ ਮੁਹਿੰਮ ਚਲਾਈ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ
Ad Position 24