04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸਰਕਾਰੀ ਸਕੂਲ ਕਰੰਡੀ ’ਚ ਅਧਿਆਪਕ ਨਾ ਹੋਣ ਕਾਰਨ ਵਿਦਿਆਰਥੀ ਪ੍ਰੇਸ਼ਾਨ

ਸਰਦੂਲਗੜ੍ਹ, 4 ਅਕਤੂਬਰ (ਜੀ. ਐਮ.

Ad Position 21
No active advertisement
ਅਜੀਤ ਡੈਸਕ 05-10-2026
ਸਰਦੂਲਗੜ੍ਹ, 4 ਅਕਤੂਬਰ (ਜੀ.ਐਮ. ਅਰੋੜਾ)- ਨੇੜਲੇ ਪਿੰਡ ਕਰੰਡੀ ਦੇ ਸਰਕਾਰੀ ਸੈਕੰਡਰੀ ਸਕੂਲ ’ਚ ਨਾਨ ਮੈਡੀਕਲ ਅਤੇ ਮੈਡੀਕਲ ਦੀਆਂ ਕਲਾਸਾਂ ਲਈ ਅਧਿਆਪਕ ਨਾ ਹੋਣ ਕਾਰਨ ਬੱਚਿਆਂ ਦਾ ਭਵਿੱਖ ਧੁੰਦਲਾ ਹੋ ਰਿਹਾ ਹੈ। ਪਿੰਡ ਵਾਸੀ ਜਗਦੀਸ਼ ਰਾਮ ਨੇ ਸਿੱਖਿਆ ਮੰਤਰੀ ਪੰਜਾਬ ਨੂੰ ਪੱਤਰ ਭੇਜ ਕੇ ਸਕੂਲ ’ਚ ਅਧਿਆਪਕ ਭੇਜਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਗ਼ਰੀਬ ਪਰਿਵਾਰ ਦੇ ਵਿਦਿਆਰਥੀ ਮੈਡੀਕਲ ਦੀ ਪੜ੍ਹਾਈ ਕਰ ਕੇ ਦੇਸ਼ ਦੀ ਸੇਵਾ ਕਰਨੇ ਚਾਹੁੰਦੇ ਹਨ ਪਰ ਗ਼ਰੀਬ ਹੋਣ ਕਾਰਨ ਪ੍ਰਾਈਵੇਟ ਸਕੂਲਾਂ ’ਚ ਫ਼ੀਸਾਂ ਨਹੀਂ ਭਰ ਸਕਦੇ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਪਹਿਲਾਂ ਵੀ ਪੱਤਰ ਰਾਹੀ ਅਧਿਆਪਕ ਭੇਜਣ ਦੀ ਮੰਗ ਕੀਤੀ ਗਈ ਸੀ ਪਰ ਹਾਲੇ ਤੱਕ ਸਕੂਲ ’ਚ ਅਧਿਆਪਕ ਪੂਰੇ ਨਹੀਂ ਹੋਏ, ਜਿਸ ਕਾਰਨ ਨੇੜਲੇ ਪਿੰਡਾਂ ਦੇ ਪੜ੍ਹਨ ਆਉਂਦੇ ਵਿਦਿਆਰਥੀ ਪ੍ਰੇਸ਼ਾਨ ਹਨ। ਉਨ੍ਹਾਂ ਮੰਗ ਕੀਤੀ ਕਿ ਅਧਿਆਪਕਾਂ ਦੀ ਘਾਟ ਨੂੰ ਜਲਦੀ ਪੂਰਾ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਕੀਤਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਸੁੱਖ ਪਾਉਣ ਲਈ ਸੰਘਰਸ਼ ਤੇ ਮਿਹਨਤ ਬੇਹੱਦ ਜ਼ਰੂਰੀ- ਗਿਰੀ ਮਹਾਰਾਜ ਅਗਲੀ ਖ਼ਬਰ ਦਿਲ ਦੀ ਗੰਭੀਰ ਹਾਲਤ ’ਚ 65 ਸਾਲਾ ਮਰੀਜ਼ ਦਾ ਸਮੇਂ ਸਿਰ ਥ੍ਰੋਮਬੋਲਾਈਸਿਸ
Ad Position 24