06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਬੁਢਲਾਡਾ-ਬਰੇਟਾ ਹਾਈਵੇ ’ਤੇ ਕਾਰ ਦੀ ਟੱਕਰ ਨਾਲ ਬਜ਼ੁਰਗ ਦੀ ਮੌਤ

ਬਰੇਟਾ , 6 ਅਕਤੂਬਰ ( ਪਾਲ ਸਿੰਘ ਮੰਡੇਰ )- ਬੁਢਲਾਡਾ - ਬਰੇਟਾ ਹਾਈਵੇ ’ ਤੇ ਤੇਜ਼ ਰਫ਼ਤਾਰ ਸਵਿਫ਼ਟ ਕਾਰ ਦੀ ਟੱਕਰ ਨਾਲ ਬਜ਼ੁਰਗ ਦੀ ਮੌਤ ਹੋ ਗਈ ਹੈ । ਜਾਣਕਾਰੀ ਅਨੁਸਾਰ ਬਰੇਟਾ ਹਾਈਵੇ ’ ਤੇ ਮੁਲਾਜ਼ਮ ਕਾਲੋਨੀ ਨਜ਼ਦੀਕ ਪ੍ਰੀਤਮ ਸਿੰਘ (62) ਵਾਸੀ ਬਹਾਦਰਪੁਰ ਸੜਕ ਪਾਰ ਕਰ ਰਿਹਾ ਸੀ ਤਾਂ ਕਾਰ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ।

Ad Position 21
No active advertisement
ਅਜੀਤ ਡੈਸਕ 07-10-2026
ਬਰੇਟਾ , 6 ਅਕਤੂਬਰ ( ਪਾਲ ਸਿੰਘ ਮੰਡੇਰ )- ਬੁਢਲਾਡਾ - ਬਰੇਟਾ ਹਾਈਵੇ ’ ਤੇ ਤੇਜ਼ ਰਫ਼ਤਾਰ ਸਵਿਫ਼ਟ ਕਾਰ ਦੀ ਟੱਕਰ ਨਾਲ ਬਜ਼ੁਰਗ ਦੀ ਮੌਤ ਹੋ ਗਈ ਹੈ । ਜਾਣਕਾਰੀ ਅਨੁਸਾਰ ਬਰੇਟਾ ਹਾਈਵੇ ’ ਤੇ ਮੁਲਾਜ਼ਮ ਕਾਲੋਨੀ ਨਜ਼ਦੀਕ ਪ੍ਰੀਤਮ ਸਿੰਘ (62) ਵਾਸੀ ਬਹਾਦਰਪੁਰ ਸੜਕ ਪਾਰ ਕਰ ਰਿਹਾ ਸੀ ਤਾਂ ਕਾਰ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ । ਟੱਕਰ ਇੰਨੀ ਜ਼ਬਰਦਸਤ ਸੀ ਕਿ ਬਜ਼ੁਰਗ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ । ਮੌਕੇ ’ ਤੇ ਮੌਜੂਦ ਰਾਹਗੀਰਾਂ ਨੇ ਤੁਰੰਤ ਐਂਬੂਲੈਂਸ ਨੂੰ ਸੂਚਿਤ ਕੀਤਾ ਅਤੇ ਜ਼ਖ਼ਮੀ ਨੂੰ ਸਿਵਲ ਬੁਢਲਾਡਾ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕੀਤੀ । ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਮੁਤਾਬਿਕ ਜਦੋਂ ਐਂਬੂਲੈਂਸ ਜ਼ਖ਼ਮੀ ਨੂੰ ਲੈ ਕੇ ਹਸਪਤਾਲ ਲਿਜਾ ਰਹੀ ਸੀ ਤਾਂ ਰਸਤੇ ਵਿਚ ਥਾਣਾ ਸਦਰ ਬੁਢਲਾਡਾ ਅੱਗੇ ਧਰਨੇ ’ ਤੇ ਬੈਠੇ ਲੋਕਾਂ ਨੇ ਐਂਬੂਲੈਂਸ ਨੂੰ ਲੰਘਣ ਲਈ ਰਸਤਾ ਨਹੀਂ ਦਿੱਤਾ , ਜਿਸ ਕਾਰਨ ਕੀਮਤੀ ਸਮਾਂ ਬਰਬਾਦ ਹੋ ਗਿਆ । ਇਸ ਦੇਰੀ ਦੌਰਾਨ ਬਜ਼ੁਰਗ ਦੀ ਹਾਲਤ ਹੋਰ ਵਿਗੜ ਗਈ ਅਤੇ ਉਸ ਨੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਦਿੱਤਾ । ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਾਰ ਚਾਲਕ ਦੀ ਪਛਾਣ ਕਰ ਕੇ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ । ਸਿੰਘ ਸਾਹਿਬ ਗਿਆਨੀ ਟੇਕ ਸਿੰਘ ਧਨੌਲਾ ਨੇ ਹਰਮਨਪ੍ਰੀਤ ਕੌਰ ਨੂੰ ਵਧਾਈ ਦਿੱਤੀ ਮਾਨਸਾ , 6 ਅਕਤੂਬਰ ( ਸ . ਰਿ .)- ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਧਨੌਲਾ ਨੇ ਸਰਦੂਲਗੜ੍ਹ ਦੇ ਪਿੰਡ ਸਾਧੂਵਾਲਾ ਦੀ ਹਰਮਨਪ੍ਰੀਤ ਕੌਰ ਨੂੰ ਯੂ . ਪੀ . ਐਸ . ਸੀ . ਸੀ . ਏ . ਪੀ . ਐਫ .-2025 ’ ਚੋਂ ਆਲ ਇੰਡੀਆ 78 ਵਾਂ ਰੈਂਕ ਹਾਸਲ ਕਰਨ ’ ਤੇ ਵਧਾਈ ਦਿੱਤੀ ਹੈ । ਉਨ੍ਹਾਂ ਹਰਮਨਪ੍ਰੀਤ ਦੇ ਪਿਤਾ ਡਾ . ਬਿੱਕਰਜੀਤ ਸਿੰਘ ਸਾਧੂਵਾਲਾ ਤੇ ਮਾਤਾ ਡਾ . ਵੀਰਪਾਲ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਉਸ ਦੀ ਅਣਥੱਕ ਮਿਹਨਤ ਤੇ ਲਗਨ ਸਦਕਾ ਹੀ ਸੰਭਵ ਹੋਈ ਹੈ । ਉਨ੍ਹਾਂ ਸ਼ੁੱਭਕਾਮਨਾਵਾਂ ਦਿੰਦਿਆਂ ਉਸ ਦੇ ਚੰਗੇ ਭਵਿੱਖ ਅਤੇ ਕੌਮ ਦੀ ਸੇਵਾ ਕਰਦਿਆਂ ਉੱਚੀਆਂ ਬੁਲੰਦੀਆਂ ਹਾਸਲ ਕਰਨ ਦੀ ਆਸ ਪ੍ਰਗਟਾਈ ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ’ਚ ਸਰਦੂਲਗੜ੍ਹ ਦੇ ਖਿਡਾਰੀਆਂ ਦੀ ਚੜ੍ਹਤ ਰਹੀ ਅਗਲੀ ਖ਼ਬਰ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਹੋਵੇਗੀ ਹੋਰ ਮਜ਼ਬੂਤ–ਗੁਰਪ੍ਰੀਤ ਸਿੰਘ ਕਾਂਗੜ
Ad Position 24