06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸੇਵਾ ਮੁਕਤ ਆਈ.ਏ.ਐਸ. ਅਧਿਕਾਰੀ ਖੁਸ਼ੀ ਰਾਮ ਨੂੰ ਕਾਂਗਰਸ ਨੇ ਹਲਕਾ ਬੁਢਲਾਡਾ ਦਾ ਨਿਗਰਾਨ ਲਗਾਇਆ

ਬੁਢਲਾਡਾ, 6 ਅਕਤੂਬਰ (ਸਵਰਨ ਸਿੰਘ ਰਾਹੀ )- ਕਾਂਗਰਸ ਪਾਰਟੀ ਵਲੋਂ ਸੇਵਾ ਮੁਕਤ ਆਈ. ਏ.

Ad Position 21
No active advertisement
ਅਜੀਤ ਡੈਸਕ 07-10-2026
ਬੁਢਲਾਡਾ, 6 ਅਕਤੂਬਰ (ਸਵਰਨ ਸਿੰਘ ਰਾਹੀ )- ਕਾਂਗਰਸ ਪਾਰਟੀ ਵਲੋਂ ਸੇਵਾ ਮੁਕਤ ਆਈ.ਏ.ਐਸ. ਅਧਿਕਾਰੀ ਚੌਧਰੀ ਖੁਸ਼ੀ ਰਾਮ ਨੂੰ ਹਲਕਾ ਬੁਢਲਾਡਾ ਦਾ ਪਾਰਟੀ ਨਿਗਰਾਨ ਲਗਾਇਆ ਗਿਆ ਹੈ। ਉਹ ਕੁਝ ਹਫ਼ਤਿਆਂ ਤੋਂ ਹਲਕੇ ’ਚ ਲਗਾਤਾਰ ਲੋਕਾਂ ਵਿਚ ਵਿਚਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਹਲਕੇ ’ਚ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨਾ, ਬੂਥ ਪੱਧਰ ਦੀਆਂ ਕਮੇਟੀਆਂ ਦਾ ਗਠਨ ਕਰਾਉਣਾ ਅਤੇ ਹਰ ਬੂਥ ’ਤੇ ਪਾਰਟੀ ਦੀ ਮਜ਼ਬੂਤ ਸੰਗਠਨਾਤਮਕ ਬਣਤਰ ਤਿਆਰ ਕਰਨਾ ਹੈ। ਇਸ ਲਈ ਸਥਾਨਕ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰ ਕੇ ਉਨ੍ਹਾਂ ਦੀ ਭੂਮਿਕਾ ਅਤੇ ਜ਼ਿੰਮੇਵਾਰੀਆਂ ਨਿਰਧਾਰਿਤ ਕੀਤੀਆਂ ਜਾ ਰਹੀਆਂ ਹਨ। ਬੁਢਲਾਡਾ ਹਲਕੇ ਤੋਂ ਸੰਭਾਵੀ ਉਮੀਦਵਾਰ ਹੋਣ ਬਾਰੇ ਪੁੱਛਿਆ ਤਾਂ ਦੱਸਿਆ ਕਿ ਉਹ ਮਾਨਸਾ ਜ਼ਿਲ੍ਹੇ ਵਿਚ ਡਿਪਟੀ ਕਮਿਸ਼ਨਰ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਬਠਿੰਡਾ ਦੇ ਜੰਮਪਲ ਹੋਣ ਕਰ ਕੇ ਅਤੇ ਲੰਮਾ ਸਮਾਂ ਉੱਥੇ ਸੇਵਾ ਨਿਭਾਉਣ ਕਰ ਕੇ ਇਸ ਖੇਤਰ ਨਾਲ ਉਨ੍ਹਾਂ ਦਾ ਲੰਬੇ ਸਮੇਂ ਦਾ ਪ੍ਰਸ਼ਾਸਨਿਕ ਅਤੇ ਸਮਾਜਿਕ ਤਜਰਬਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਸੰਗਠਨਾਤਮਕ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਨਿਰਪੱਖਤਾ, ਇਮਾਨਦਾਰੀ ਅਤੇ ਅਨੁਸ਼ਾਸਨ ਨਾਲ ਨਿਭਾਅ ਰਿਹਾ ਹਾਂ। ਚੌਧਰੀ ਖੁਸ਼ੀ ਰਾਮ ਜੋ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਐਸ. ਸੀ. ਸੈਲ.) ਪੰਜਾਬ ਦੇ ਵਾਈਸ ਚੇਅਰਮੈਨ ਵੀ ਹਨ।
Ad Position 22
No active advertisement
ਪਿਛਲੀ ਖ਼ਬਰ ਕੈਂਪ ’ਚ 300 ਵਿਅਕਤੀਆਂ ਦੀ ਅੱਖਾਂ ਦੀ ਜਾਂਚ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਅਜਿਹੀ ਪਾਰਟੀ ਨਾਲ ਗੱਠਜੋੜ ਕਰ ਸਕਦਾ ਹੈ, ਜਿਸ ਨਾਲ ਪੰਜਾਬ ਦੇ ਹਿੱਤਾਂ ਪ੍ਰਤੀ ਸੋਚ ਮਿਲਦੀ...
Ad Position 24