08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਅੰਡਰ-14 ਲੜਕੀਆਂ ਦੇ ਹੈਂਡਬਾਲ ਮੁਕਾਬਲੇ ਸ਼ੁਰੂ ਗੁਰਦਾਸਪੁਰ , ਜਲੰਧਰ , ਮੋਹਾਲੀ , ਰੋਪੜ , ਬਠਿੰਡਾ , ਹੁਸ਼ਿਆਰਪੁਰ ਦੀ ਜੇਤੂ ਸ਼ੁਰੂਆਤ

ਬਠਿੰਡਾ, 7 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਅੰਡਰ-14 ਸਾਲ ਲੜਕੀਆਂ ਦੇ ਹੈਂਡਬਾਲ ਮੁਕਾਬਲੇ ਅੱਜ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ੁਰੂ ਹੋਏ। ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਜਸਵੀਰ ਸਿੰਘ ਗਿੱਲ ਦੀ ਅਗਵਾਈ ਹੇਠ ਸ਼ੁਰੂ ਹੋਏ।

Ad Position 21
No active advertisement
ਅਜੀਤ ਡੈਸਕ 08-10-2026
ਬਠਿੰਡਾ, 7 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਅੰਡਰ-14 ਸਾਲ ਲੜਕੀਆਂ ਦੇ ਹੈਂਡਬਾਲ ਮੁਕਾਬਲੇ ਅੱਜ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ੁਰੂ ਹੋਏ। ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਜਸਵੀਰ ਸਿੰਘ ਗਿੱਲ ਦੀ ਅਗਵਾਈ ਹੇਠ ਸ਼ੁਰੂ ਹੋਏ। ਖੇਡਾਂ ਦਾ ਉਦਘਾਟਨ ਮੁੱਖ ਮਹਿਮਾਨ ਮੈਡਮ ਮਮਤਾ ਖੁਰਾਣਾ ਸੇਠੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਬਠਿੰਡਾ ਨੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ, ਸਕੂਲ ਪ੍ਰਿੰਸੀਪਲ ਜਗਤਾਰ ਸਿੰਘ, ਲੈਕਚਰਾਰ ਫਿਜ਼ੀਕਲ ਜਗਦੀਸ਼ ਕੁਮਾਰ ਜੱਗੀ ਅਤੇ ਸੁਖਜਿੰਦਰਪਾਲ ਸਿੰਘ ਗੋਗੀ ਵੀ ਮੌਜੂਦ ਰਹੇ। ਡੀਈਓ ਮਮਤਾ ਖੁਰਾਣਾ ਸੇਠੀ ਨੇ ਖਿਡਾਰਨਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਖੇਡ ਭਾਵਨਾ, ਅਨੁਸ਼ਾਸਨ, ਮਿਹਨਤ ਤੇ ਲਗਨ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਖੇਡਾਂ ਵਿਚ ਪੰਜਾਬ ਦੇ 21 ਜ਼ਿਲਿ੍ਹਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ, ਜਿਸ ਦੇ ਰਹਿਣ ਲਈ ਸਥਾਨਕ ਸਕੂਲਾਂ ਵਿਚ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਹੋਏ ਮੁਕਾਬਲਿਆਂ ਵਿਚ ਗੁਰਦਾਸਪੁਰ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ਨੂੰ 6-0 ਨਾਲ, ਜਲੰਧਰ ਨੇ ਮਾਨਸਾ ਨੂੰ 7-4 ਨਾਲ, ਮੋਹਾਲੀ ਨੇ ਫ਼ਾਜ਼ਿਲਕਾ ਨੂੰ 11-4 ਨਾਲ, ਰੋਪੜ ਨੇ ਤਰਨਤਾਰਨ ਨੂੰ 11-7 ਨਾਲ, ਬਠਿੰਡਾ ਨੇ ਮਲੇਰਕੋਟਲਾ ਨੂੰ 28-1 ਨਾਲ ਅਤੇ ਹੁਸ਼ਿਆਰਪੁਰ ਨੇ ਲੁਧਿਆਣਾ ਨੂੰ 14-4 ਨਾਲ ਹਰਾ ਕੇ ਜੇਤੂ ਸ਼ੁਰੂਆਤ ਕੀਤੀ ਹੈ। ਇਸ ਮੌਕੇ ਗਰਾਊਂਡ ਕਨਵੀਨਰ ਮਨਦੀਪ ਸਿੰਘ ਲੈਕਚਰਾਰ ਫਿਜ਼ੀਕਲ, ਨੋਡਲ ਅਫ਼ਸਰ ਰਮਨਦੀਪ ਸਿੰਘ, ਸੰਦੀਪ ਸਿੰਘ ਸ੍ਰੀ ਮੁਕਤਸਰ ਸਾਹਿਬ, ਅਰਸ਼ਦੀਪ ਸਿੰਘ ਬਰਨਾਲਾ, ਵਿਜੇ ਕੁਮਾਰ ਅਬਜ਼ਰਵਰ ਪਟਿਆਲਾ, ਜਗਮੋਹਨ ਸਿੰਘ ਫ਼ਰੀਦਕੋਟ, ਦਵਿੰਦਰਪਾਲ ਸਿੰਘ ਸੇਂਟ ਜੇਵੀਅਰ ਸਕੂਲ, ਪਵਿੱਤਰ ਸਿੰਘ, ਇਕਬਾਲ ਸਿੰਘ, ਦਵਿੰਦਰ ਸਿੰਘ ਧੁਨੀਕੇ, ਸੁਖਜਿੰਦਰਪਾਲ ਕੌਰ ਸੁੱਖੀ, ਸਰਬਜੀਤ ਕੌਰ, ਸੰਦੀਪ ਕੌਰ, ਰੇਸ਼ਮ ਸਿੰਘ ਅਤੇ ਹਰਭਗਵਾਨ ਦਾਸ ਪੀ.ਟੀ.ਆਈ. ਸਮੇਤ ਹੋਰ ਖੇਡ ਅਧਿਕਾਰੀ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨਗੇ ਕੋਟਗੁਰੂ ਵਾਸੀ ਪੰਚਾਇਤ ਨੇ ਮਤਾ ਪਾਸ ਕਰਕੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਰੁਖ਼... ਅਗਲੀ ਖ਼ਬਰ ਪੰਜਾਬ ਦੀ ‘ਆਪ’ ਸਰਕਾਰ ਨੇ ਸੂਬੇ ਨੂੰ ਆਰਥਿਕ, ਪ੍ਰਬੰਧਕੀ ਤੇ ਕਾਨੂੰਨੀ ਸੰਕਟ ’ਚ ਧੱਕਿਆ- ਪ੍ਰੇਮ ਸਿੰਘ ਚੰਦੂਮਾਜਰਾ
Ad Position 24