22.40 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
ਬਠਿੰਡਾ , 7 ਅਕਤੂਬਰ ( ਵੀਰਪਾਲ ਸਿੰਘ )- ਬਠਿੰਡਾ ਪੁਲਿਸ ਵਲੋਂ ਦੋ ਵੱਖ - ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ , ਜਿਨ੍ਹਾਂ ਪਾਸੋਂ 22. 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ।
ਬਠਿੰਡਾ , 7 ਅਕਤੂਬਰ ( ਵੀਰਪਾਲ ਸਿੰਘ )- ਬਠਿੰਡਾ ਪੁਲਿਸ ਵਲੋਂ ਦੋ ਵੱਖ - ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ , ਜਿਨ੍ਹਾਂ ਪਾਸੋਂ 22.40 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ । ਪਹਿਲੇ ਮਾਮਲੇ ਵਿਚ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਰਘਬੀਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਕੈਂਟ ਰਿੰਗ ਰੋਡ ਬਠਿੰਡਾ ਪਾਸੋਂ ਕੁਝ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 15.40 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ । ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਰਮਨਦੀਪ ਸਿੰਘ ਵਾਸੀ ਨਰੂਆਣਾ ਰੋਡ , ਬਠਿੰਡਾ ਵਜੋਂ ਹੋਈ ਹੈ । ਜਿਸ ’ ਤੇ ਥਾਣਾ ਸਿਵਲ ਲਾਇਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ । ਦੂਸਰੇ ਮਾਮਲੇ ਵਿਚ ਤਫ਼ਤੀਸ਼ੀ ਪੁਲਿਸ ਅਧਿਕਾਰੀ ਗੁਰਪਿਆਰ ਸਿੰਘ ਦੀ ਜਾਣਕਾਰੀ ਅਨੁਸਾਰ ਥਾਣਾ ਕੈਂਟ ਪੁਲਿਸ ਵਲੋਂ ਭੁੱਚੋ ਕਲਾਂ ਪਾਸੋਂ ਰਣਜੀਤ ਸਿੰਘ ਵਾਸੀ ਭੁੱਚੋ ਮੰਡੀ ਨੂੰ 7 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ । ਜਿਸ ’ ਤੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ ।