09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸ਼੍ਰੋਮਣੀ ਅਕਾਲੀ ਦਲ ਨੇ ‘ਪੰਜਾਬ ਬਚਾਓ’ ਮੁਹਿੰਮ ਤਹਿਤ ਭੀਖੀ ’ਚ ਦਰ-ਦਰ ਦਿੱਤੀ ਦਸਤਕ

ਭੀਖੀ, 8 ਅਕਤੂਬਰ (ਬਲਕਾਰ ਸਿੰਘ ਸਹੋਤਾ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸੂਬਾ ਵਾਸੀਆਂ ਨੂੰ ਆਮ ਆਦਮੀ ਪਾਰਟੀ ਦੀਆਂ ਨਾਕਾਮੀਆਂ ਜ਼ਾਹਿਰ ਕਰਨ ਲਈ ਸ਼ੁਰੂ ਕੀਤੀ ‘ਪੰਜਾਬ ਬਚਾਓ’ ਮੁਹਿੰਮ ਤਹਿਤ ਇੱਥੇ ਅਕਾਲੀ ਵਰਕਰਾਂ ਨੇ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕੀਤਾ। ਇਸ ਮੌਕੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਨੇ ਕਿਹਾ ਕਿ ‘ਆਪ’ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਕੀਤੇ ਝੂਠੇ ਵਾਅਦਿਆਂ ਕਾਰਨ ਲੋਕ ਬੁਰੀ ਤਰ੍ਹਾਂ ਦੁਖੀ ਹਨ।

Ad Position 21
No active advertisement
ਅਜੀਤ ਡੈਸਕ 09-10-2026
ਭੀਖੀ, 8 ਅਕਤੂਬਰ (ਬਲਕਾਰ ਸਿੰਘ ਸਹੋਤਾ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸੂਬਾ ਵਾਸੀਆਂ ਨੂੰ ਆਮ ਆਦਮੀ ਪਾਰਟੀ ਦੀਆਂ ਨਾਕਾਮੀਆਂ ਜ਼ਾਹਿਰ ਕਰਨ ਲਈ ਸ਼ੁਰੂ ਕੀਤੀ ‘ਪੰਜਾਬ ਬਚਾਓ’ ਮੁਹਿੰਮ ਤਹਿਤ ਇੱਥੇ ਅਕਾਲੀ ਵਰਕਰਾਂ ਨੇ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕੀਤਾ। ਇਸ ਮੌਕੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਨੇ ਕਿਹਾ ਕਿ ‘ਆਪ’ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਕੀਤੇ ਝੂਠੇ ਵਾਅਦਿਆਂ ਕਾਰਨ ਲੋਕ ਬੁਰੀ ਤਰ੍ਹਾਂ ਦੁਖੀ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਿੱਲੀ ਤੋਂ ਰਿਮੋਟ ਕੰਟਰੋਲ ਰਾਹੀਂ ਗੈਰ-ਸੰਵਿਧਾਨਿਕ ਤਰੀਕੇ ਨਾਲ ਚੱਲ ਰਹੀ ਹੈ, ਜਿਸ ਕਰ ਕੇ ਪੰਜਾਬ ਦਾ ਵਿਕਾਸ ਹੋਣ ਦੀ ਥਾਂ ਵਿਨਾਸ਼ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਚਿੱਟਾ ਦਿਨੋ-ਦਿਨ ਨਿਗਲ ਰਿਹਾ ਹੈ ਪਰੰਤੂ ਸਰਕਾਰ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦੀ ਪੁਸ਼ਟ-ਪਨਾਹੀ ’ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰ ਵਰਗ ਨਾਲ ਬੇਇਨਸਾਫ਼ੀ ਹੀ ਨਹੀਂ ਕੀਤੀ ਬਲਕਿ ਉਨ੍ਹਾਂ ਦੀ ਧੋਖਾਧੜੀ ਵੀ ਜੱਗ ਜ਼ਾਹਿਰ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਤੇ ਪੈਨਸ਼ਨਰ ਆਪਣੇ ਹੱਕਾਂ ਲਈ ਸੜਕਾਂ ’ਤੇ ਰੁਲ ਰਹੇ ਹਨ ਅਤੇ ਰੋਜ਼ਗਾਰ ਮੰਗ ਰਹੇ ਨੌਜਵਾਨਾਂ ’ਤੇ ਸਰਕਾਰ ਅੰਨ੍ਹੇਵਾਹ ਲਾਠੀ ਚਲਾ ਰਹੀ ਹੈ। ਅਕਾਲੀ ਆਗੂ ਨੇ ਕਿਹਾ ਕਿ ਕੱਟੜ ਇਮਾਨਦਾਰ ਸਰਕਾਰ ਦੀ ਫ਼ੂਕ ਉਸ ਵੇਲੇ ਨਿਕਲਦੀ ਨਜ਼ਰ ਆ ਰਹੀ ਹੈ ਜਦੋਂ ਸੀ.ਬੀ.ਆਈ. ਅੱਗੇ ਉਹ ਪੁੱਛਾਂ ਦੱਬ ਕੇ ਨੱਥ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਅਕਾਲੀ ਸਰਕਾਰ ਨੇ ਸੂਬੇ ਦਾ ਵਿਕਾਸ ਹੀ ਨਹੀਂ ਕੀਤਾ ਸਗੋਂ ਵੱਖ-ਵੱਖ ਵਰਗਾਂ ਲਈ ਆਟਾ-ਦਾਲ ਸਕੀਮ, ਪੈਨਸ਼ਨ ਸਕੀਮ, ਸ਼ਗਨ ਸਕੀਮ, ਕੈਂਸਰ ਰੋਗੀਆਂ ਦੇ ਇਲਾਜ ਲਈ ਵਿਸ਼ੇਸ਼ ਮਦਦ, ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਵਜ਼ੀਫ਼ਾ, ਨੌਜਵਾਨ ਕਲੱਬਾਂ ਲਈ ਖੇਡ ਕਿੱਟਾਂ, ਤੀਰਥ ਯਾਤਰਾ ਸਕੀਮ , ਸੇਵਾ ਕੇਂਦਰ ਅਤੇ ਮੁਫ਼ਤ ਦਵਾਈ ਸੈਂਟਰ ਵਰਗੀਆਂ ਅਨੇਕਾਂ ਯੋਜਨਾਵਾਂ ਕਾਮਯਾਬੀ ਨਾਲ ਚਲਾਈਆਂ, ਜਿਸ ਨਾਲ ਹਰ ਵਰਗ ਨੂੰ ਲਾਭ ਪਹੁੰਚਿਆ। ਉਨ੍ਹਾਂ ਲੋਕਾਂ ਨੂੰ ਤਾਕੀਦ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਅਕਾਲੀ ਦਲ ਦੀ ਸਰਕਾਰ ਦਾ ਮੁਲਾਂਕਣ ਕਰਨ। ਇਸ ਮੌਕੇ ਹਰਦੇਵ ਸਿੰਘ ਭੀਖੀ, ਕੁਲਸ਼ੇਰ ਸਿੰਘ ਰੂਬਲ, ਜਗਦੀਪ ਸਿੰਘ ਚਹਿਲ, ਵਿਜੇ ਕੁਮਾਰ ਗਰਗ, ਮਜੀਠਾ ਸਿੰਘ, ਲਖਵਿੰਦਰ ਸਿੰਘ ਆਦਿ ਤੋਂ ਇਲਾਵਾ ਅਕਾਲੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਟੋ ਪਲਟਣ ਕਾਰਨ 1 ਦੀ ਮੌਤ, 3 ਜ਼ਖਮੀ ਅਗਲੀ ਖ਼ਬਰ ਭਲਾਈ ਕੇਂਦਰ ਬੁਢਲਾਡਾ ਵਲੋਂ 82 ਲੱਖ ਰੁਪਏ ਦਾ ਸਾਲਾਨਾ ਹਿਸਾਬ-ਕਿਤਾਬ ਜਾਰੀ
Ad Position 24