09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸੰਗਰੂਰ ਮਹਾਂ ਰੈਲੀ ਦੀ ਤਿਆਰੀ ਸੰਬੰਧੀ ਨੁੱਕੜ ਮੀਟਿੰਗਾਂ

ਮਾਨਸਾ, 8 ਅਕਤੂਬਰ (ਸ. ਰਿ.)

Ad Position 21
No active advertisement
ਅਜੀਤ ਡੈਸਕ 09-10-2026
ਮਾਨਸਾ, 8 ਅਕਤੂਬਰ (ਸ.ਰਿ.)- ਮੁਲਾਜ਼ਮਾਂ ਦੀਆਂ ਲਟਕਦੀਆਂ ਹੱਕੀ ਮੰਗਾਂ ਅਤੇ ਬਕਾਇਆ ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰਵਾਉਣ ਲਈ 10 ਅਕਤੂਬਰ ਨੂੰ ਸੰਗਰੂਰ ਵਿਖੇ ਉਲੀਕੀ ਗਈ ਮਹਾ ਰੈਲੀ ਦੀ ਸਫਲਤਾ ਲਈ ਜ਼ਿਲੇ੍ਹ ਦੇ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਦਫ਼ਤਰਾਂ ਵਿਚ ਮੁਲਾਜ਼ਮ ਆਗੂਆਂ ਵਲੋਂ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ। ਪੀ.ਐੱਸ.ਐੱਮ.ਐੱਸ.ਯੂ. ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਖੁਡਾਲ ਨੇ ਕਿਹਾ ਕਿ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਵੱਲ ਲਗਾਤਾਰ ਅਣਦੇਖੀ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ 17 ਜੁਲਾਈ 2020 ਤੇ 15 ਜਨਵਰੀ 2015 ਦੇ ਮੁਲਾਜ਼ਮ ਮਾਰੂ ਪੱਤਰ ਰੱਦ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਅਤੇ ਪੈਨਸ਼ਨਰਾਂ ਨੂੰ 2.59 ਗੁਣਾਂਕ ਨਾਲ ਫੈਕਟਰ ਲਾਗੂ ਕਰਨ ਤੋਂ ਇਲਾਵਾ ਕੱਚੇ ਮੁਲਾਜ਼ਮ ਪੱਕੇ ਕਰ ਕੇ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮ ਲੀਲ੍ਹਾ ਦੇ ਮੰਚਨ ਤੋਂ ਪਹਿਲਾਂ ਹਵਨ ਕਰਵਾਇਆ ਅਗਲੀ ਖ਼ਬਰ ਸੀ.ਬੀ.ਐਸ.ਈ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਸ਼ਾਨੋ-ਸ਼ੌਕਤ ਨਾਲ ਸੰਪੰਨ
Ad Position 24