10 ਦੀ ਸੰਗਰੂਰ ਰੈਲੀ ਪ੍ਰਤੀ ਪੈਨਸ਼ਨਰਾਂ ’ਚ ਭਾਰੀ ਉਤਸ਼ਾਹ
ਬੁਢਲਾਡਾ, 8 ਅਕਤੂਬਰ (ਸਵਰਨ ਸਿੰਘ ਰਾਹੀ)- ਪੈਨਸ਼ਨਰਜ਼ ਐਸੋਸੀਏਸ਼ਨ ਬੁਢਲਾਡਾ ਦੀ ਮੀਟਿੰਗ ਪ੍ਰਧਾਨ ਪਰਗਟ ਸਿੰਘ ਚਹਿਲ ਦੀ ਅਗਵਾਈ ਹੇਠ ਹੋਈ। ਜਨਰਲ ਸਕੱਤਰ ਨਰੇਸ਼ ਕੁਮਾਰ ਕਾਂਸਲ ਨੇ ਦੱਸਿਆ ਕਿ ਮੀਟਿੰਗ ਦੌਰਾਨ 10 ਅਕਤੂਬਰ ਦੀ ਸੰਗਰੂਰ ਰੈਲੀ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਬੁਢਲਾਡਾ, 8 ਅਕਤੂਬਰ (ਸਵਰਨ ਸਿੰਘ ਰਾਹੀ)- ਪੈਨਸ਼ਨਰਜ਼ ਐਸੋਸੀਏਸ਼ਨ ਬੁਢਲਾਡਾ ਦੀ ਮੀਟਿੰਗ ਪ੍ਰਧਾਨ ਪਰਗਟ ਸਿੰਘ ਚਹਿਲ ਦੀ ਅਗਵਾਈ ਹੇਠ ਹੋਈ। ਜਨਰਲ ਸਕੱਤਰ ਨਰੇਸ਼ ਕੁਮਾਰ ਕਾਂਸਲ ਨੇ ਦੱਸਿਆ ਕਿ ਮੀਟਿੰਗ ਦੌਰਾਨ 10 ਅਕਤੂਬਰ ਦੀ ਸੰਗਰੂਰ ਰੈਲੀ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਸੰਬੋਧਨ ਕਰਦਿਆਂ ਜਰਨੈਲ ਸਿੰਘ, ਸ਼ਾਮ ਸੁੰਦਰ ਸ਼ਰਮਾ, ਪ੍ਰੀਤਮ ਸਿੰਘ, ਹਰਦੇਵ ਸਿੰਘ, ਬਿਹਾਰੀ ਸਿੰਘ, ਡਾ. ਕ੍ਰਿਸ਼ਨ ਲਾਲ, ਗੁਰਮੇਲ ਸਿੰਘ ਬੋੜਾਵਾਲ ਤੇ ਰਘੂ ਨਾਥ ਸਿੰਗਲਾ ਨੇ ਪੰਜਾਬ ਸਰਕਾਰ ਦੀ ਮੁਲਾਜ਼ਮ ਤੇ ਪੈਨਸ਼ਨਰਾਂ ਦੀਆਂ ਮੰਗਾਂ ਬਹਾਲ ਨਾ ਕਰਨ ’ਤੇ ਨਿਖੇਧੀ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 10 ਦੀ ਸੰਗਰੂਰ ਰੈਲੀ ’ਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਸੁਰਜੀਤ ਸਿੰਘ, ਗੁਰਚਰਨ ਸਿੰਘ, ਰਾਜੇਸ਼ ਅਰੋੜਾ, ਟੇਕ ਸਿੰਘ, ਸੁਖਵਿੰਦਰ ਸਿੰਘ ਪਟਵਾਰੀ, ਰਾਮ ਗੋਪਾਲ, ਉਗਰ ਸਿੰਘ, ਕਰਨੈਲ ਸਿੰਘ, ਕੁਲਦੀਪ ਸਿੰਘ ਰੁਪਾਲ, ਰਮੇਸ਼ ਕੁਮਾਰ ਗਰਗ, ਗੋਂਧਾ ਸਿੰਘ, ਪ੍ਰੀਤਮ ਸਿੰਘ, ਹਰਦੇਵ ਸਿੰਘ, ਅਵਤਾਰ ਸਿੰਘ, ਦਿਆਲ ਸਿੰਘ ਆਦਿ ਹਾਜ਼ਰ ਸਨ।