09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਐਸ.ਡੀ.ਐਮ. ਸੁਰੇਂਦਰ ਸਿੰਘ ਨੇ ਸਮਾਧਾਨ ਕੈਂਪ ’ਚ ਜਨਤਕ ਸ਼ਿਕਾਇਤਾਂ ਸੁਣੀਆਂ

ਰਤੀਆ, 8 ਅਕਤੂਬਰ (ਬੇਅੰਤ ਕੌਰ ਮੰਡੇਰ)- ਜਨਤਕ ਸਮੱਸਿਆਵਾਂ ਦਾ ਜਲਦੀ ਅਤੇ ਪ੍ਰਭਾਵਸ਼ਾਲੀ ਹੱਲ ਪ੍ਰਦਾਨ ਕਰਨ ਲਈ ਸਮਾਧਾਨ ਕੈਂਪਾਂ ਦੀ ਲੜੀ ਤਹਿਤ ਸਥਾਨਕ ਮਿੰਨੀ ਸਕੱਤਰੇਤ ਆਡੀਟੋਰੀਅਮ ਵਿਖੇ ਕੈਂਪ ਲਗਾਇਆ ਗਿਆ। ਐਸ.

Ad Position 21
No active advertisement
ਅਜੀਤ ਡੈਸਕ 09-10-2026
ਰਤੀਆ, 8 ਅਕਤੂਬਰ (ਬੇਅੰਤ ਕੌਰ ਮੰਡੇਰ)- ਜਨਤਕ ਸਮੱਸਿਆਵਾਂ ਦਾ ਜਲਦੀ ਅਤੇ ਪ੍ਰਭਾਵਸ਼ਾਲੀ ਹੱਲ ਪ੍ਰਦਾਨ ਕਰਨ ਲਈ ਸਮਾਧਾਨ ਕੈਂਪਾਂ ਦੀ ਲੜੀ ਤਹਿਤ ਸਥਾਨਕ ਮਿੰਨੀ ਸਕੱਤਰੇਤ ਆਡੀਟੋਰੀਅਮ ਵਿਖੇ ਕੈਂਪ ਲਗਾਇਆ ਗਿਆ। ਐਸ.ਡੀ.ਐਮ. ਸੁਰੇਂਦਰ ਸਿੰਘ ਨੇ ਅਧਿਕਾਰੀਆਂ ਨਾਲ ਕੈਂਪ ਵਿਖੇ ਜਨਤਕ ਸ਼ਿਕਾਇਤਾਂ ਸੁਣੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਸਮੇਂ ਸਿਰ ਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਨਤਕ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ। ਸਮਾਧਾਨ ਕੈਂਪ ਰਾਹੀਂ ਨਾਗਰਿਕਾਂ ਨੂੰ ਆਪਣੀਆਂ ਸਮੱਸਿਆਵਾਂ ਸਿੱਧੇ ਪ੍ਰਸ਼ਾਸਨ ਨੂੰ ਪੇਸ਼ ਕਰਨ ਅਤੇ ਤੁਰੰਤ ਹੱਲ ਪ੍ਰਾਪਤ ਕਰਨ ਦਾ ਮੌਕਾ ਪ੍ਰਦਾਨ ਕੀਤਾ ਜਾਂਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕੈਂਪ ’ਚ ਪ੍ਰਾਪਤ ਸ਼ਿਕਾਇਤਾਂ ’ਤੇ ਗੰਭੀਰਤਾ ਨਾਲ ਕਾਰਵਾਈ ਕਰਨ ਅਤੇ ਨਿਰਧਾਰਿਤ ਸਮੇਂ ’ਚ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ ਅਗਲੀ ਖ਼ਬਰ ਗਰਭਵਤੀ ਔਰਤਾਂ ਤੇ ਛੋਟੇ ਬੱਚਿਆਂ ਨੂੰ 4 ਮਹੀਨਿਆਂ ਤੋਂ ਰਾਸ਼ਨ ਨਾ ਮਿਲਣ ਦਾ ਮਾਮਲਾ
Ad Position 24