ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਵਲੋਂ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਦਾ ਦੌਰਾ
ਰਾਮਾ ਮੰਡੀ, 9 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)-ਬਠਿੰਡਾ ਖੇਤਰ ਦੀਆਂ ਤਿੰਨ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਨੇ ਅੱਜ ਐਚ. ਐਮ.
ਰਾਮਾ ਮੰਡੀ, 9 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)-ਬਠਿੰਡਾ ਖੇਤਰ ਦੀਆਂ ਤਿੰਨ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਨੇ ਅੱਜ ਐਚ. ਐਮ. ਈ. ਐਲ. ਦੀ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਦਾ ਦੌਰਾ ਕੀਤਾ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ, ਬੁੰਗਾ ਮਸਤੂਆਣਾ ਸਾਹਿਬ ਗੁਰਦੁਆਰਾ, ਤਲਵੰਡੀ ਸਾਬੋ ਦੇ ਮੁਖੀ ਸੰਤ ਬਾਬਾ ਕਾਕਾ ਸਿੰਘ ਤੇ ਬੁੱਢਾ ਦਲ ਜਥਾ, ਤਲਵੰਡੀ ਸਾਬੋ ਦੇ ਮੁਖੀ ਬਾਬਾ ਦਲੇਰ ਸਿੰਘ ਹਾਜ਼ਰ ਰਹੇ। ਇਸ ਮੌਕੇ ਐਚ. ਐਮ. ਈ. ਐਲ. ਦੇ ਪ੍ਰਬੰਧ ਨਿਰਦੇਸ਼ਕ ਤੇ ਮੁੱਖ ਕਾਰਜਕਾਰੀ ਅਧਿਕਾਰੀ ਪ੍ਰਭ ਦਾਸ, ਮੁੱਖ ਸੰਚਾਲਨ ਅਧਿਕਾਰੀ ਐਮ. ਬੀ. ਗੋਹਿਲ ਤੇ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਦੇ ਸੀਨੀਅਰ ਅਧਿਕਾਰੀਆਂ ਨੇ ਧਾਰਮਿਕ ਸ਼ਖ਼ਸੀਅਤਾਂ ਦਾ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਸੁਖਾਵੇਂ ਮਾਹੌਲ ਵਿਚ ਵਿਚਾਰ-ਵਟਾਂਦਰਾ ਹੋਇਆ ਅਤੇ ਖੇਤਰ ਵਿਚ ਭਾਈਚਾਰਕ ਸਦਭਾਵਨਾ ਤੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਚਰਚਾ ਕੀਤੀ ਗਈ। ਦੌਰੇ ਦੌਰਾਨ ਧਾਰਮਿਕ ਸ਼ਖ਼ਸੀਅਤਾਂ ਨੇ ਰਿਫ਼ਾਇਨਰੀ ਦੇ ਸੰਚਾਲਨ ਦਾ ਜਾਇਜ਼ਾ ਲਿਆ। ਇਸ ਦੌਰਾਨ ਧਾਰਮਿਕ ਸ਼ਖ਼ਸੀਅਤਾਂ ਰਿਫ਼ਾਇਨਰੀ ਦੀ ਸਾਫ਼-ਸੁਥਰੀ ਅਤੇ ਹਰਿਆਲੀ ਭਰਪੂਰ ਵਾਤਾਵਰਣਕ ਦਿੱਖ ਤੇ ਸੁਰੱਖਿਆ ਪ੍ਰਬੰਧਾਂ ਨੂੰ ਦੇਖਕੇ ਬੇਹੱਦ ਪ੍ਰਭਾਵਿਤ ਹੋਈਆਂ। ਇਸ ਮੌਕੇ ਰਿਫ਼ਾਇਨਰੀ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਆਸ-ਪਾਸ ਦੇ ਪਿੰਡਾਂ ਅਤੇ ਭਾਈਚਾਰਿਆਂ ਦੀ ਭਲਾਈ ਲਈ ਐਚ ਐਮ.ਈ.ਐੱਲ. ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਭਾਈਚਾਰਕ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।