ਸ਼ਹਿਰ ਦੇ ਮਾਲਵੀਆ ਨਗਰ ਵਿਚੋਂ ਕਾਰ ਚੋਰੀ
ਬਠਿੰਡਾ, 9 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਸ਼ਹਿਰ ਦੇ ਮਾਲਵੀਆ ਨਗਰ ਵਿਚ ਇਕ ਅਣਪਛਾਤੇ ਵਲੋਂ ਘਰ ਦੇ ਬਾਹਰ ਖੜੀ ਕਾਰ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਦੀ ਫੁਟੇਜ ਗਲੀ ਦੇ ਬਾਹਰ ਲੱਗੇ ਕੈਮਰੇ ਵਿਚ ਕੈਦ ਹੋ ਗਈ ਹੈ ਜਿਸ ਵਿਚ ਇਕ ਵਿਅਕਤੀ ਸਾਫ਼ ਤੌਰ ‘ਤੇ ਕਾਰ ਚੋਰੀ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ।
ਬਠਿੰਡਾ, 9 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਸ਼ਹਿਰ ਦੇ ਮਾਲਵੀਆ ਨਗਰ ਵਿਚ ਇਕ ਅਣਪਛਾਤੇ ਵਲੋਂ ਘਰ ਦੇ ਬਾਹਰ ਖੜੀ ਕਾਰ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਦੀ ਫੁਟੇਜ ਗਲੀ ਦੇ ਬਾਹਰ ਲੱਗੇ ਕੈਮਰੇ ਵਿਚ ਕੈਦ ਹੋ ਗਈ ਹੈ ਜਿਸ ਵਿਚ ਇਕ ਵਿਅਕਤੀ ਸਾਫ਼ ਤੌਰ ‘ਤੇ ਕਾਰ ਚੋਰੀ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾ ਬਠਿੰਡਾ ਦੇ ਬਸੰਤ ਵਿਹਾਰ ਨਗਰ ਵਿਚੋਂ 2 ਕਾਰਾ ਚੋਰੀ ਅਤੇ 1 ਆਦਰਸ਼ ਨਗਰ ਵਿਚੋਂ ਕਾਰ ਚੋਰੀ ਹੋ ਚੁੱਕੀ ਹੈ। ਹੁਣ ਇਹ ਚੌਥੀ ਕਾਰ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਸਬੰਧੀ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਦੱਸਿਆ ਕਿ ਸ਼ਹਿਰ ਵਿਚ ਪਿਛਲੇ ਲੰਬੇ ਸਮੇਂ ਤੋਂ ਚੋਰੀ ਦੀਆਂ ਵਾਰਦਾਤਾਂ ਕਾਰਨ ਸ਼ਹਿਰ ਦਾ ਮਾਹੌਲ ਹੀ ਵਿਗਾੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਇੰਨੀਆਂ ਜ਼ਿਆਦਾ ਵਾਰਦਾਤਾਂ ਵਾਪਰਨ ਕਾਰਨ ਬਠਿੰਡਾ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੀ ਸਵਾਲਿਆ ਨਿਸ਼ਾਨ ਖੜੇ ਹੋ ਰਹੇ ਹਨ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸ਼ਹਿਰ ਵਿਚ ਅਜਿਹੀਆਂ ਵਾਰਦਾਤਾਂ ’ਤੇ ਨੱਥ ਪਾਉਂਦੇ ਹੋਏ ਚੋਰਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ।