ਸਰਕਾਰੀ ਪ੍ਰਾਇਮਰੀ ਸਕੂਲ ਧੁੰਨੀ ਕੇ ਵਿਖੇ ਮੈਗਾ ਪੀ.ਟੀ.ਐਮ. ਕਰਵਾਈ ਮਾਪਿਆਂ ਨਾਲ ਬੱਚਿਆਂ ਦੀ ਪੜ੍ਹਾਈ ਦੀ ਪ੍ਰਗਤੀ ਬਾਰੇ ਕੀਤੀ ਵਿਚਾਰ - ਚਰਚਾ
ਸੰਗਤ ਮੰਡੀ, 9 ਅਕਤੂਬਰ (ਸੁਖਤੇਜ ਧਾਲੀਵਾਲ)- ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਧੁੰਨੀ ਕੇ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ. ਟੀ.
ਸੰਗਤ ਮੰਡੀ, 9 ਅਕਤੂਬਰ (ਸੁਖਤੇਜ ਧਾਲੀਵਾਲ)- ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਧੁੰਨੀ ਕੇ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਬੜੇ ਉਤਸ਼ਾਹ ਨਾਲ ਕਰਵਾਈ ਗਈ। ਇਸ ਮੌਕੇ ਅਧਿਆਪਕਾਂ ਵਲੋਂ ਮਾਪਿਆਂ ਨਾਲ ਬੱਚਿਆਂ ਦੀ ਪੜ੍ਹਾਈ ਦੀ ਪ੍ਰਗਤੀ ਰਿਪੋਰਟ, ਹਾਜ਼ਰੀ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸਕੂਲ ਦੇ ਮੁੱਖ ਅਧਿਆਪਕ ਦਵਿੰਦਰ ਸਿੰਘ ਡਿੱਖ ਨੇ ਦੱਸਿਆ ਕਿ ਮਾਪੇ-ਅਧਿਆਪਕ ਮਿਲਣੀ ਰਾਹੀਂ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਅਤੇ ਹੋਰ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਸਕੂਲ ਨੂੰ ਹਰਿਆ-ਭਰਿਆ ਬਣਾਉਣ ਦੀ ਮੁਹਿੰਮ ਤਹਿਤ ਬੱਚਿਆਂ ਅਤੇ ਅਧਿਆਪਕਾਂ ਨੇ ਸਕੂਲ ਵਿਚ ਲੱਗੇ ਬੂਟਿਆਂ ਦੀ ਸਾਂਭ-ਸੰਭਾਲ ਕਰਨ ਦਾ ਸੰਕਲਪ ਲਿਆ। ਇਸ ਮੌਕੇ ਪਿੰਡ ਦੀ ਸਰਪੰਚ ਕੰਵਲਪ੍ਰੀਤ ਕੌਰ ਨੇ ਕਿਹਾ ਕਿ ਸਕੂਲ ਦੇ ਬੱਚੇ ਖੇਡਾਂ ਵਿਚ ਪਿੰਡ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਸਕੂਲ ਸਟਾਫ਼ ਨੂੰ ਭਰੋਸਾ ਦਿਵਾਇਆ ਕਿ ਸਕੂਲ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਕੂਲ ਨੂੰ ਹਰਿਆ-ਭਰਿਆ ਰੱਖਣ ਲਈ ਪੰਚਾਇਤ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਂਦਾ ਰਹੇਗਾ। ਇਸ ਮੌਕੇ ਐਸ.ਐਮ.ਸੀ. ਦੇ ਚੇਅਰਮੈਨ ਅਮਨਦੀਪ ਸਿੰਘ, ਬੀ.ਆਰ. ਸੀ. ਸੰਗਤ ਸੰਜੀਵ ਕੁਮਾਰ, ਅਧਿਆਪਕ ਹਰਦੀਪ ਸਿੰਘ, ਪੰਚ ਮਨਦੀਪ ਸਿੰਘ, ਪੰਚ ਜੰਟਾ ਸਿੰਘ , ਸਕੂਲ ਕਮੇਟੀ ਦੇ ਮੈਂਬਰ ਅਤੇ ਵੱਡੀ ਗਿਣਤੀ ਵਿਚ ਮਾਪੇ ਹਾਜ਼ਰ ਸਨ।