ਵੋਟ ਚੋਰੀ ਦੇ ਦੋਸ਼ਾਂ ਨੂੰ ਲੈ ਕੇ ਕਾਂਗਰਸੀਆਂ ਵਲੋਂ ਚੋਣ ਕਮਿਸ਼ਨਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਭੀਖੀ (ਮਾਨਸਾ), 9 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ, ਬਲਕਾਰ ਸਿੰਘ ਸਹੋਤਾ)- ਦਿੱਲੀ ਵਿਖੇ ਵੋਟ ਚੋਰੀ ਦੇ ਮੁੱਦੇ ਨੂੰ ਲੈ ਕੇ ਇੰਡੀਆ ਗੱਠਜੋੜ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਕਸਬਾ ਭੀਖੀ ’ਚ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸੀ ਆਗੂਆਂ ਨੇ ਦਿੱਲੀ ਵਿਖੇ ਇੰਡੀਆ ਬਲਾਕ ਵਲੋਂ ਰਾਜਘਾਟ ’ਤੇ ਕੀਤੇ ਪ੍ਰਦਰਸ਼ਨ ਦੇ ਚੱਲਦਿਆਂ ਲੋਕ ਸਭਾ ’ਚ ਵਿਰੋਧ ਧਿਰ ਦੇ ਨੇਤਾ ਤੇ ਕਾਂਗਰਸ ਆਗੂ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਬਦਸਲੂਕੀ ਕਰਨ ਦੀ ਨਿੰਦਾ ਕੀਤੀ ਅਤੇ ਆਗੂਆਂ ਖ਼ਿਲਾਫ਼ ਮੁਕੱਦਮੇ ਦਰਜ ਕਰਨ ਦੇ ਵਿਰੋਧ ’ਚ ਕਾਲਾ ਦਿਵਸ ਮਨਾਇਆ ਗਿਆ।
ਭ
ਭੀਖੀ ਵਿਖੇ ਕੇਂਦਰ ਸਰਕਾਰ ਤੇ ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਰੋਸ ਮਾਰਚ ਕੱਢਦੇ ਹੋਏ ਕਾਂਗਰਸ ਦੇ ਕਾਰਕੁਨ। ਅਜੀਤ ਤਸਵੀਰ
10-10-2026
ਭੀਖੀ (ਮਾਨਸਾ), 9 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ, ਬਲਕਾਰ ਸਿੰਘ ਸਹੋਤਾ)- ਦਿੱਲੀ ਵਿਖੇ ਵੋਟ ਚੋਰੀ ਦੇ ਮੁੱਦੇ ਨੂੰ ਲੈ ਕੇ ਇੰਡੀਆ ਗੱਠਜੋੜ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਕਸਬਾ ਭੀਖੀ ’ਚ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸੀ ਆਗੂਆਂ ਨੇ ਦਿੱਲੀ ਵਿਖੇ ਇੰਡੀਆ ਬਲਾਕ ਵਲੋਂ ਰਾਜਘਾਟ ’ਤੇ ਕੀਤੇ ਪ੍ਰਦਰਸ਼ਨ ਦੇ ਚੱਲਦਿਆਂ ਲੋਕ ਸਭਾ ’ਚ ਵਿਰੋਧ ਧਿਰ ਦੇ ਨੇਤਾ ਤੇ ਕਾਂਗਰਸ ਆਗੂ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਬਦਸਲੂਕੀ ਕਰਨ ਦੀ ਨਿੰਦਾ ਕੀਤੀ ਅਤੇ ਆਗੂਆਂ ਖ਼ਿਲਾਫ਼ ਮੁਕੱਦਮੇ ਦਰਜ ਕਰਨ ਦੇ ਵਿਰੋਧ ’ਚ ਕਾਲਾ ਦਿਵਸ ਮਨਾਇਆ ਗਿਆ। ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਦੋਸ਼ ਲਗਾਇਆ ਕਿ ਲੋਕਤੰਤਰ ’ਚ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ’ਚ ਲੋਕ ਸਭਾ ਤੇ ਰਾਜ ਸਭਾ ਮੈਂਬਰਾਂ ਵਿਰੁੱਧ ਕਾਰਵਾਈ ਕਰਨਾ ਲੋਕਤੰਤਰੀ ਪ੍ਰਣਾਲੀ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਆਖਿਆ ਕਿ ਚੋਣਾਂ ਦੀ ਨਿਰਪੱਖਤਾ ਬਾਰੇ ਸਵਾਲ ਉਠਾਉਣਾ ਵਿਰੋਧੀ ਧਿਰ ਦਾ ਜਮਹੂਰੀ ਹੱਕ ਹੈ ਅਤੇ ਇਸ ਹੱਕ ਦੀ ਵਰਤੋਂ ਕਰਨ ਵਾਲੇ ਆਗੂਆਂ ਨਾਲ ਬਦਸਲੂਕੀ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਨੀਂਹ ਆਜ਼ਾਦ ਅਤੇ ਨਿਰਪੱਖ ਚੋਣਾਂ ’ਤੇ ਟਿਕੀ ਹੋਈ ਹੈ, ਪਰ ਜੇਕਰ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਬਾਰੇ ਸਵਾਲ ਉੱਠਣ ਤਾਂ ਉਨ੍ਹਾਂ ਦਾ ਜਵਾਬ ਦੇਣਾ ਸੰਵਿਧਾਨਕ ਸੰਸਥਾਵਾਂ ਦੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਚੋਣ ਪ੍ਰਕਿਰਿਆ ’ਚ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਮੰਗ ਕਰ ਰਹੀ ਹੈ। ਕਾਂਗਰਸੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਭਾਜਪਾ ਨੇ ਕਥਿਤ ਲੋਕਤੰਤਰ ਵਿਰੋਧੀ ਕਾਰਵਾਈਆਂ ਬੰਦ ਨਾ ਕੀਤੀਆਂ ਅਤੇ ਚੋਣ ਪ੍ਰਕਿਰਿਆ ਸਬੰਧੀ ਉਠਾਏ ਜਾ ਰਹੇ ਸਵਾਲਾਂ ਦਾ ਹੱਲ ਨਾ ਕੀਤਾ ਤਾਂ ਪਾਰਟੀ ਨੂੰ ਸੰਘਰਸ਼ ਹੋਰ ਤੇਜ਼ ਕਰਨ ਲਈ ਸੜਕਾਂ ’ਤੇ ਉੱਤਰਨਾ ਪਵੇਗਾ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ, ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਸਾਬਕਾ ਕਾਰਜਕਾਰੀ ਪ੍ਰਧਾਨ ਗੁਰਪ੍ਰੀਤ ਸਿੰਘ ਵਿੱਕੀ, ਚਮਕੌਰ ਸਿੰਘ ਸਿੱਧੂ, ਸੰਦੀਪ ਮਹਿਤਾ, ਇੰਦਰਜੀਤ ਸਿੰਘ ਭੀਖੀ, ਚਰਨਜੀਤ ਸਿੰਘ ਸਰਦੂਲਗੜ੍ਹ, ਗੁਰਸ਼ਰਨ ਸਿੰਘ ਮਾਖਾ, ਰਾਮ ਸਿੰਘ ਸਰਦੂਲਗੜ੍ਹ, ਸਿਮਰਜੀਤ ਸਿੰਘ ਮਾਨਸ਼ਾਹੀਆ, ਵਿਨੋਦ ਕੁਮਾਰ ਸਿੰਗਲਾ, ਸੁਖਦਰਸ਼ਨ ਸਿੰਘ ਖਾਰਾ, ਮਨੋਜ ਸਿੰਗਲਾ ਐਡਵੋਕੇਟ, ਲਾਜਪਤ ਰਾਏ ਸ਼ਰਮਾ, ਸਵਰਨ ਸਿੰਘ ਖੁਡਾਲ , ਹਰਵਿੰਦਰ ਸਿੰਘ ਸਵੀਟੀ, ਜਰਨੈਲ ਸਿੰਘ ਭੀਖੀ, ਗੁਰਪ੍ਰੀਤ ਸਿੰਘ ਧਲੇਵਾਂ, ਪ੍ਰਗਟ ਸਿੰਘ ਖੀਵਾ, ਬੱਬੂ ਸਿੰਘ ਮੋਹਰ ਸਿੰਘ ਵਾਲਾ, ਹਰਵਿੰਦਰ ਭਾਰਦਵਾਜ, ਬੀਰਇੰਦਰ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ।